channel punjabi
Canada International News North America

ਕੈਨੇਡਾ ਸਰਕਾਰ ਨੇ ਅੰਤਰਰਾਸ਼ਟਰੀ ਯਾਤਰਾ ਪਾਬੰਦੀਆਂ ਵਿੱਚ ਮੁੜ ਕੀਤਾ ਵਾਧਾ

ਓਟਾਵਾ : ਫੈਡਰਲ ਸਰਕਾਰ ਨੇ ਕੋਵਿਡ-19 ਦੇ ਫੈਲਣ ਨੂੰ ਰੋਕਣ ਲਈ ਮੌਜੂਦਾ ਅੰਤਰਰਾਸ਼ਟਰੀ ਯਾਤਰਾ ਪਾਬੰਦੀਆਂ ਵਧਾ ਦਿੱਤੀਆਂ ਹਨ। ਬਹੁਤ ਸਾਰੇ ਯਾਤਰੀਆਂ ਦੇ ਦਾਖਲੇ ‘ਤੇ ਰੋਕ ਲਗਾ ਦਿੱਤੀ ਹੈ ਜੋ ਕੈਨੇਡੀਅਨ ਨਾਗਰਿਕ ਨਹੀਂ ਹਨ ।

ਐਤਵਾਰ ਨੂੰ ਜਾਰੀ ਇਕ ਬਿਆਨ ਵਿੱਚ ਜਨਤਕ ਸੁਰੱਖਿਆ ਅਤੇ ਐਮਰਜੈਂਸੀ ਤਿਆਰੀ ਮੰਤਰੀ ਬਿੱਲ ਬਲੇਅਰ ਅਤੇ ਸਿਹਤ ਮੰਤਰੀ ਪੈਟੀ ਹਾਜਦੂ ਨੇ ਐਲਾਨ ਕੀਤਾ ਕਿ ਸੰਯੁਕਤ ਰਾਜ ਦੇ ਨਾਗਰਿਕਾਂ ਅਤੇ ਵਿਦੇਸ਼ੀ ਨਾਗਰਿਕਾਂ ਦੇ ਅਮਰੀਕਾ ਤੋਂ ਕੈਨੇਡਾ ਦਾਖਲ ਹੋਣ ਦੀਆਂ ਯਾਤਰਾ ਪਾਬੰਦੀਆਂ 21 ਦਸੰਬਰ ਤੱਕ ਵਧਾ ਦਿੱਤੀਆਂ ਜਾਣਗੀਆਂ।

ਇਸੇ ਤਰ੍ਹਾਂ, ਦੂਜੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ‘ਤੇ ਪਾਬੰਦੀਆਂ 21 ਜਨਵਰੀ ਤੱਕ ਵਧਾ ਦਿੱਤੀਆਂ ਜਾਣਗੀਆਂ, ਇਸੇ ਤਰ੍ਹਾਂ ਕਿਸੇ ਵੀ ਵਿਅਕਤੀ ਨੂੰ ਆਉਣ ਜਾਣ ‘ਤੇ 14 ਦਿਨਾਂ ਲਈ ਸਵੈ-ਅਲੱਗ-ਥਲੱਗ ਰਹਿਣਾ ਵੀ ਲਾਜ਼ਮੀ ਹੋਵੇਗਾ।

ਕੈਨੇਡਾ ਸਰਕਾਰ ਦੇਸ਼ ਅੰਦਰ ਵਧਦੇ ਕੋਰੋਨਾ ਮਾਮਲਿਆਂ ਦੇ ਚਲਦਿਆਂ ਕਿਸੇ ਵੀ ਤਰ੍ਹਾਂ ਦੀ ਢਿੱਲ ਦੇਣ ਦੀ ਹਮਾਇਤ ਵਿੱਚ ਨਹੀਂ ਹੈ। ਕੈਨੇਡਾ ਵੱਲੋਂ ਅੰਤਰਰਾਸ਼ਟਰੀ ਯਾਤਰਾ ਪਾਬੰਦੀਆਂ ਪਿਛਲੇ ਕਰੀਬ ਅੱਠ ਮਹੀਨਿਆਂ ਤੋਂ ਲਗਾਤਾਰ ਵਧਾਈਆਂ ਜਾ ਰਹੀਆਂ ਹਨ।

Related News

ਕੋਰੋਨਾ ਵੈਕਸੀਨ ਲਈ ਬ੍ਰਾਜ਼ੀਲ ਨੇ ਭਾਰਤ ਦਾ ਵਿਲੱਖਣ ਢੰਗ ਨਾਲ ਕੀਤਾ ਧੰਨਵਾਦ

Vivek Sharma

ਜੂਲੀ ਪੇਯੇਟ ਦੇ ਹੱਕ ‘ਚ ਟਰੂਡੋ

Rajneet Kaur

ਕੈਨੇਡਾ ਵਿੱਚ ਕੋਰੋਨਾ ਪ੍ਰਭਾਵਿਤਾਂ ਦੇ 267 ਨਵੇਂ‌ ਮਾਮਲੇ ਆਏ ਸਾਹਮਣੇ

Vivek Sharma

Leave a Comment