channel punjabi
International News

ਜਲਾਲਾਬਾਦ ਵਿੱਚ ਸੁਖਬੀਰ ਬਾਦਲ ਦੀ ਗੱਡੀ ‘ਤੇ ਪੱਥਰਬਾਜ਼ੀ, ਫਾਇਰਿੰਗ, 40 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਜਲਾਲਾਬਾਦ: ਸੂਬੇ ਵਿੱਚ ਇਸ ਵਾਰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਨੇ ਸਿਆਸੀ ਮਾਹੌਲ ਨੂੰ ਭਖਾ ਦਿੱਤਾ ਹੈ। ਹਲਕਾ ਜਲਾਲਾਬਾਦ ਵਿੱਚ ਨਗਰ ਕੌਂਸਲ ਚੋਣਾਂ ਦੇ ਨਾਮਜ਼ਦਗੀ ਪੱਤਰ ਭਰਨ ਦੌਰਾਨ ਕਾਂਗਰਸ ਅਤੇ ਅਕਾਲੀ ਦਲ ਆਹਮਣੇ ਸਾਹਮਣੇ ਹੋ ਗਏ। ਤਹਿਸੀਲ ਕੰਪਲੈਕਸ ਵਿੱਚ ਇੱਕ ਦੂਜੇ ਤੇ ਪੱਥਰਬਾਜ਼ੀ ਵੀ ਕੀਤੀ ਗਈ। ਸੂਤਰਾਂ ਅਨੁਸਾਰ ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਗੱਡੀ ‘ਤੇ ਵੀ ਪੱਥਰਬਾਜ਼ੀ ਹੋਈ ਅਤੇ ਉਨ੍ਹਾਂ ਦੀ ਗੱਡੀ ਨੂੰ ਨੁਕਸਾਨਿਆ ਗਿਆ ਹੈ। ਇਸ ਹਮਲੇ ਵਿੱਚ ਸੁਖਬੀਰ ਬਾਦਲ ਨੂੰ ਕਿਸੇ ਤਰ੍ਹਾਂ ਦੀ ਸੱਟ ਨਹੀਂ ਵੱਜੀ। ਉਧਰ ਇਸ ਘਟਨਾ ਤੋਂ ਬਾਅਦ ਭੜ੍ਹਕੇ ਅਕਾਲੀ ਦਲ ਦੇ ਵਰਕਰਾਂ ਨੇ ਅਬੋਹਰ-ਫਿਰੋਜ਼ਪੁਰ ਹਾਈਵੇਅ ਉੱਤੇ ਧਰਨਾ ਲਗਾ ਦਿੱਤਾ। ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ ਸੱਤਾਧਾਰੀ ਪਾਰਟੀ ‘ਤੇ ਜੰਮ ਕੇ ਨਿਸ਼ਾਨੇ ਸਾਧੇ।

ਸੂਤਰਾਂ ਅਨੁਸਾਰ ਇਸ ਝੜਪ ਦੌਰਾਨ ਫਾਇਰਿੰਗ ਵੀ ਕੀਤੀ ਗਈ ਅਤੇ ਤਿੰਨ ਅਕਾਲੀ ਵਰਕਰ ਜ਼ਖਮੀ ਹੋਏ ਹਨ। ਉਧਰ ਕੁਝ ਅਕਾਲੀ ਵਰਕਰਾਂ ਦਾ ਇਲਜ਼ਾਮ ਹੈ ਕਿ ਉਹਨਾਂ ਨੂੰ ਡਰਾਉਣ ਲਈ ਕਈ ਰਾਊਂਡ ਫਾਇਰਿੰਗ ਕੀਤੀ ਗਈ‌ ਤਾਂ ਜੋ ਉਹ ਆਪਣੇ ਨਾਮਜ਼ਦਗੀ ਪੱਤਰ ਦਾਖਲ ਨਾ ਕਰ ਸਕਣ।

ਇਸ ਦੌਰਾਨ ਅਕਾਲੀ ਲੀਡਰ ਵਰਦੇਵ ਸਿੰਘ ਨੌਨੀ ਮਾਨ ਨੇ ਕਿਹਾ, “ਜਲਾਲਾਬਾਦ ਤੋਂ ਕਾਂਗਰਸੀ ਵਿਧਾਇਕ ਨੇ ਆਪਣੇ ਬੇਟੇ ਸਮੇਤ ਅਕਾਲੀ ਵਰਕਰਾਂ ਤੇ ਸਿੱਧਿਆਂ ਗੋਲੀਆਂ ਚਲਾਈਆਂ।ਇਸ ਦੌਰਾਨ ਤਿੰਨ ਅਕਾਲੀ ਵਰਕਰ ਜ਼ਖਮੀ ਵੀ ਹੋਏ ਹਨ।” ਨੌਨੀ ਮਾਨ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਨਾਮਜ਼ਦਗੀ ਪੱਤਰ ਭਰਵਾਉਣ ਆਏ ਸਨ।

ਉਧਰ ਪੁਲਿਸ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਹੋਏ ਹਮਲੇ ਦੇ ਮਾਮਲੇ ’ਚ ਪੁਲਿਸ ਨੇ 40 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਹੈ। ਐੱਸਐੱਸਪੀ ਹਰਦੀਪ ਸਿੰਘ ਨੇ ਦੱਸਿਆ ਕਿ ਸੁਖਬੀਰ ਬਾਦਲ ’ਤੇ ਹੋਏ ਹਮਲੇ ਦੇ ਮਾਮਲੇ ’ਚ 40 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ। ਜਦੋਂਕਿ ਵਿਧਾਇਕ ਰਮਿੰਦਰ ਆਂਵਲਾ ਤੇ ਉਸ ਦੇ ਲੜਕੇ ਦੇ ਬਿਆਨ ਲਏ ਗਏ ਹਨ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

Related News

ਪੁਲਿਸ ਵੱਲੋਂ Amber Alert ਜਾਰੀ ਕੀਤੇ ਜਾਣ ਤੋਂ ਬਾਅਦ ਦੋ ਛੋਟੇ ਬੱਚਿਆਂ ਨੂੰ ਲੱਭਿਆ ਸੁਰੱਖਿਅਤ :WRPS

Rajneet Kaur

ਈਸਟਰ ਦੇ ਲੰਬੇ ਹਫਤੇ ਦੇ ਬਾਅਦ ਕੈਨੇਡਾ ਵਿੱਚ ਕੋਵਿਡ 19 ਦੇ 120,000 ਤੋਂ ਵੱਧ ਮਾਮਲੇ ਆਏ ਸਾਹਮਣੇ

Rajneet Kaur

ਕੈਨੇਡਾ ਵਿੱਚ ਕੋਰੋਨਾ ਕਾਰਨ ਮੌਤਾਂ ਦਾ ਅੰਕੜਾ 18000 ਤੋਂ ਪਾਰ ਪੁੱਜਾ, ਵੈਕਸੀਨੇਸ਼ਨ ਦਾ ਕੰਮ ਜਾਰੀ

Vivek Sharma

Leave a Comment