channel punjabi
Canada International News North America

ਟਰੂਡੋ ਨੇ ਕਿਸਾਨਾਂ ਲਈ ਜਤਾਈ ਚਿੰਤਾ, ਜਿਸ ਤੋਂ ਬਾਅਦ ਰਾਜਨਾਥ ਸਿੰਘ ਦੀ ਪ੍ਰਕਿਰਿਆ ਆਈ ਸਾਹਮਣੇ

ਟਰੂਡੋ ਦੀ ਟਿੱਪਣੀ ‘ਤੇ ਰਾਜਨਾਥ ਸਿੰਘ ਦਾ ਕਹਿਣਾ ਹੈ ਕਿ ਕਿਸੇ ਵੀ ਦੇਸ਼ ਦੇ ਪ੍ਰਧਾਨਮੰਤਰੀ ਨੂੰ ਭਾਰਤ ਦੇ ਅੰਦਰੂਨੀ ਮਾਮਲਿਆਂ’ ਤੇ ਕੋਈ ਟਿੱਪਣੀ ਨਹੀਂ ਕਰਨੀ ਚਾਹੀਦੀ।

ਦਰਅਸਲ ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਦਿੱਲੀ ਦੀਆਂ ਬਰੂਹਾਂ ‘ਤੇ ਡੱਟੇ ਹੋਏ ਹਨ। ਵਿਦੇਸ਼ਾਂ ‘ਚ ਵੀ ਕਿਸਾਨਾਂ ਦੇ ਸਮਰਥਨ ‘ਚ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ।ਦਸ ਦਈਏ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਕਿਸਾਨ ਅੰਦੋਲਨ ਨੂੰ ਲੈ ਆਪਣੀ ਚਿੰਤਾ ਜ਼ਾਹਿਰ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਕੈਨੇਡਾ ਹਮੇਸ਼ਾ ਸ਼ਾਂਤੀਪੂਰਨ ਪ੍ਰਦਰਸ਼ਨ ਕਰਨ ਵਾਲਿਆਂ ਨਾਲ ਖੜ੍ਹਾ ਰਹੇਗਾ। ਟਰੂਡੋ ਦੇ ਇਸ ਬਿਆਨ ਨੂੰ ਲੈ ਕੇ ਰਖਿਆ ਮੰਤਰੀ ਰਾਜਨਾਥ ਸਿੰਘ ਨੇ ਆਪਣੀ ਪ੍ਰਕਿਰਿਆ ਦਿਤੀ ਹੈ। ਰਾਜਨਾਥ ਸਿੰਘ ਨੇ ਨਿਉਜ਼ ਏਜੰਸੀ ਨੂੰ ਦਿਤੇ ਇੰਟਰਵਿਉ ‘ਚ ਟਰੂਡੋ ਦੀ ਟਿਪਣੀ ‘ਤੇ ਕਿਹਾ ਕਿ ਇਹ ਭਾਰਤ ਦਾ ਅੰਦਰੂਨੀ ਮਾਮਲਾ ਹੈ। ਅਸੀਂ ਆਪਸ ‘ਚ ਬੈਠ ਕੇ ਸਾਰੀਆਂ ਸਮਸਿਆਵਾਂ ਦਾ ਹੱਲ ਕਰਾਂਗੇ।

ਰਾਜਨਾਥ ਸਿੰਘ ਨੇ ਕਿਹਾ ਕਿ ਸਭ ਤੋਂ ਪਹਿਲਾਂ, ਮੈਂ ਕਿਸੇ ਵੀ ਦੇਸ਼ ਦੇ ਪ੍ਰਧਾਨ ਮੰਤਰੀ ਬਾਰੇ ਇਹ ਕਹਿਣਾ ਚਾਹਾਂਗਾ ਕਿ ਭਾਰਤ ਦੇ ਅੰਦਰੂਨੀ ਮਾਮਲਿਆਂ ਬਾਰੇ ਟਿੱਪਣੀ ਨਹੀਂ ਕੀਤੀ ਜਾਣੀ ਚਾਹੀਦੀ। ਭਾਰਤ ਨੂੰ ਕਿਸੇ ਬਾਹਰੀ ਦਖਲ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਆਪ ਹੀ ਮਸਲਿਆਂ ਦਾ ਹੱਲ ਕਰਾਂਗੇ। ਇਹ ਭਾਰਤ ਦਾ ਅੰਦਰੂਨੀ ਮਾਮਲਾ ਹੈ। ਦੁਨੀਆ ਦੇ ਕਿਸੇ ਵੀ ਦੇਸ਼ ਨੂੰ ਭਾਰਤ ਦੇ ਅੰਦਰੂਨੀ ਮਾਮਲਿਆਂ ਬਾਰੇ ਟਿੱਪਣੀ ਕਰਨ ਦਾ ਅਧਿਕਾਰ ਨਹੀਂ ਹੈ। ਭਾਰਤ ਕੋਈ ਹੋਰ ਦੇਸ਼ ਨਹੀਂ ਹੈ ਕਿ ਕੋਈ ਕੁਝ ਵੀ ਕਹਿ ਸਕੇ।

ਉਨ੍ਹਾਂ ਕਿਹਾ ਕਿ ਸਾਡੇ ਕਿਸਾਨ ਭਰਾਵਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਖੇਤੀ ਕਾਨੂਮਨਾਂ ਦੇ ਇਕ ਇਕ ਕਲਾਜ ‘ਤੇ ਚਰਚਾ ਕਰਨ ਦੀ ਅਫੀਲ ਕੀਤੀ ਹੈ ਅਤੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਹਿਤਾਂ ਖਿਲਾਫ ਜਾ ਕੇ ਕੋਈ ਫੈਸਲਾ ਨਹੀਂ ਕਰੇਗੀ।

Related News

ਅਮਰੀਕੀ ਸੰਸਦ ਨੇ 1.9 ਟ੍ਰਿਲੀਅਨ ਡਾਲਰ ਦਾ ਕੋਰੋਨਾ ਰਾਹਤ ਬਿੱਲ ਕੀਤਾ ਪਾਸ, ਨਾਗਰਿਕਾਂ ਨੂੰ ਮਿਲ ਸਕੇਗੀ ਵਿੱਤੀ ਸਹਾਇਤਾ

Vivek Sharma

SMA ਪੀੜਿਤ ਆਰਿਅਨ ਦੇ ਇਲਾਜ ਲਈ ਇੱਕਠੀ ਹੋਈ 3 ਮੀਲੀਅਨ ਤੋਂ ਉਪਰ ਮਦਦ ਰਾਸ਼ੀ, ਇਲਾਜ ਦੀ ਪ੍ਰਕਿਰਿਆ ਸ਼ੁਰੂ

Rajneet Kaur

ਪੰਜਾਬੀ ਮੂਲ ਦੇ ਮਾਇਕ ਸਿੰਘ ਨੂੰ ਸੁਪਰੀਮ ਕੋਰਟ ਤੋਂ ਵੀ ਨਹੀਂ ਮਿਲੀ ਰਾਹਤ, ਹੇਠਲੀ ਅਦਾਲਤ ਦਾ ਫੈਸਲਾ ਹੀ ਰੱਖਿਆ ਬਰਕਰਾਰ

Vivek Sharma

Leave a Comment