channel punjabi
International News North America

ਟਰੰਪ ਤੋਂ ਬਾਅਦ ਹੁਣ ਉਨ੍ਹਾਂ ਦਾ ਬੇਟਾ ਕੋਰੋਨਾ ਪਾਜ਼ੀਟਿਵ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਭ ਤੋਂ ਵੱਡੇ ਪੁੱਤਰ ਡੋਨਾਲਡ ਟਰੰਪ ਜੂਨੀਅਰ ਕੋਰੋਨਾ ਸੰਕਰਮਿਤ ਪਾਏ ਗਏ ਹਨ। ਉਨ੍ਹਾਂ ਦੇ ਬੁਲਾਰੇ ਨੇ ਸ਼ੁੱਕਰਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਬੁਲਾਰੇ ਨੇ ਕਿਹਾ ਕਿ ਟਰੰਪ ਜੂਨੀਅਰ ਨੂੰ ਇਸ ਹਫਤੇ ਦੇ ਸ਼ੁਰੂ ਵਿਚ ਕੋਵਿਡ-19 ਤੋਂ ਪੀੜਿਤ ਹੋਣ ਦੀ ਪੁਸ਼ਟੀ ਕੀਤੀ ਅਤੇ ‘ਜਾਂਚ ਦੀ ਰਿਪੋਰਟ ਆਉਣ ਤੋਂ ਬਾਅਦ ਤੋਂ ਉਹ ਆਪਣੇ ਕੈਬਿਨ ਵਿਚ ਆਇਸੋਲੇਸ਼ਨ ‘ਚ ਹਨ। ਟਰੰਪ ਨੇ ਇੱਕ ਚੌਣ ਰੈਲੀ ਵਿੱਚ ਕਿਹਾ ਸੀ ਕਿ ਉਨ੍ਹਾਂ ਦੇ ਬੇਟੇ ਬੈਰਨ ਨੂੰ ਕੋਰੋਨਾ ਵਾਇਰਸ ਸੀ, ਜੋ ਸਿਰਫ 15 ਮਿੰਟ ਵਿੱਚ ਹੀ ਠੀਕ ਹੋ ਗਿਆ।

ਬੁਲਾਰੇ ਨੇ ਕਿਹਾ, “ਹੁਣ ਤੱਕ ਉਨ੍ਹਾਂ ‘ਚ ਸੰਕਰਮਣ ਦੇ ਲੱਛਣ ਨਹੀਂ ਹਨ ਅਤੇ ਉਹ ਕੋਵਿਡ-19 ਨਾਲ ਸਬੰਧਤ ਸਾਰੇ ਡਾਕਟਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰ ਰਹੇ ਹਨ।” ਟਰੰਪ ਜੂਨੀਅਰ (42) ਤੋਂ ਪਹਿਲਾਂ ਉਸ ਦਾ ਛੋਟਾ ਭਰਾ ਬੈਰੋਨ, ਪਿਤਾ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਅਮਰੀਕੀ ਪਹਿਲੀ ਮਹਿਲਾ ਮੇਲਾਨੀਆ ਵੀ ਕੋਰੋਨਾਵਾਇਰਸ ਨਾਲ ਸੰਕਰਮਿਤ ਹੋ ਚੁੱਕੇ ਹਨ।

Related News

BIG NEWS : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਰਿਹਾਇਸ਼ ‘ਚ ਹਥਿਆਰਾਂ ਸਮੇਤ ਦਾਖਲ ਹੋਣ ਵਾਲੇ ਨੂੰ 6 ਸਾਲ ਕੈਦ ਦੀ ਸਜ਼ਾ

Vivek Sharma

ਕੋਰੋਨਾ ਤੋਂ ਬਚਾਅ: ਬਰੈਂਪਟਨ ‘ਚ ਅਗਲੇ ਸਾਲ ਤੱਕ ਲਾਗੂ ਕੀਤੇ ਗਏ ਸਖ਼ਤ ਨਿਯਮ ! ਨਿਯਮ ਤੋੜਨ ਵਾਲਿਆਂ ਨੂੰ ਲੱਗੇਗਾ ਭਾਰੀ ਜੁਰਮਾਨਾ

Vivek Sharma

ਬ੍ਰਿਟਿਸ਼ ਕੋਲੰਬੀਆ 42ਵੀਆਂ ਵਿਧਾਨ ਸਭਾ ਚੋਣਾਂ ‘ਚ ਐਨਡੀਪੀ ਨੇ ਮਾਰੀ ਬਾਜ਼ੀ,8 ਪੰਜਾਬੀਆਂ ਨੇ ਗੱਡੇ ਜਿੱਤ ਦੇ ਝੰਡੇ

Rajneet Kaur

Leave a Comment