channel punjabi
Canada News North America

ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਟੋਰਾਂਟੋ ਵਿੱਚ ਕੋਰੋਨਾ ਬੇਲਗਾਮ, ਹੁਣ ਤੱਕ 2000 ਤੋਂ ਵੱਧ ਦੀ ਗਈ ਜਾਨ

ਟੋਰਾਂਟੋ : ਕੋਰੋਨਾ ਦੀ ਮਾਰ ਕੈਨੇਡਾ ਵਿੱਚ ਲਗਾਤਾਰ ਜਾਰੀ ਹੈ । ਕੈਨੇਡਾ ਦੇ ਕਈ ਵੱਡੇ ਸ਼ਹਿਰਾਂ ਵਿਚ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਵੀ ਕੋਰੋਨਾ ਤੇ ਕਾਬੂ ਨਹੀ ਪਾਇਆ ਜਾ ਸਕਿਆ ਹੈ ।‌ ਕੈਨੇਡਾ ਦੇ ਸ਼ਹਿਰ ਟੋਰਾਂਟੋ ਵਿਚ ਕੋਰੋਨਾ ਕਾਰਨ ਹੁਣ ਤੱਕ 2000 ਤੋਂ ਵੱਧ ਲੋਕਾਂ ਦੀ ਜਾਨ ਜਾ ਚੁੱਕੀ ਹੈ। ਸ਼ੁੱਕਰਵਾਰ ਨੂੰ 2 ਅਤੇ ਵੀਰਵਾਰ ਨੂੰ ਇੱਥੇ 29 ਲੋਕਾਂ ਦੀ ਮੌਤ ਹੋਣ ਨਾਲ ਮਰਨ ਵਾਲਿਆਂ ਦਾ ਅੰਕੜਾ 2 ਹਜ਼ਾਰ ਨੂੰ ਪਾਰ ਕਰ ਗਿਆ ਅਤੇ 2,019 ਤੱਕ ਪੁੱਜ ਗਿਆ।

ਇੱਥੇ 6 ਮਹੀਨਿਆਂ ਅੰਦਰ ਇਕ ਹਜ਼ਾਰ ਲੋਕਾਂ ਨੇ ਕੋਰੋਨਾ ਕਾਰਨ ਦਮ ਤੋੜਿਆ। ਸ਼ਹਿਰ ਦੇ ਮੇਅਰ ਜੌਹਨ ਟੋਰੀ ਨੇ ਕਿਹਾ, “ਬਹੁਤ ਦੁੱਖ ਦੀ ਗੱਲ ਹੈ ਕਿ ਕੋਰੋਨਾ ਸਾਡੇ ਕੋਲੋਂ ਸਾਡੇ ਪਰਿਵਾਰ ਵਾਲਿਆਂ ਦੀਆਂ ਜ਼ਿੰਦਗੀਆਂ ਨੂੰ ਖੋਹ ਕੇ ਲੈ ਗਿਆ ਹੈ ਤੇ ਕਈ ਜ਼ਿੰਦਗੀ ਤੇ ਮੌਤ ਵਿਚਕਾਰ ਜੂਝ ਰਹੇ ਹਨ। ਅਸੀਂ ਸਭ ਨੂੰ ਅਪੀਲ ਕਰਦੇ ਹਾਂ ਕਿ ਸਿਹਤ ਅਧਿਕਾਰੀਆਂ ਵਲੋਂ ਜਾਰੀ ਹਿਦਾਇਤਾਂ ਦੀ ਪਾਲਣਾ ਕੀਤੀ ਜਾਵੇ ਅਤੇ ਮਾਸਕ ਲਗਾ ਕੇ ਹੀ ਘਰੋਂ ਬਾਹਰ ਨਿਕਲਿਆ ਜਾਵੇ। ਅਸੀਂ ਵਿੱਛੜ ਚੁੱਕੀਆਂ ਰੂਹਾਂ ਦੇ ਪਰਿਵਾਰਾਂ, ਦੋਸਤਾਂ ਤੇ ਗੁਆਂਢੀਆਂ ਨਾਲ ਦੁੱਖ ਸਾਂਝਾ ਕਰਦੇ ਹਾਂ।”

ਉਨ੍ਹਾਂ ਨੇ ਸਿਹਤ ਕਾਮਿਆਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਕਈ ਜ਼ਿੰਦਗੀਆਂ ਨੂੰ ਮੌਤ ਦੇ ਮੂੰਹ ਵਿਚ ਪੈਣ ਤੋਂ ਬਚਾਅ ਲਿਆ। ਟੋਰਾਂਟੋ ਪਬਲਿਕ ਹੈਲਥ ਦੀ ਰਿਪੋਰਟ ਮੁਤਾਬਕ ਵੀਰਵਾਰ ਨੂੰ 941 ਨਵੇਂ ਮਾਮਲੇ ਦਰਜ ਹੋਏ ਤੇ 37 ਹੋਰ ਲੋਕਾਂ ਨੂੰ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਗਿਆ। ਦੱਸ ਦਈਏ ਕਿ ਓਂਟਾਰੀਓ ਸੂਬੇ ਵਿਚ ਸਭ ਤੋਂ ਵੱਧ ਕੋਰੋਨਾ ਮਾਮਲੇ ਟੋਰਾਂਟੋ ਸ਼ਹਿਰ ਦੇ ਹੀ ਹਨ। ਸੂਬੇ ਵਿਚ ਕੋਰੋਨਾ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਸ਼ੁਰੂ ਹੋ ਗਈ ਹੈ ਤੇ ਆਸ ਕੀਤੀ ਜਾ ਰਹੀ ਹੈ ਕਿ ਕੋਰੋਨਾ ਦੇ ਸਭ ਤੋਂ ਵੱਧ ਮਾਮਲਿਆਂ ਵਾਲੇ ਸ਼ਹਿਰਾਂ ਵਿਚ 21 ਜਨਵਰੀ ਤੋਂ ਪਹਿਲਾਂ ਲਾਂਗ ਟਰਮ ਕੇਅਰ ਸੈਂਟਰਾਂ ਦੇ ਵਸਨੀਕਾਂ ਤੇ ਸਟਾਫ਼ ਨੂੰ ਕੋਰੋਨਾ ਟੀਕਾ ਲਾਇਆ ਜਾਵੇਗਾ।

Related News

ਬ੍ਰਿਟਿਸ਼ ਕੋਲੰਬੀਆ 42ਵੀਆਂ ਵਿਧਾਨ ਸਭਾ ਚੋਣਾਂ ‘ਚ ਐਨਡੀਪੀ ਨੇ ਮਾਰੀ ਬਾਜ਼ੀ,8 ਪੰਜਾਬੀਆਂ ਨੇ ਗੱਡੇ ਜਿੱਤ ਦੇ ਝੰਡੇ

Rajneet Kaur

ਬਰੈਂਪਟਨ ਨੌਰਥ ਤੋਂ ਐਮਪੀਪੀ ਕੇਵਿਨ ਯਾਰਡ ਨੇ ਇੱਕ ਵਾਰ ਮੁੜ ਪੇਡ ਸਿੱਕ ਲੀਵ ਦਾ ਚੁੱਕਿਆ ਮੁੱਦਾ

Rajneet Kaur

ਪੂਰਾ ਮੈਨੀਟੋਬਾ ਰੈੱਡ ਜੋ਼ਨ ਵਿੱਚ, ਸੂਬੇ ਅੰਦਰ ਮੁੜ ਲਾਗੂ ਹੋਈ ਤਾਲਾਬੰਦੀ !

Vivek Sharma

Leave a Comment