channel punjabi
International News North America

ਤਿੰਨ ਖੇਤੀ ਕਾਨੂੰਨਾਂ ਵਾਰੇ ਸਰਕਾਰ ਤੇ ਕਿਸਾਨਾਂ ਵਿਚਾਲੇ 9ਵੇਂ ਗੇੜ ਦੀ ਬੈਠਕ ਜਾਰੀ

ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ‘ਤੇ ਅੜੇ ਕਿਸਾਨ ਲਗਾਤਾਰ 51 ਦਿਨਾਂ ਤੋਂ ਅੰਦੋਲਨ ਕਰ ਰਹੇ ਹਨ। ਤਿੰਨ ਖੇਤੀ ਕਾਨੂੰਨਾਂ ਵਾਰੇ ਸਰਕਾਰ ਤੇ ਕਿਸਾਨਾਂ ਵਿਚਾਲੇ 9ਵੇਂ ਗੇੜ ਦੀ ਬੈਠਕ ਜਾਰੀ ਹੈ। ਬੈਠਕ ’ਚ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ, ਰੇਲਵੇ, ਵਣਜ ਅਤੇ ਖਾਧ ਮੰਤਰੀ ਪੀਊਸ਼ ਗੋਇਲ ਅਤੇ ਵਣਜ ਰਾਜ ਮੰਤਰੀ ਅਤੇ ਪੰਜਾਬ ਤੋਂ ਸੰਸਦ ਮੈਂਬਰ ਸੋਮ ਪ੍ਰਕਾਸ਼ ਕਰੀਬ 40 ਕਿਸਾਨ ਜਥੇਬੰਦੀਆਂ ਦੇ ਪ੍ਰਤੀਨਿਧੀਆਂ ਨਾਲ ਗੱਲਬਾਤ ਕਰ ਰਹੇ ਹਨ।

ਮੀਟਿੰਗ ਵਿੱਚ ਜਾਣ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਇਸ ਬੈਠਕ ਬਾਰੇ ਵੀ ਬਹੁਤੇ ਉਤਸ਼ਾਹ ਜਨਕ ਨਤੀਜੇ ਨਾ ਆਉਣ ਦੇ ਸ਼ੰਕੇ ਪ੍ਰਗਟਾਏ ਹਨ। ਇਸ ਦੌਰਾਨ ਕਿਸਾਨ ਜਥੇਬੰਦੀਆਂ ਵਲੋਂ ਕਰਨਾਲ ‘ਚ ਕਿਸਾਨਾਂ ‘ਤੇ ਐੱਫ.ਆਈ.ਆਰ. ਦਾ ਮੁੱਦਾ ਵੀ ਚੁੱਕਿਆ ਗਿਆ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਡਰਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ 900 ਦੇ ਕਰੀਬ ਕਿਸਾਨਾਂ ‘ਤੇ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਸਰਕਾਰ ਅਤੇ ਕਿਸਾਨ ਖੇਤੀ ਕਾਨੂੰਨਾਂ ਨੂੰ ਲੈ ਕੇ ਆਪਣੇ-ਆਪਣੇ ਰੁਖ ‘ਤੇ ਅੜੇ ਹੋਏ ਹਨ।

ਵਿਗਿਆਨ ਭਵਨ ਪਹੁੰਚਣ ਤੋਂ ਪਹਿਲਾ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਸਾਨਾਂ ਨਾਲ ਗੱਲਬਾਤ ਤੋਂ ਪਹਿਲਾ ਕਿਹਾ ਕਿ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਹੁਕਮ ਦਾ ਸਵਾਗਤ ਕਰਦੀ ਹੈ। ਤੋਮਰ ਨੇ ਕਿਸਾਨਾਂ ਤੋਂ ਪੁੱਛਿਆ ਹੈ ਕਿ ਤੁਸੀਂ ਹੀ ਦੱਸੋ ਕਿਵੇਂ ਕੱਢਣਾ ਹੈ ਮਸਲੇ ਦਾ ਹੱਲ। ਤੋਮਰ ਨੇ ਕਿਸਾਨਾਂ ਤੋਂ ਸੁਝਾਅ ਮੰਗੇ ਹਨ। ਸਰਕਾਰ ਅਤੇ ਕਿਸਾਨ ਖੇਤੀ ਕਾਨੂੰਨਾਂ ‘ਤੇ ਆਪਣੇ-ਆਪਣੇ ਰੁਖ ‘ਤੇ ਅੜੇ ਹੋਏ ਹਨ।

Related News

BIG NEWS : ਕੈਨੇਡੀਅਨ ਸਪੈਸ਼ਲ ਫੋਰਸ ਨੇ ਅਫਗਾਨਿਸਤਾਨ ‘ਚ ਕੋਈ ਅਪਰਾਧ ਨਹੀਂ ਕੀਤਾ : C.S.F.

Vivek Sharma

ਅਮਰੀਕਾ ‘ਚ ਬਰਫ਼ੀਲੇ ਤੂਫ਼ਾਨ ਨੇ ਤੋੜਿਆ 140 ਸਾਲਾਂ ਦਾ ਰਿਕਾਰਡ, 2400 ਤੋਂ ਵੱਧ ਉਡਾਣਾਂ ਰੱਦ

Vivek Sharma

ਟੋਰਾਂਟੋ ਸ਼ਹਿਰ ਦੇ ਪੂਰਬੀ ਖੇਤਰ ‘ਚ ਛੁਰੇਬਾਜ਼ੀ ਦੀ ਘਟਨਾ ਕਾਰਨ 3 ਲੋਕ ਜ਼ਖ਼ਮੀ

Rajneet Kaur

Leave a Comment