channel punjabi
International News North America

ਦੇਸ਼ ਭਰ ‘ਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ,ਮੁਸਾਫਰਾਂ ਨੂੰ ਨਾ ਹੋਵੇ ਕੋਈ ਮੁਸੀਬਤ ਕਿਸਾਨਾਂ ਨੇ ਉਸ ਦਾ ਵੀ ਕੀਤਾ ਪੂਰਾ ਇੰਤਜ਼ਾਮ

ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਤਿੰਨ ਖੇਤੀ ਕਾਨੂੰਨ ਦੇ ਖਿਲਾਫ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਅੱਜ ਪੂਰੇ ਦੇਸ਼ ‘ਚ ਕਿਸਾਨਾਂ ਵੱਲੋਂ ਰੇਲ ਗੱਡੀਆਂ ਨੂੰ ਰੋਕਿਆ ਜਾਵੇਗਾ। ਦੁਪਹਿਰ 12 ਤੋਂ 4 ਵਜੇ ਤੱਕ 4 ਘੰਟਿਆਂ ਲਈ ਰੇਲ ਗੱਡੀਆਂ ਦਾ ਚੱਕਾ ਜਾਮ ਕੀਤਾ ਜਾਵੇਗਾ। ਪੰਜਾਬ ਵਿੱਚ ਵੀ ਇਸ ਦਾ ਅਸਰ ਦੇਖਣ ਨੂੰ ਮਿਲੇਗਾ ਕਿਉਂਕਿ ਕਿਸਾਨ ਜਥੇਬੰਦੀਆਂ ਪਹਿਲਾਂ ਹੀ ਰੇਲਵੇ ਸਟੇਸ਼ਨ ਦੀਆਂ ਪਾਰਕਾਂ ਚ ਧਰਨਾ ਦੇ ਰਹੀਆਂ ਹਨ। ਇਸ ਤੋਂ ਇਲਾਵਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਵੀ ਰੇਲ ਰੋਕੋ ਅੰਦੋਲਨ ਨੂੰ ਸਫਲ ਬਣਾਉਣ ਦੇ ਲਈ ਆਪਣੀ ਰਣਨੀਤੀ ਤਿਆਰ ਕੀਤੀ ਗਈ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ 11 ਜ਼ਿਲ੍ਹਿਆਂ ਚ 31 ਥਾਵਾਂ ‘ਤੇ ਰੇਲਾਂ ਰੋਕੇਗੀ।

ਕਿਸਾਨਾਂ ਦੇ ਇਸ ਰੇਲ ਰੋਕੋ ਅੰਦੋਲਨ ਦੌਰਾਨ ਆਮ ਲੋਕਾਂ ਨੂੰ ਪ੍ਰੇਸ਼ਾਨੀ ਹੋਣ ਕਾਰਨ ਕਈ ਸਵਾਲ ਉਠਾਏ ਗਏ ਸਨ। ਇਸ ਕਾਰਨ ਕਿਸਾਨਾਂ ਨੇ ਆਮ ਲੋਕਾਂ ਨੂੰ ਪ੍ਰੇਸ਼ਾਨੀ ਨਾ ਹੋਣ ਦੇ ਲਈ ਵੀ ਪ੍ਰਬੰਧ ਕੀਤੇ ਹਨ। ਇਸ ਮੰਤਵ ਲਈ ਵਧ ਤੋਂ ਵਧ ਕਿਸਾਨਾਂ ਨੂੰ ਨਿਰਧਾਰਤ ਰੇਲਵੇ ਸਟੇਸ਼ਨਾਂ ‘ਤੇ ਪਹੁੰਚਣ ਲਈ ਕਿਹਾ ਗਿਆ ਹੈ। ਕਿਸਾਨਾਂ ਨੇ ਕੁਝ ਰੇਲਵੇ ਸਟੇਸ਼ਨਾਂ ‘ਤੇ ਚਾਹ ਅਤੇ ਭੋਜਨ ਦੇ ਲੰਗਰ ਲਾਉਣ ਦੇ ਪ੍ਰਬੰਧ ਕੀਤੇ ਹਨ ਤਾਂ ਜੋ ਮੁਸਾਫਰਾਂ ਨੂੰ ਪ੍ਰੇਸ਼ਾਨੀ ਨਾ ਹੋਵੇ। ਰੇਲਵੇ ਨੇ ਇਸ ਅੰਦੋਲਨ ਨੂੰ ਦੇਖਦੇ ਹੋਏ ਕਈ ਟਰੇਨਾਂ ਨੂੰ ਰੱਦ ਕਰ ਦਿੱਤਾ ਹੈ ਅਤੇ ਦੂਸਰੇ ਪਾਸੇ ਕਈ ਟ੍ਰੇਨਾਂ ਦੇ ਰੂਟ ਡਾਇਵਰਟ ਕਰ ਦਿੱਤੇ ਹਨ।

ਕਿਸਾਨਾਂ ਨੂੰ ਇਕਜੁੱਟਤਾ ਬਣਾਈ ਰੱਖਣ ਲਈ ਵੀ ਅਪੀਲਾਂ ਕੀਤੀਆਂ ਗਈਆਂ ਹਨ। ਸਰਕਾਰ ਨੂੰ ਇਹ ਦੱਸਿਆ ਜਾਵੇਗਾ ਕਿ ਕਿਸਾਨ ਇਕਜੁੱਟ ਹਨ।

Related News

ਡੋਨਾਲਡ ਟਰੰਪ ਨੇ ਅਮਰੀਕਾ ਦੀ ਸਾਖ਼ ਨੂੰ ਮਿੱਟੀ ਵਿੱਚ ਮਿਲਾਇਆ : ਬਰਾਕ ਓਬਾਮਾ

Vivek Sharma

ਕਿਊਬਿਕ ‘ਚ ਕੋਰੋਨਾ ਵਾਇਰਸ ਦੇ ਮਾਮਲਿਆਂ ‘ਚ ਵਾਧਾ, 171 ਨਵੇਂ ਕੇਸਾਂ ਦੀ ਪੁਸ਼ਟੀ, 3 ਲੋਕਾਂ ਦੀ ਮੌਤ

Rajneet Kaur

ਸ੍ਰੀ ਨਨਕਾਣਾ ਸਾਹਿਬ ਦੀ ਯਾਤਰਾ ਲਈ 602 ਸ਼ਰਧਾਲੂਆਂ ਦਾ ਜੱਥਾ ਪਹੁੰਚਿਆ ਪਾਕਿਸਤਾਨ, ਸ਼ਰਧਾਲੂਆਂ ਦਾ ਹੋਇਆ ਨਿੱਘਾ ਸਵਾਗਤ

Vivek Sharma

Leave a Comment