channel punjabi
International News

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ, ਉਨ੍ਹਾਂ ਦੀ ਬੇਗਮ ਸਾਹਿਬਾ ਨਿਕਲੇ ਕੋਰੋਨਾ POSITIVE, ਚੀਨ ਦੀ ਵੈਕਸੀਨ ਦਾ ਕਮਾਲ !

ਇਸਲਾਮਾਬਾਦ : ਪਾਕਿਸਤਾਨ ਦੇ ਪ੍ਰਧਾਨ ਤੇ ਮੰਤਰੀ ਇਮਰਾਨ ਖਾਨ ਅਤੇ ਉਹਨਾਂ ਦੀ ਬੇਗਮ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਨਿਊਜ ਏਜੰਸੀ ਏਐਨਆਈ ਨੇ ਪਾਕਿਸਤਾਨੀ ਮੀਡੀਆ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ। ਪਹਿਲਾਂ ਇਮਰਾਨ ਖ਼ਾਨ ਦਾ ਕੋਰੋਨਾ ਟੈਸਟ ਪਾਜ਼ਿਟਿਵ ਆਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਬੇਗਮ ਸਾਹਿਬਾ ਤੇ ਪਹਿਲੀ ਮਹਿਲਾ ਬੁਸ਼ਰਾ ਬੀਬੀ ਦਾ ਵੀ ਕੋਰੋਨਾ ਟੈਸਟ ਕੀਤਾ ਗਿਆ, ਜਿਸ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਆਈ ਹੈ।


ਇੱਥੇ ਹੈਰਾਨੀਜਨਕ ਗੱਲ ਇਹ ਹੈ ਕਿ ਕੋਵਿਡ ਦੀ ਖੁਰਾਕ ਲਏ ਜਾਣ ਤੋਂ ਬਾਅਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਹੈਰਾਨੀ ਦੀ ਗੱਲ ਹੈ ਕਿ ਉਨ੍ਹਾਂ ਨੂੰ ਕੋਵਿਡ-19 ਵੈਕਸੀਨ ਦੀ ਪਹਿਲੀ ਡੋਜ਼ ਦਿੱਤੀ ਜਾ ਚੁੱਕੀ ਹੈ। ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਪਾਕਿਸਤਾਨ ਦੇ ਪ੍ਰਧਾਨਮੰਤਰੀ ਘਰ ਵਿੱਚ ਕੁਆਰੰਟੀਨ ਹੋ ਗਏ ਸਨ। ਪਾਕਿਸਤਾਨ ਦੇ ਸਿਹਤ ਮੰਤਰੀ ਫੈਸਲ ਸੁਲਤਾਨ ਨੇ ਇਸ ਦੀ ਜਾਣਕਾਰੀ ਸੋਸ਼ਲ ਮੀਡੀਆ ‘ਤੇ ਦਿੱਤੀ। ਇਮਰਾਨ ਨੇ 18 ਮਾਰਚ ਨੂੰ ਹੀ ਚੀਨ ਦੀ ਕੋਰੋਨਾ ਵੈਕਸੀਨ ਸਿਨੋਫਾਰਮ ਦੀ ਪਹਿਲੀ ਖੁਰਾਕ ਲਈ ਸੀ। ਪਾਕਿਸਤਾਨ ਵਿੱਚ ਫਿਲਹਾਲ ਇਹੀ ਵੈਕਸੀਨ ਮੁਹੱਈਆ ਹੈ, ਜਿਸ ਦੇ 5 ਲੱਖ ਡੋਜ਼ ਚੀਨ ਨੇ ਉਸ ਨੂੰ ਦਾਨ ਵਿੱਚ ਦਿੱਤੇ ਹਨ।

ਦੱਸ ਦੇਈਏ ਕਿ ਪਾਕਿਸਤਾਨ ਵਿੱਚ ਇਸ ਸਾਲ ਸ਼ਨੀਵਾਰ ਨੂੰ ਇੱਕ ਦਿਨ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ ਸਭ ਤੋਂ ਵੱਧ 3,876 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਦੇ ਨਾਲ ਦੇਸ਼ ਵਿੱਚ ਲਾਗ ਦੀ ਦਰ 9.4 ਪ੍ਰਤੀਸ਼ਤ ਹੋ ਗਈ ਹੈ। ਸਿਹਤ ਮੰਤਰਾਲੇ ਨੇ ਕਿਹਾ ਕਿ ਦੇਸ਼ ਵਿੱਚ ਹੁਣ ਤੱਕ 6,23,135 ਲੋਕ ਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ। ਪਿਛਲੇ 24 ਘੰਟਿਆਂ ਦੌਰਾਨ 40 ਮਰੀਜ਼ਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ 13,799 ਹੋ ਗਈ ਹੈ। ਮੰਤਰਾਲੇ ਨੇ ਕਿਹਾ ਕਿ ਹੁਣ ਤੱਕ ਦੇਸ਼ ਵਿੱਚ ਕੁੱਲ 5 ਲੱਖ 79 ਹਜ਼ਾਰ 760 ਵਿਅਕਤੀ ਇਸ ਲਾਗ ਤੋਂ ਠੀਕ ਹੋ ਚੁੱਕੇ ਹਨ ਤੇ 2 ਹਜ਼ਾਰ 122 ਮਰੀਜ਼ਾਂ ਦੀ ਹਾਲਤ ਨਾਜ਼ੁਕ ਹੈ।

Related News

ਬੀ.ਸੀ. ‘ਚ ਮੰਗਲਵਾਰ ਨੂੰ ਕੋਵੀਡ -19 ਦੇ ਚਾਰ ਦਿਨਾਂ ਵਿੱਚ 549 ਨਵੇਂ ਕੇਸਾਂ ਅਤੇ ਪੰਜ ਮੌਤਾਂ ਦੀ ਪੁਸ਼ਟੀ

Rajneet Kaur

ਟਰੂਡੋ ਸਰਕਾਰ ਦੀ ਮਦਦ ਕਰਨ ਲਈ ਸਾਹਮਣੇ ਆਏ ਜਗਮੀਤ ਸਿੰਘ

team punjabi

ਹਾਲੇ ਬੰਦ ਹੀ ਰਹੇਗੀ ਕੈਨੇਡਾ-ਅਮਰੀਕਾ ਦੀ ਸਰਹੱਦ, ਸਰਹੱਦੀ ਪਾਬੰਦੀਆਂ ਦੀ ਮਿਆਦ ਹੋਰ ਵਧਾਈ ਗਈ

Vivek Sharma

Leave a Comment