channel punjabi
International News North America

ਪੀ.ਐੱਨ.ਬੀ. ਘਪਲੇ ਵਿਚ ਲੋੜੀਂਦਾ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਭਾਰਤ ਹਵਾਲਗੀ ਨੂੰ ਬ੍ਰਿਟੇਨ ਦੇ ਗ੍ਰਹਿ ਮੰਤਰਾਲਾ ਨੇ ਦਿੱਤੀ ਮਨਜ਼ੂਰੀ

ਪੀ. ਐੱਨ. ਬੀ. ਘਪਲੇ ਵਿਚ ਲੋੜੀਂਦਾ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਭਾਰਤ ਹਵਾਲਗੀ ਨੂੰ ਬ੍ਰਿਟੇਨ ਦੇ ਗ੍ਰਹਿ ਮੰਤਰਾਲਾ ਨੇ ਮਨਜ਼ੂਰੀ ਦੇ ਦਿੱਤੀ ਹੈ। ਬੀਤੇ ਮਹੀਨੇ ਅਦਾਲਤ ਨੇ ਅਪਰਾਧੀ ਮੋਦੀ ਦੀ ਹਵਾਲਗੀ ਦੀ ਮੰਗ ਨੂੰ ਸਵੀਕਾਰ ਕਰ ਲਿਆ ਸੀ। ਇਹ ਕਾਨੂੰਨੀ ਲੜਾਈ ਬ੍ਰਿਟਿਸ਼ ਅਦਾਲਤ ‘ਚ ਤਕਰੀਬਨ 2 ਸਾਲ ਚੱਲੀ ਹੈ। ਭਾਰਤ ਲਿਆਂਦੇ ਜਾਣ ਤੋਂ ਬਾਅਦ ਮੋਦੀ ਨੂੰ ਮੁੰਬਈ ਦੀ ਆਰਥਰ ਰੋਡ ਜੇਲ੍ਹ ‘ਚ ਰੱਖਿਆ ਜਾਵੇਗਾ।

ਜੱਜ ਸੈਮੂਅਲ ਗੂਜੀ ਨੇ ਆਖਿਆ ਸੀ ਕਿ ਨੀਰਵ ਮੋਦੀ ਨੂੰ ਭਾਰਤ ਵਿਚ ਚੱਲ ਰਹੇ ਮੁਕੱਦਮੇ ਵਿਚ ਜਵਾਬ ਦੇਣਾ ਹੋਵੇਗਾ। ਉਨ੍ਹਾਂ ਮੰਨਿਆ ਕਿ ਨੀਰਵ ਮੋਦੀ ਖਿਲਾਫ ਸਬੂਤ ਹਨ। ਨੀਰਵ ਮੋਦੀ ‘ਤੇ ਪੀ.ਐੱਨ. ਬੀ. ਤੋਂ ਕਰਜ਼ਾ ਲੈ ਕੇ ਕਰੀਬ 14 ਹਜ਼ਾਰ ਕਰੋੜ ਰੁਪਏ ਦੀ ਧੋਖਾਦੇਹੀ ਕਰਨ ਦਾ ਦੋਸ਼ ਹੈ। ਘਪਲਾ ਸਾਹਮਣੇ ਆਉਣ ਤੋਂ ਬਾਅਦ ਉਹ ਜਨਵਰੀ 2018 ਵਿਚ ਮੁਲਕ ਛੱਡ ਕੇ ਫਰਾਰ ਹੋ ਗਿਆ ਸੀ। 25 ਫਰਵਰੀ ਨੂੰ ਬ੍ਰਿਟਿਸ਼ ਅਦਾਲਤ ਨੇ ਮੋਦੀ ਦੀ ਹਵਾਲਗੀ ਦੇ ਹੱਕ ‘ਚ ਫੈਸਲਾ ਸੁਣਾਇਆ ਸੀ। ਮੁੰਬਈ ਦੀ ਆਰਥਰ ਰੋਡ ਜੇਲ੍ਹ ‘ਚ ਮੁਲਜ਼ਮ ਲਈ ਇੱਕ ਵਿਸ਼ੇਸ਼ ਸੈੱਲ ਤਿਆਰ ਕੀਤਾ ਗਿਆ ਹੈ।

Related News

ਅਮਰੀਕਾ : ਸਿਨਸਿਆਟੀ ‘ਚ ਤਿੰਨ ਵੱਖ-ਵੱਖ ਥਾਵਾਂ ‘ਤੇ ਹੋਈ ਗੋਲੀਬਾਰੀ, 17 ਲੋਕ ਜ਼ਖਮੀ

Rajneet Kaur

ਨੁਨਾਵਟ ਸੂਬੇ ਵਿੱਚ ਕੋਰੋਨਾ ਕਾਰਨ ਪਹਿਲੀ ਵਾਰ ਗਈ ਕਿਸੇ ਦੀ ਜਾਨ

Vivek Sharma

ਕੈਨੇਡਾ : ਬੀ.ਸੀ ‘ਚ ਇਕ ਭਾਰਤੀ ਪਰਿਵਾਰ ‘ਤੇ ਨਸਲੀ ਹਮਲਾ, NDP ਆਗੂ ਜਗਮੀਤ ਸਿੰਘ ਨੇ ਪ੍ਰਗਟਾਇਆ ਦੁੱਖ

Rajneet Kaur

Leave a Comment