channel punjabi
International KISAN ANDOLAN News

ਪੂਰੇ ਭਾਰਤ ਵਿੱਚ ਸਫ਼ਲ ਰਿਹਾ ਕਿਸਾਨਾਂ ਦਾ ਚੱਕਾ‌ ਜਾਮ, ਹਰ ਸੂਬੇ ‘ਚ ਮਿਲਿਆ ਭਰਪੂਰ ਸਮਰਥਨ

ਨਵੀਂ ਦਿੱਲੀ/ਚੰਡੀਗੜ੍ਹ : ਸਯੁੰਕਤ ਕਿਸਾਨ ਮੋਰਚਾ ਦੇ ਚੱਕਾ ਜਾਮ ਦੇ ਸੱਦੇ ਨੂੰ ਦੇਸ਼ ਭਰ ਵਿੱਚ ਭਾਰੀ ਸਮਰਥਨ ਮਿਲਿਆ। ਕੱਲ੍ਹ ਸੰਸਦ ਵਿੱਚ ਖੇਤੀਬਾੜੀ ਮੰਤਰੀ ਨੇ ਇਹ ਕਹਿ ਕੇ ਭਾਰਤ ਦੇ ਕਿਸਾਨਾਂ ਦੇ ਸੰਘਰਸ਼ ਦਾ ਅਪਮਾਨ ਕੀਤਾ ਕਿ ਸਿਰਫ ਇੱਕ ਰਾਜ ਦੇ ਕਿਸਾਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਪਰ ਅੱਜ ਦੇ ਦੇਸ਼ ਵਿਆਪੀ ਚੱਕਾ ਜਾਮ ਨੇ ਇਕ ਵਾਰ ਫਿਰ ਇਹ ਸਾਬਤ ਕਰ ਦਿੱਤਾ ਕਿ ਦੇਸ਼ ਭਰ ਦੇ ਕਿਸਾਨ ਇਨ੍ਹਾਂ ਕਾਨੂੰਨਾਂ ਵਿਰੁੱਧ ਇਕਜੁਟ ਹਨ। ਕਿਸਾਨਾਂ ਵਲੋਂ ਸਨਿੱਚਰਵਾਰ ਨੂੰ ਦੁਪਹਿਰ 12 ਵਜੇ ਤੋਂ ਲੈ ਕੇ ਤਿੰਨ ਵਜੇ ਤੱਕ ਮੁਕੰਮਲ ਚੱਕਾ ਜਾਮ ਦਾ ਸੱਦਾ ਦਿੱਤਾ ਗਿਆ ਸੀ। ਪੰਜਾਬ ਦੇ ਸਾਰੇ ਜ਼ਿਲਿਆਂ ਵਿਚ ਬੰਦ ਦਾ ਖਾਸਾ ਅਸਰ ਰਿਹਾ। ਇਕ ਵਾਰ ਫਿਰ ਆਮ ਲੋਕਾਂ ਨੇ ਕਿਸਾਨਾਂ ਦਾ ਸਾਥ ਦਿੱਤਾ। ਹਰਿਆਣਾ ਵਿੱਚ ਵੀ ਬੰਦ ਦੀ ਕਾਲ ਦੇ ਮੱਦੇਨਜ਼ਰ ਤਿੰਨ ਘੰਟਿਆਂ ਲਈ ਚੱਕਾ ਜਾਮ ਕੀਤਾ ਗਿਆ। ਇਸ ਦੌਰਾਨ ਕਿਸੇ ਵੀ ਤਰ੍ਹਾਂ ਦੀ ਹਿੰਸਾ ਜਾਂ ਰੌਡ੍ਰ ਦੀ ਕੋਈ ਖਬਰ ਨਹੀਂ ਆਈ ਹੈ।

ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਬਿਹਾਰ ਵਿਚ ਚੱਕਾ ਜਾਮ ਦਾ ਪ੍ਰੋਗਰਾਮ ਪੂਰੀ ਤਰ੍ਹਾਂ ਸਫਲ ਰਿਹਾ। ਚੰਪਾਰਣ, ਪੂਰਨੀਆ, ਭੋਜਪੁਰ, ਕਟਿਹਾਰ ਸਮੇਤ ਪੂਰੇ ਖੇਤਰ ਦੇ ਕਿਸਾਨਾਂ ਵੱਲੋਂ ਸੜਕਾਂ ਜਾਮ ਕੀਤੀਆਂ ਗਈਆਂ। ਮੱਧ ਪ੍ਰਦੇਸ਼ ਵਿੱਚ 200 ਤੋਂ ਵੱਧ ਥਾਵਾਂ ਤੇ ਕਿਸਾਨਾਂ ਨੇ ਚੱਕਾ ਜਾਮ ਦੇ ਪ੍ਰੋਗਰਾਮ ਆਯੋਜਿਤ ਕੀਤੇ। ਮਹਾਰਾਸ਼ਟਰ ਵਿਚ, ਵਰਧਾ, ਪੁਣੇ ਅਤੇ ਨਾਸਿਕ ਸਮੇਤ ਕਈ ਥਾਵਾਂ ‘ਤੇ ਚੱਕਾ ਜਾਮ ਦੀ ਅਗਵਾਈ ਕਿਸਾਨਾਂ ਨੇ ਕੀਤੀ। ਚੱਕਾ ਜਾਮ ਦੀ ੰੰਦੀਮਧਾਲੀਵਾਲ ਸਫਲਤਾ ਆਂਧਰਾ ਪ੍ਰਦੇਸ਼, ਤੇਲੰਗਾਨਾ, ਕੇਰਲ ਅਤੇ ਤਾਮਿਲਨਾਡੂ ਵਿੱਚ ਵੀ ਵੇਖੀ ਗਈ। ਬੈਂਗਲੁਰੂ ਸਮੇਤ ਕਰਨਾਟਕ ਦੇ 25 ਜਿਲਿਆਂ ਵਿੱਚ ਕਿਸਾਨਾਂ ਦਾ ਇਹ ਪ੍ਰੋਗਰਾਮ ਸਫਲ ਰਿਹਾ। ਪੰਜਾਬ ਅਤੇ ਹਰਿਆਣਾ ਵਿਚ ਕਿਸਾਨ, ਮਜ਼ਦੂਰ, ਵਿਦਿਆਰਥੀ ਜਥੇਬੰਦੀਆਂ ਨੇ ਪੂਰੇ ਜੋਸ਼ ਅਤੇ ਜ਼ੋਰ ਨਾਲ ਸੈਂਕੜੇ ਸੜਕਾਂ ਜਾਮ ਕੀਤੀਆਂ।
ਰਾਜਸਥਾਨ ਵਿੱਚ, ਕਿਸਾਨਾਂ ਨੇ ਪੀਲੀਬੰਗਾ, ਬਿੰਜਬੈਲਾ ਅਤੇ ਉਦੈਪੁਰ ਸਮੇਤ ਦਰਜਨਾਂ ਸੜਕਾਂ ਜਾਮ ਕੀਤੀਆਂ। ਭੁਵਨੇਸ਼ਵਰ ਸਮੇਤ ਓਡੀਸ਼ਾ ਦੇ ਹੋਰ ਹਿੱਸਿਆਂ ਵਿੱਚ, ਕਿਸਾਨਾਂ ਨੇ ਸ਼ਾਂਤੀਪੂਰਵਕ ਸੜਕਾਂ ਜਾਮ ਕੀਤੀਆਂ। ਅਸੀਂ ਬਾਗਪਤ ਦੇ 150 ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਪੁਲਿਸ ਦੁਆਰਾ ਨੋਟਿਸ ਦਿੱਤੇ ਜਾਣ ਦੀ ਨਿਖੇਧੀ ਕਰਦੇ ਹਾਂ।

ਸੰਯੁਕਤ ਕਿਸਾਨ ਮੋਰਚੇ ਦੀ ਪਿਛਲੀ ਜਾਣਕਾਰੀ ਅਨੁਸਾਰ,127 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਦ ਕਿ 25 ਵਿਅਕਤੀ ਅਜੇ ਵੀ ਲਾਪਤਾ ਹਨ। ਹੁਣ ਤੱਕ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਇਸ ਅੰਦੋਲਨ ਵਿਚ 204 ਕਿਸਾਨ ਸ਼ਹੀਦ ਹੋ ਚੁਕੇ ਹੈ, ਪਰ ਸਰਕਾਰ ਅਜੇ ਵੀ ਕਿਸਾਨਾਂ ਦੇ ਦਰਦ ਨੂੰ ਨਜ਼ਰ ਅੰਦਾਜ਼ ਕਰ ਰਹੀ ਹੈ। ਇਸ ਅੰਦੋਲਨ ਵਿਚ ਸ਼ਹੀਦ ਹੋਏ ਬਲਵਿੰਦਰ ਸਿੰਘ ਦੇ ਸਸਕਾਰ ਵਿੱਚ ਰਾਸ਼ਟਰੀ ਝੰਡੇ ਦੇ ਅਪਮਾਨ ਕਰਨ ਦੇ ਸਬੰਧ ਵਿਚ ਉਹਨਾਂ ਦੀ ਮਾਂ ਅਤੇ ਭਰਾ ਵਿਰੁੱਧ ਪੁਲਿਸ ਕੇਸ ਦਰਜ ਕੀਤਾ ਗਿਆ ਹੈ। ਸਯੁੰਕਤ ਕਿਸਾਨ ਮੋਰਚਾ ਇਸ ਕੇਸ ਨੂੰ ਤੁਰੰਤ ਵਾਪਸ ਕਰਨ ਦੀ ਮੰਗ ਕਰਦਾ ਹੈ। ਐਸਕੇਐਮ ਨੇ ਕਿਸਾਨ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ। ਸਰਕਾਰ ਅਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਸਾਰੀਆਂ ਸਾਜਿਸ਼ਾਂ ਦੇ ਬਾਵਜੂਦ, ਐਸ ਕੇ ਐਮ ਤਿੰਨੋਂ ਕਾਨੂੰਨਾਂ ਨੂੰ ਮੁਕੰਮਲ ਰੱਦ ਕਰਨ ਅਤੇ ਐਮਐਸਪੀ ਦੀ ਕਾਨੂੰਨੀ ਗਰੰਟੀ ਦੀ ਮੰਗ ‘ਤੇ ਖੜਾ ਹੈ। ਅਸੀਂ ਦੁਨੀਆ ਭਰ ਤੋਂ ਸਹਿਯੋਗ ਲਈ ਸਾਰੀਆਂ ਸ਼ਖਸੀਅਤਾਂ ਦਾ ਧੰਨਵਾਦ ਕਰਦੇ ਹਾਂ। ਕਿਸਾਨ ਇਹ ਅੰਦੋਲਨ ਕਈ ਮਹੀਨਿਆਂ ਤੋਂ ਕਰ ਰਹੇ ਹਨ। ਇਹ ਸ਼ਰਮ ਦੀ ਗੱਲ ਹੈ ਕਿ ਸਰਕਾਰ ਦੇ ਇਸ਼ਾਰੇ ‘ਤੇ ਕੁਝ ਲੋਕ ਇਸ ਅੰਦੋਲਨ ਨੂੰ “ਅੰਦਰੂਨੀ ਮਾਮਲਾ” ਕਹਿ ਕੇ ਦਬਾਉਣਾ ਚਾਹੁੰਦੇ ਹਨ, ਪਰ ਇਹ ਸਮਝਣ ਦੀ ਜ਼ਰੂਰਤ ਹੈ ਕਿ ਲੋਕਤੰਤਰ ਵਿਚ ਲੋਕ ਵੱਡੇ ਹੁੰਦੇ ਨੇ, ਤੰਤਰ ਨਹੀਂ।

Related News

ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੀ ਮਹਿਲਾ ਗ੍ਰਿਫ਼ਤਾਰ

Vivek Sharma

ਹੈਮਿਲਟਨ ਦੇ ਇਕ ਘਰ ‘ਚ ਲੱਗੀ ਅੱਗ, ਪੁਲਿਸ ਵਲੋਂ ਜਾਂਚ ਜਾਰੀ

Rajneet Kaur

ਦੱਖਣ-ਪੱਛਮੀ ਕੈਲਗਰੀ ‘ਚ ਹੋਏ ਹਮਲੇ ਦੀ ਜਾਂਚ ਲਈ ਪੁਲਿਸ ਹੋਈ ਗੰਭੀਰ, ਲੋਕਾਂ ਤੋਂ ਮਦਦ ਲਈ ਕੀਤੀ ਅਪੀਲ

Vivek Sharma

Leave a Comment