channel punjabi
International News North America

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਨੂੰ ਕੀਤਾ ਸੰਬੋਧਨ,ਖੇਤੀ ਕਾਨੂੰਨ ਰਾਤੋ-ਰਾਤ ਨਹੀਂ ਬਣੇ

ਦਿੱਲੀ ‘ਚ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਉਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਜ ਮੱਧ ਪ੍ਰਦੇਸ਼ ਦੇ ਕਿਸਾਨਾਂ ਨਾਲ ਵਰਚੁਅਲ ਗਲਬਾਤ ਕੀਤੀ। ਇਸ ਦੌਰਾਨ ਪੀ.ਐੱਮ. ਮੋਦੀ ਨੇ ਕਿਹਾ ਕਿ ਕੁਦਰਤੀ ਆਫ਼ਤਾਵਾਂ ਕਾਰਨ ਮੱਧ ਪ੍ਰਦੇਸ਼ ਦੇ ਕਿਸਾਨਾਂ ਨੂੰ ਕਾਫ਼ੀ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦਾ ਨੁਕਸਾਨ ਪੂਰੇ ਦੇਸ਼ ਦਾ ਨੁਕਸਾਨ ਹੈ। 35 ਲੱਖ ਕਿਸਾਨਾਂ ਦੇ ਖਾਤਿਆਂ ‘ਚ ਪੈਸੇ ਭੇਜੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨਾਲ ਬਣੇ ਕਾਨੂੰਨ ਬਹੁਤ ਚਰਚਾ ‘ਚ ਹਨ।

ਇਹ ਖੇਤੀ ਕਾਨੂੰਨ ਰਾਤੋ-ਰਾਤ ਨਹੀਂ ਬਣੇ। ਇਸ ‘ਤੇ 20-25 ਸਾਲਾਂ ਤੋਂ ਚਰਚਾ ਹੋ ਰਹੀ ਹੈ। ਮਾਹਿਰਾਂ ਨੇ ਵੀ ਇਨ੍ਹਾਂ ਕਾਨੂੰਨਾਂ ‘ਤੇ ਆਪਣੀ ਰਾਏ ਦਿਤੀ ਹੈ। ਇਸ ਤੋਂ ਇਲਾਵਾ ਪੀਐਮ ਮੋਦੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਕਿਸਾਨਾਂ ਨੂੰ ਗੁਮਰਾਹ ਕਰ ਰਹੀਆਂ ਹਨ। ਖੇਤੀ ਕਾਨੂੰਨ ‘ਤੇ ਵਿਰੋਧੀ ਝੂਠਾ ਪ੍ਰਚਾਰ ਕਰ ਰਹੇ ਹਨ। ਪ੍ਰਧਾਨ ਮੰਤਰੀ ਨੇ ਕਾਂਗਰਸ ਪਾਰਟੀ ‘ਤੇ ਸਵਾਲ ਖੜੇ ਕਰਦੇ ਹੋਏ ਕਿਹਾ ਕਿ ਦੇਸ਼ ਵਾਸੀਆਂ ਨੂੰ ਉਨ੍ਹਾਂ ਸਿਆਸੀ ਪਾਰਟੀਆਂ ਤੋਂ ਜਵਾਬ ਮੰਗਣਾ ਚਾਹੀਦਾ ਹੈ ਜਿਨ੍ਹਾਂ ਨੇ ਖੇਤੀ ਵਿੱਚ ਸੁਧਾਰਾਂ ਦੀ ਗੱਲ ਆਪਣੇ ਚੋਣ ਮਨੋਰਥ ਪੱਤਰਾਂ ਵਿੱਚ ਕੀਤੀ ਸੀ।

ਮੋਦੀ ਨੇ ਕਿਹਾ ਕਿ ਰਾਜਨੀਤੀ ਲਈ ਕਿਸਾਨਾਂ ਦਾ ਇਤੇਮਾਲ ਕੀਤਾ ਗਿਆ। ਕਿਸਾਨਾਂ ਲਈ ਉਨ੍ਹਾਂ ਲੋਕਾਂ ਨੇ ਕਦੇ ਅੰਦੋਲਨ ਨਹੀਂ ਕੀਤਾ। ਵੋਟ ਬੈਂਕ ਦੀ ਰਾਜਨੀਤੀ ਕਰਨ ਵਾਲਿਆਂ ਨੂੰ ਦੇਸ਼ ਪਛਾਣ ਗਿਆ ਹੈ। ਮੇਰੀ ਨੀਅਤ ‘ਚ ਮਾਂ ਗੰਗਾ ਵਰਗੀ ਪਵਿੱਤਰਤਾ ਦੇਸ਼ ਦੇਖ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ ਨੂੰ ਅਨੰਦਾਤਾ ਮੰਨਦੀ ਹੈ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਕਿਹਾ ਕਿ ਬਾਕੀ ਸਰਕਾਰਾਂ ਸਵਾਮੀਨਾਥਨ ਰਿਪੋਰਟ ਉਪਰ ਹੀ ਬੈਠੀਆਂ ਸਨ ਸਾਡੀ ਸਰਕਾਰ ਨੇ ਇਹਨਾਂ ਕਾਨੂੰਨਾਂ ਨੂੰ ਲਿਆ ਕੇ ਕਿਸਾਨਾਂ ਦੇ ਹਿੱਤਾਂ ਦੀ ਗੱਲ ਕੀਤੀ ਹੈ।

Related News

ਪੁਲਿਸ ਨੇ ਪਿਛਲੇ ਹਫਤੇ ਵਿੱਚ ਨੌਰਥ ਯੌਰਕ ਅਤੇ ਸਕਾਰਬਰੋ ਵਿੱਚ ਸਟੰਟ ਡਰਾਈਵਿੰਗ ਦੀਆਂ ਘਟਨਾਵਾਂ ਦੇ ਸਬੰਧ ਵਿੱਚ ਇਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ

Rajneet Kaur

BACK 2 SCHOOL SPECIAL : ਖੁੱਲ੍ਹਣਗੇ ਬੱਚਿਆਂ ਦੇ ਸਕੂਲ ! ਮਾਪਿਆਂ ਨੇ ਖਿੱਚੀ ਤਿਆਰੀ !

Vivek Sharma

ਹੋਰਾਂ ਮਾਪਿਆਂ ਵਾਂਗ ਟਰੂਡੋ ਵੀ ਚਿੰਤਤ, ਬੱਚਿਆਂ ਨੂੰ ਮੁੜ ਸਕੂਲ ਭੇਜਿਆ ਜਾਵੇ ਜਾਂ ਨਾ ?

Rajneet Kaur

Leave a Comment