channel punjabi
International News

ਪੰਜਾਬ ‘ਚ ਮੁੜ ਵਧਿਆ ਕੋਰੋਨਾ ਦਾ ਜ਼ੋਰ,2700 ਨਵੇਂ ਮਾਮਲੇ ਆਏ ਸਾਹਮਣੇ,43 ਦੀ ਗਈ ਜਾਨ : ਭਾਰਤ ਸਰਕਾਰ ਨੇ ਚੁੱਕਿਆ ਵੱਡਾ ਕਦਮ

ਚੰਡੀਗੜ੍ਹ/ਜਲੰਧਰ : ਕਿਸਾਨੀ ਅੰਦੋਲਨ ਵਿਚਾਲੇ ਪੰਜਾਬ ਸੂਬੇ ਵਿੱਚ ਪਿਛਲੇ ਦੋ ਹਫ਼ਤਿਆਂ ਤੋਂ ਅਚਾਨਕ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸੂਬਾ ਸਰਕਾਰ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਹੀ ਪੰਜਾਬ ਵਿੱਚ ਕੋਰੋਨਾ ਦੇ 2700 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਸਿਰਫ਼ ਪੰਜਾਬ ਦੇ ਬੀਤੇ 24 ਘੰਟਿਆਂ ਦੇ ਅੰਕੜਿਆਂ ਅਨੁਸਾਰ ਕੋਰੋਨਾ ਨਾਲ 43 ਲੋਕਾਂ ਦੀ ਮੌਤ ਹੋਈ, ਜਦਕਿ ਅੱਜ 1735 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦੇ ਦਿੱਤੀ ਗਈ। ਇਸ ਸਮੇਂ ਪੰਜਾਬ ਵਿੱਚ ਸਭ ਤੋਂ ਵੱਧ ਕੋਰੋਨਾ ਪ੍ਰਭਾਵਿਤ ਜ਼ਿਲ੍ਹਾ ਜਲੰਧਰ ਦੱਸਿਆ ਜਾ ਰਿਹਾ ਹੈ। ਜਲੰਧਰ ਤੋਂ 413 ਕੋਰੋਨਾ ਦੇ ਮਾਮਲੇ ਦਰਜ ਕੀਤੇ ਗਏ ਹਨ।

ਹੁਣ ਤੱਕ ਪੰਜਾਬ ਤੋਂ ਕੋਰੋਨਾ ਦੇ 2,22,937 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 1,95,015 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ 21405 ਮਾਮਲੇ ਹਾਲੇ ਵੀ ਐਕਟਿਵ ਹਨ। ਹੁਣ ਤੱਕ ਸੂਬੇ ਵਿੱਚ ਕੋਰੋਨਾ ਨਾਲ 6517 ਲੋਕ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ।

ਦੱਸਣਯੋਗ ਹੈ ਕਿ ਪੰਜਾਬ ‘ਚ ਕੋਰੋਨਾ ਦੀ ਦੂਜੀ ਲਹਿਰ ਸ਼ੁਰੂ ਹੋ ਗਈ ਹੈ, ਜਿਸ ਦੇ ਚੱਲਦਿਆਂ ਸਰਕਾਰ ਨੇ ਸਖਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਨਾਈਟ ਕਰਫਿਊ ਦਾ ਸਮਾਂ ਵਧਾ ਕੇ ਰਾਤ ਨੂੰ 9 ਵਜੇ ਤੋਂ ਸਵੇਰੇ ਪੰਜ ਵਜੇ ਤੱਕ ਦਾ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਮਾਸਕ ਨਾ ਪਹਿਨਣ ਵਾਲਿਆਂ ’ਤੇ ਵੀ ਸਰਕਾਰ ਨੇ ਸਖਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਹੁਣ ਮਾਸਕ ਨਾ ਪਹਿਨਣ ਵਾਲਿਆਂ ਦਾ ਮੌਕੇ ’ਤੇ ਕੋਰੋਨਾ ਟੈਸਟ ਕੀਤਾ ਜਾਵੇਗਾ। ਵਿਆਹ ਤੇ ਹੋਰ ਖੁਸ਼ੀ ਦੇ ਸਮਾਗਮਾਂ ਤੇ ਅਤੇ ਭੋਗ ਆਦਿ ’ਤੇ 20 ਲੋਕ ਹੀ ਜਾ ਸਕਣਗੇ। ਸਕੂਲਾਂ ਨੂੰ 31 ਮਾਰਚ ਤੱਕ ਬੰਦ ਕਰ ਦਿੱਤਾ ਗਿਆ ਹੈ।
ਉਧਰ ਦੇਸ਼ ਅੰਦਰ ਮਹਾਰਾਸ਼ਟਰਾ, ਪੰਜਾਬ, ਕੇਰਲਾ ਅਤੇ ਹੋਰ ਸੂਬਿਆਂ ਵਿਚ ਕੋਰੋਨਾ ਦੇ ਮਾਮਲੇ ਵਧਣ ਤੋਂ ਬਾਅਦ ਕੇਂਦਰ ਸਰਕਾਰ ਨੇ ਵੀ ਵੱਡੇ ਕਦਮ ਚੁੱਕੇ ਹਨ।
ਇੱਕ ਅਹਿਮ ਕਦਮ ਚੁੱਕਦਿਆਂ ਭਾਰਤ ਸਰਕਾਰ ਨੇ ਫਿਲਹਾਲ ਲਈ ਦੂਜੇ ਮੁਲਕਾਂ ਨੂੰ ਵੈਕਸੀਨ ਨਾ ਭੇਜਣ ਦਾ ਫ਼ੈਸਲਾ ਕੀਤਾ ਹੈ। ਦੁਨੀਆ ਦੇ 80 ਦੇਸ਼ਾਂ ਨੂੰ ਲਗਪਗ ਸੱਤ ਕਰੋੜ ਵੈਕਸੀਨ ਦੀਆਂ ਖ਼ੁਰਾਕਾਂ ਦੀ ਬਰਾਮਦ ਤੋਂ ਬਾਅਦ ਭਾਰਤ ਨੇ ਵੈਕਸੀਨ ਦੀ ਬਰਾਮਦ ‘ਤੇ ਰੋਕ ਲਾ ਦਿੱਤੀ ਹੈ। ਹਾਲਾਂਕਿ ਇਸ ਸਬੰਧੀ ਕੋਈ ਸਰਕਾਰੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਪਰ ਦੇਸ਼ ‘ਚ ਕੋਰੋਨਾ ਦੀ ਦੂਜੀ ਲਹਿਰ ਨੂੰ ਦੇਖਦਿਆਂ ਸਰਕਾਰ ਨੇ ਅਣਐਲਾਨੇ ਤੌਰ ‘ਤੇ ਵੈਕਸੀਨ ਦੀ ਬਰਾਮਦ ‘ਤੇ ਰੋਕ ਲਾਉਣ ਦਾ ਫੈਸਲਾ ਕੀਤਾ ਹੈ। ਯੂਰਪ ਦੇ ਕਈ ਦੇਸ਼ ਵੀ ਵੈਕਸੀਨ ਦੀ ਬਰਾਮਦ ‘ਤੇ ਰੋਕ ਲਾ ਚੁੱਕੇ ਹਨ। ਪਿਛਲੇ ਇਕ ਮਹੀਨੇ ਤੋਂ ਕੋਰੋਨਾ ਇਨਫੈਕਸ਼ਨ ਦੇ ਨਵੇਂ ਮਾਮਲਿਆਂ ‘ਚ ਤੇਜ਼ੀ ਆ ਰਹੀ ਹੈ ਤੇ ਮਾਹਿਰ ਇਸ ਨੂੰ ਇਨਫੈਕਸ਼ਨ ਦੀ ਦੂਜੀ ਲਹਿਰ ਦੱਸ ਰਹੇ ਹਨ। ਮਾਹਿਰਾਂ ਦਾ ਮੰਨਣਾ ਹੈ ਕਿ ਟੀਕਾਕਰਨ ‘ਚ ਤੇਜ਼ੀ ਲਿਆ ਕੇ ਹੀ ਕੋਰੋਨਾ ਦੀ ਲਹਿਰ ‘ਤੇ ਰੋਕ ਲਾਈ ਜਾ ਸਕਦੀ ਹੈ। ਸੂਤਰਾਂ ਮੁਤਾਬਕ ਵਿਦੇਸ਼ ਵਪਾਰ ਡਾਇਰੈਕਟੋਰੇਟ ਜਨਰਲ ਨੂੰ ਕੋਰੋਨਾ ਵੈਕਸੀਨ ਦੀ ਬਰਾਮਦ ‘ਤੇ ਰੋਕ ਲਾਉਣ ਲਈ ਕਹਿ ਦਿੱਤਾ ਗਿਆ ਹੈ।

Related News

BIG NEWS : ਕਿਸਾਨ ਮੋਰਚੇ ਵੱਲੋਂ ਅੰਦੋਲਨ ਦੇ 100 ਦਿਨ ਪੂਰੇ ਹੋਣ ‘ਤੇ KUNDLI-MANESAR-PALWAL ਐਕਸਪ੍ਰੈੱਸ ਵੇਅ ਜਾਮ ਕਰਨ ਦਾ ਐਲਾਨ

Vivek Sharma

ਕੈਨੇਡੀਅਨ ਸਰਹੱਦੀ ਅਫ਼ਸਰਾਂ ਨੇ ਅੰਬੈਸਡਰ ਬ੍ਰਿਜ ਤੋਂ 21 ਕਿੱਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ,ਪੰਜਾਬੀ ਟਰੱਕ ਡਰਾਇਵਰ ਗ੍ਰਿਫਤਾਰ

Rajneet Kaur

ਓਂਟਾਰੀਓ ‘ਚ ਸ਼ਨੀਵਾਰ ਨੂੰ ਨਾਵਲ ਕੋਰੋਨਾ ਵਾਇਰਸ ਦੇ 990 ਕੇਸ ਆਏ ਸਾਹਮਣੇ

Vivek Sharma

Leave a Comment