channel punjabi
Canada International News USA

ਪੰਜਾਬ ਦੇ ਕਿਸਾਨ ਅੰਦੋਲਨ ਨੂੰ ਦੁਨੀਆ ਭਰ ਤੋਂ ਸਮਰਥਨ ਮਿਲਣਾ ਜਾਰੀ: ਕੈਨੇਡਾ, ਅਮਰੀਕਾ, ਬ੍ਰਿਟੇਨ ‘ਚ ਰੈਲੀਆਂ

ਪੰਜਾਬ ਦੇ ਕਿਸਾਨਾਂ ਦੀ ਅਗਵਾਈ ਵਿੱਚ ਸ਼ੁਰੂ ਕੀਤਾ ਗਿਆ ਕਿਸਾਨ ਅੰਦੋਲਨ ਦਿਨੋ ਦਿਨ ਤੇਜ਼ ਹੁੰਦਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਤਿੰਨ ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਹਨ । ਸਰਕਾਰ ਵੱਲੋਂ ਕਾਨੂੰਨਾਂ ਵਿੱਚ ਸੋਧ ਦੀ ਮੰਗ ਉਹ ਸਿਰੇ ਤੋਂ ਨਕਾਰਦੇ ਹੋਏ ਹੁਣ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ‘ਤੇ ਅੜੇ ਹੋਏ ਹਨ। ਭਾਰਤੀ ਕਿਸਾਨਾਂ ਦੇ ਅੰਦੋਲਨ ਨੂੰ ਦੁਨੀਆ ਭਰ ਵਿਚ ਵਸਦੇ ਪ੍ਰਵਾਸੀ ਭਾਰਤੀਆਂ ਦੀ ਹਮਾਇਤ ਵੀ ਲਗਾਤਾਰ ਮਿਲ ਰਹੀ ਹੈ ।

ਭਾਰਤੀ ਕਿਸਾਨਾਂ ਦਾ ਮੁੱਦਾ ਹੁਣ ਅੰਤਰਰਾਸ਼ਟਰੀ ਹੋ ਚੁੱਕਿਆ ਹੈ । ਕਿਸਾਨਾਂ ਦੇ ਸਮਰਥਨ ਵਿਚ ਅਮਰੀਕਾ, ਕੈਨੇਡਾ, ਬ੍ਰਿਟੇਨ ਸਣੇ ਦੁਨੀਆ ਦੇ ਕਈ ਦੇਸ਼ਾਂ ਵਿਚ ਰੈਲੀਆਂ ਕੱਢੀਆਂ ਜਾ ਰਹੀਆਂ ਹਨ। ਇਨ੍ਹਾਂ ਰੈਲੀਆਂ ਦੌਰਾਨ ਸਿੱਖ ਭਾਈਚਾਰੇ ਦੇ ਲੋਕ ਟ੍ਰੈਕਟਰ-ਟ੍ਰਾਲੀਆਂ ਦੇ ਨਾਲ ਹਿੱਸਾ ਲੈ ਰਹੇ ਹਨ। ਮਹਿੰਗੀਆਂ ਗੱਡੀਆਂ ਦੇ ਨਾਲ ਬਾਈਕ ਰੈਲੀ ਵੀ ਕੱਢੀ ਜਾ ਰਹੀ ਹੈ। ਮੋਦੀ ਸਰਕਾਰ ਇਸ ਤੋਂ ਪ੍ਰੇਸ਼ਾਨ ਹੈ ਕਿਉਂਕਿ ਕੇਂਦਰ ਸਰਕਾਰ ਨੂੰ ਉਮੀਦ ਨਹੀਂ ਸੀ ਕਿ ਇਹ ਮਾਮਲਾ ਅੰਤਰਰਾਸ਼ਟਰੀ ਦਖਲ ਤੱਕ ਜਾ ਪਹੁੰਚੇਗਾ।

ਅਮਰੀਕਾ ਦੇ ਕੈਲੀਫੋਰਨੀਆ ਵਿਚ ਸੈਂਕੜੇ ਗੱਡੀਆਂ ਦਾ ਕਾਫ਼ਲਾ ਕਿਸਾਨ ਏਕਤਾ ਰੈਲੀ ਦੇ ਨਾਮ ਉੱਤੇ ਸੜਕਾਂ ਉੱਤੇ ਨਿਕਲਿਆ। ਇਹ ਕਾਫਲਾ ਔਕਲੈਂਡ ਤੋਂ ਸੈਨ ਫਰਾਂਸਿਸਕੋ ਸਥਿਤ ਭਾਰਤੀ ਦੂਤਘਰ ਤੱਕ ਗਿਆ।

ਬ੍ਰਿਟੇਨ ਵਿਚ ਕਿਸਾਨਾਂ ਦੇ ਸਮਰਥਨ ਵਿਚ ਰੋਸ ਮਾਰਚ ਕੀਤਾ ਗਿਆ । ਵੱਡੀ ਗਿਣਤੀ ਭਾਰਤੀ ਲੋਕ ਲੰਡਨ ਦੇ ਭਾਰਤੀ ਦੂਤਘਰ ਦੇ ਬਾਹਰ ਇਕੱਠੇ ਹੋਏ ਅਤੇ ਦਿੱਲੀ ਦੀਆਂ ਹੱਦਾਂ ਉੱਤੇ ਬੈਠੇ ਕਿਸਾਨਾਂ ਦੇ ਸਮਰਥਨ ਵਿਚ ਇਕਜੁੱਟਤਾ ਦਿਖਾਈ। ਲੰਡਨ ਵਿਚ ਕੱਢੀ ਗਈ ਰੈਲੀ ਵਿਚ ਹਜ਼ਾਰਾਂ ਲੋਕਾਂ ਨੇ ਹਿੱਸਾ ਲਿਆ ਅਤੇ ਇਸ ਕਾਰਣ ਜਾਮ ਦੇ ਹਾਲਾਤ ਬਣ ਗਏ। ਬਰਮਿੰਘਮ ਤੋਂ ਲੈ ਕੇ ਡਰਬੀ ਤੇ ਹੋਰ ਕਈ ਸ਼ਹਿਰਾਂ ਵਿਚ ਕਾਰਾਂ ਦਾ ਕਾਫਲਾ ਲੰਘਿਆ। ਇਨ੍ਹਾਂ ਸਾਰੇ ਲੋਕਾਂ ਦੇ ਹੱਥਾਂ ਵਿਚ ਕਿਸਾਨ ਅੰਦੋਲਨ ਦੇ ਬੈਨਰ ਸਨ ਤੇ ਉਨ੍ਹਾਂ ਨੇ ਭਾਰਤੀ ਦੂਤਘਰ ਦੇ ਸਾਹਮਣੇ ਨਾਅਰੇਬਾਜ਼ੀ ਕੀਤੀ।

ਕੈਨੇਡਾ ਵਿਚ ਟੋਰਾਂਟੋ ਸਥਿਤ ਭਾਰਤੀ ਦੂਤਘਰ ਦੇ ਬਾਹਰ ਸੈਂਕੜੇ ਲੋਕ ਇਕੱਠੇ ਹੋਏ ਅਤੇ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ। ਕੈਨੇਡਾ ਦਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਕਰਨ ਤੋਂ ਬਾਅਦ ਭਾਰਤ ਨੇ ਇਸ ਨੂੰ ਲੈ ਕੇ ਸਖਤ ਪ੍ਰਤੀਕਿਰਿਆ ਜ਼ਾਹਿਰ ਕੀਤੀ ਸੀ।

ਵਿਦੇਸ਼ਾਂ ਵਿਚ ਕਿਸਾਨਾਂ ਦੇ ਸਮਰਥਨ ਵਿਚ ਹੋ ਰਹੀਆਂ ਰੈਲੀਆਂ ਦੇ ਵੀਡੀਓ ਸੋਸ਼ਲ ਮੀਡੀਆ ਤੇ ਖ਼ਾਸੇ ਵਾਇਰਲ ਹੋ ਰਹੇ ਹਨ।

Related News

ਬੀ.ਸੀ ਲਿਬਰਲ ਪਾਰਟੀ ਵਲੋਂ ਤ੍ਰਿਪਤ ਅਟਵਾਲ ਨੂੰ ਸੂਬੇ ਦੀਆਂ ਚੋਣਾਂ ਲਈ ਐਲਾਨਿਆ ਉਮੀਦਵਾਰ

Rajneet Kaur

ਕੈਨੇਡਾ ਸਰਕਾਰ ਵਲੋਂ ਚਾਰ ਸ਼ਹਿਰਾਂ ‘ਚ ਪ੍ਰਵਾਨਿਤ ਹੋਟਲਾਂ ਦੀ ਸੂਚੀ ਜਾਰੀ, ਕੁਆਰੰਟੀਨ ਨਿਯਮਾਂ ਨੂੰ ਸਖਤੀ ਨਾਲ ਕੀਤਾ ਲਾਗੂ

Vivek Sharma

ਲੇਬਨਾਨ ਦੀ ਸਰਕਾਰ ਨੇ ਦਿੱਤਾ ਅਸਤੀਫ਼ਾ! PM ਹਸਨ ਦਿਆਬ ਨੇ ਆਪਣੀ ਕੈਬਨਿਟ ਸਮੇਤ ਅਸਤੀਫ਼ਾ ਰਾਸ਼ਟਰਪਤੀ ਨੂੰ ਸੌਂਪਿਆ

Vivek Sharma

Leave a Comment