channel punjabi
International News

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਵੀਕ ਐੰਡ ਤਾਲਾਬੰਦੀ ਮੁੜ ਤੋਂ ਕੀਤੀ ਗਈ ਲਾਗੂ, ਕੋਰੋਨਾ ਦੇ ਵਧਦੇ ਮਾਮਲਿਆਂ ਨੇ ਸਰਕਾਰਾਂ ਦੀ ਨੀਂਦ ਉਡਾਈ

ਕੋਰੋਨਾ ਦੇ ਲਗਾਤਾਰ ਵਧਦੇ ਮਾਮਲਿਆਂ ਤੋਂ ਬਾਅਦ ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ

ਸੂਬੇ ‘ਚ ਮੁੜ ਲਾਗੂ ਕੀਤਾ ਗਿਆ ਵੀਕੈਂਡ ਲਾਕਡਾਊਨ, ਰਾਤ ਦੇ ਕਰਫਿਊ ਦਾ ਸਮਾਂ ਬਦਲਿਆ ਗਿਆ

ਪੂਰੇ ਪੰਜਾਬ ਵਿੱਚ ਲਾਗੂ ਕੀਤੀ ਗਈ ਧਾਰਾ 144, ਪੰਜ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ‘ਤੇ ਮਨਾਹੀ

‘ਪੰਜਾਬ ਦੇ ਲੋਕ ਸਮਾਜਿਕ ਦੂਰੀ ਦੇ ਨਿਯਮ ਨੂੰ ਭੁੱਲਦੇ ਜਾ ਰਹੇ ਹਨ’

ਜੇਕਰ 31 ਅਗਸਤ ਤੱਕ ਸਥਿਤੀ ਵਿੱਚ ਸੁਧਾਰ ਨਹੀਂ ਹੋਇਆ ਤਾਂ ਹੋਵੇਗੀ ਹੋਰ ਸਖਤੀ : ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਕੋਰੋਨਾ ਵਾਇਰਸ ਦੇ ਅੰਕੜੇ ਡਰਾਉਣ ਵਾਲੇ, ਲੋੜ ਪਈ ਤਾਂ ਹੋਵੇਗੀ ਹੋਰ ਸਖ਼ਤੀ : ਕੈਪਟਨ

ਪੰਜਾਬ ਤੋਂ ਬਾਅਦ ਹਰਿਆਣਾ ਅਤੇ ਚੰਡੀਗੜ੍ਹ ਵਿੱਚ ਵੀ ਵੀਕਐਂਡ ਤਾਲਾਬੰਦੀ ਦਾ ਐਲਾਨ

ਚੰਡੀਗੜ੍ਹ : ਦੁਨੀਆਂ ਦੇ ਵੱਖ-ਵੱਖ ਹਿੱਸਿਆਂ ਵਿਚ ਕੋਰੋਨਾ ਦਾ ਕਹਿਰ ਜਾਰੀ ਹੈ। ਕੋਰੋਨਾ ਮਹਾਮਾਰੀ ਕਾਰਨ ਸਰਕਾਰਾਂ ਨੂੰ ਸਖ਼ਤ ਫ਼ੈਸਲੇ ਲੈਣੇ ਪੈ ਰਹੇ ਹਨ ਤਾ ਕੀ ਆਮ ਲੋਕਾਂ ਦੀ ਹਿਫ਼ਾਜ਼ਤ ਕੀਤੀ ਜਾ ਸਕੇ। ਕੋਰੋਨਾ ਕਾਰਨ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਅਮਰੀਕਾ ਹੈ ਤਾਂ ਭਾਰਤ ਵਿੱਚ ਵੀ ਲਗਾਤਾਰ ਕੋਰੋਨਾ ਪ੍ਰਭਾਵਿਤਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਵਧਦੇ ਮਾਮਲਿਆਂ ਨੂੰ ਲੈ ਕੇ ਪੰਜਾਬ ਹਰਿਆਣਾ ਅਤੇ ਚੰਡੀਗੜ੍ਹ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਸਖਤ ਕਦਮ ਚੁੱਕੇ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਦੀ ਲਾਪ੍ਰਵਾਹੀ ਦੀ ਆਲੋਚਨਾ ਕਰਦਿਆਂ ਭਵਿੱਖ ਵਿੱਚ ਸਖਤੀ ਕਰਨ ਦੇ ਸੰਕੇਤ ਦਿੱਤੇ ਹਨ।

‘ਪੰਜਾਬ ਵਿੱਚ ਲਗਾਤਾਰ ਵੱਧ ਰਹੇ ਕੋਰੋਨਾ ਵਾਇਰਸ ਦੇ ਅੰਕੜੇ ਕਾਫੀ ਡਰਉਣ ਵਾਲੇ ਹਨ’, ਇਸ ਗੱਲ ਦਾ ਪ੍ਰਗਟਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੇਸਬੁੱਕ ਤੇ ਲਾਈਵ ਸ਼ੋਅ ਦੌਰਾਨ ਕੀਤਾ । ਸ਼ਨੀਵਾਰ ਨੂੰ ਫੇਸਬੁੱਕ ‘ਤੇ ਲਾਈਵ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਸਮਾਜਿਕ ਦੂਰੀ ਦੇ ਨਿਯਮਾਂ ਨੂੰ ਭੁੱਲਦੇ ਜਾ ਰਹੇ ਹਨ। ਸੂਬੇ ਅੰਦਰ ਕੋਰੋਨਾ ਵਾਇਰਸ ਦੇ ਕੇਸਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਤੇ ਇਹ ਵਾਧਾ ਬੀਤੇ 5 ਮਹੀਨਿਆਂ ਤੋਂ ਲਗਾਤਾਰ ਦਰਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਖਦਸ਼ਾ ਜ਼ਾਹਿਰ ਕਰਦਿਆਂ ਕਿਹਾ ਕਿ 3 ਸਤੰਬਰ ਤਕ ਕੋਰੋਨਾ ਦੀ ਲਾਗ ਤੋਂ ਪੀੜਤ ਲੋਕਾਂ ਦਾ ਅੰਕੜਾ 74 ਹਜ਼ਾਰ ਦੇ ਨੇੜੇ ਅਤੇ 18 ਸਤੰਬਰ ਤਕ ਮਰੀਜ਼ਾਂ ਦਾ ਅੰਕੜਾ 1 ਲੱਖ 18 ਹਜ਼ਾਰ ਤੋਂ ਪਾਰ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਹੁਣ ਤਕ ਕੋਰੋਨਾ ਮਰੀਜ਼ਾ ਦਾ ਅੰਕੜਾ 40 ਹਜ਼ਾਰ ਦੇ ਨੇੜੇ ਪੁੱਜ ਗਿਆ ਹੈ।

ਲਗਾਤਾਰ ਵੱਧ ਰਹੇ ਕੋਰੋਨਾ ਕੇਸਾਂ ਦੇ ਕਾਰਨ ਹੀ ਸਰਕਾਰ ਨੂੰ ਸਖਤੀ ਵਰਤਣੀ ਪਈ ਹੈ। ਸੂਬੇ ਵਿੱਚ ਵੀਕੈਂਡ ਲਾਕਡਾਊਨ ਅਤੇ ਰਾਤ ਦੇ ਕਰਫਿਊ ਦਾ ਸਮਾਂ ਬਦਲਣ ਵਰਗੇ ਸਖ਼ਤ ਕਦਮ ਚੁੱਕਣੇ ਪਏ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ 31 ਅਗਸਤ ਤਕ ਹਾਲਾਤ ਸੁਧਰੇ ਨਾ ਤਾਂ ਸਰਕਾਰ ਨੂੰ ਹੋਰ ਸਖ਼ਤ ਕਦਮ ਚੁੱਕਣੇ ਪੈ ਸਕਦੇ ਹਨ। ਉਨ੍ਹਾਂ ਲੋਕਾਂ ਨੂੰ ਲਾਕਡਾਊਨ ਤੇ ਕਰਫਿਊ ਦੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਰੋਨਾ ਵਾਇਰਸ ਦਾ ਅੰਕੜਾ ਇਸੇ ਤਰੀਕੇ ਵੱਧਦਾ ਰਿਹਾ ਤਾਂ ਕੁਝ ਨਹੀਂ ਬੱਚੇਗਾ। ਨਿਯਮਾਂ ਦੀ ਪਰਵਾਹ ਨਾ ਕਰਨ ਵਾਲੇ 3 ਤੋਂ 4 ਹਜ਼ਾਰ ਲੋਕਾਂ ਦੇ ਰੋਜ਼ਾਨਾ ਚਲਾਨ ਕੱਟੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਤੁਸੀਂ ਬਿਮਾਰੀ ਨੂੰ ਬੇਹੱਦ ਹਲਕੇ ਵਿੱਚ ਲੈ ਰਹੇ ਹੋ। ਨਿਯਮ ਮੰਨੋ ਤਾਂ ਹੀ ਬਿਮਾਰੀ ਹਾਰੇਗੀ। ਕੋਰੋਨਾ ਵਾਇਰਸ ਨੂੰ ਤੁਸੀਂ ਹੀ ਰੋਕ ਸਕਦੇ ਹੋ। ਉਨ੍ਹਾਂ ਅਮਰੀਕਾ ਦੀ ਮਿਸਾਲ ਦਿੰਦੇ ਹੋਏ ਕਿਹਾ ਕਿ ਉਥੇ ਅਜੇ ਵੀ ਹਾਲਾਤ ਬੇਹੱਦ ਖਰਾਬ ਹਨ।

ਪੰਜਾਬ ਵੱਲੋਂ ਚੁੱਕੇ ਇਸ ਕਦਮ ਤੋਂ ਬਾਅਦ ਹਰਿਆਣਾ ਵਿੱਚ ਵੀ ਵੀਕੈਂਡ ਤਾਲਾਬੰਦੀ ਲਾਗੂ ਕਰਨ ਦਾ ਫੈਸਲਾ ਲਿਆ ਗਿਆ ਹੈ।

ਪੰਜਾਬ ਅਤੇ ਹਰਿਆਣਾ ਵਲੋਂ ਵੀਕਐਂਡ ਲੌਕਡਾਊਨ ਐਲਾਨੇ ਜਾਣ ਤੋਂ ਬਾਅਦ ਯੂਟੀ ਚੰਡੀਗੜ੍ਹ ਨੇ ਵੀ ਗੈਰ-ਜ਼ਰੂਰੀ ਦੁਕਾਨਾਂ ਅਤੇ ਦਫ਼ਤਰ ਵੀਕਐਂਡ ‘ਤੇ ਬੰਦ ਕਰਨ ਦੇ ਆਦੇਸ਼ ਦੇ ਦਿੱਤੇ ਹਨ।

Related News

ਕੋਰੋਨਾ ਦੀ ਨਵੀਂ ਲਹਿਰ ਦੇ ਨਾਂ ‘ਤੇ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ਤੋਂ ਹਟਾਉਣ ਦੀ ਤਿਆਰੀ !

Vivek Sharma

ਅਮਰੀਕੀ ਵੀਜ਼ਾ ਵਿੱਚ ਗੜਬੜੀ ਰੋਕਣ ਲਈ ਲਾਗੂ ਕੀਤੇ ਗਏ ਨਵੇਂ ਨਿਯਮ

Vivek Sharma

ਓਕ ਕਰੀਕ ਗੁਰਦੁਆਰਾ ਸਾਹਿਬ ਵਿੱਚ ਗੋਲੀਬਾਰੀ ਦੀ ਅੱਠਵੀਂ ਬਰਸੀ, ਜੋ ਬਿਡੇਨ ਅਤੇ ਅਤੇ ਹੋਰ ਕਈ ਸੰਸਦ ਮੈਂਬਰਾਂ ਨੇ ਦਿੱਤੀ ਸ਼ਰਧਾਂਜਲੀ

Vivek Sharma

Leave a Comment