channel punjabi
International KISAN ANDOLAN News

ਪੰਜਾਬ, ਹਰਿਆਣਾ, ਰਾਜਸਥਾਨ ਸਮੇਤ ਕਈ ਸੂਬਿਆਂ ਵਿੱਚ ਦਿਖਿਆ ‘ਭਾਰਤ ਬੰਦ’ ਦਾ ਅਸਰ, ਕਿਸਾਨ ਜਥੇਬੰਦੀਆਂ ਦੀ ਹਮਾਇਤ ਵਿਚ ਕਾਰੋਬਾਰ ਰੱਖੇ ਗਏ ਬੰਦ

ਚੰਡੀਗੜ੍ਹ : ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਸੱਦੇ ਗਏ ਕਿਸਾਨ ਜਥੇਬੰਦੀਆਂ ਦੇ ਭਾਰਤ ਬੰਦ ਨੂੰ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ‘ਚ ਭਰਵਾਂ ਹੁੰਗਾਰਾ ਮਿਲਿਆ। ਸ਼ੁਕਰਵਾਰ ਸਵੇਰੇ 6 ਵਜੇ ਤੋਂ ਸ਼ਾਮ 6 ਵਜੇ ਤੱਕ ਜ਼ਿਆਦਾਤਰ ਥਾਂਵਾਂ ‘ਤੇ ਆਵਾਜਾਈ ਤੇ ਬਾਜ਼ਾਰ ਬੰਦ ਦੇਖਣ ਨੂੰ ਮਿਲੇ। ਸਿਰਫ ਜ਼ਰੂਰੀ ਕੰਮਾਂ ਲਈ ਹੀ ਲੋਕ ਘਰੋਂ ਬਾਹਰ ਨਿਕਲਦੇ ਦਿਖਾਈ ਦਿੱਤੇ। ਬੰਦ ਦੀ ਕਾਲ ਦਾ ਕੁਝ ਹਫਤੇ ਪਹਿਲਾਂ ਹੀ ਐਲਾਨ ਕਰ ਦਿੱਤਾ ਗਿਆ ਸੀ ਇਸ ਲਈ ਪੰਜਾਬ ਹਰਿਆਣਾ, ਰਾਜਸਥਾਨ ਵਿਚ ਹਰ ਜਥੇਬੰਦੀ ਨੇ ਕਿਸਾਨਾਂ ਨੂੰ ਭਰਪੂਰ ਸਮਰਥਨ ਦਿੱਤਾ। ਪੂਰੇ ਪੰਜਾਬ ਵਿੱਚ ਬੰਦ ਦੌਰਾਨ ਛੋਟੇ ਵੱਡੇ ਕਾਰੋਬਾਰ ਬੰਦ ਰਹੇ। ਇੱਕਾ ਦੁੱਕਾ ਥਾਵਾਂ ਤੇ ਜੇਕਰ ਕੋਈ ਕਾਰਖਾਨਾ, ਦੁਕਾਨਾਂ ਜਾਂ ਬੈਂਕ ਆਦਿ ਖੁੱਲੇ ਵੀ ਸਨ ਤਾਂ ਕਿਸਾਨਾਂ ਦੀ ਹਮਾਇਤੀ ਜਥੇਬੰਦੀਆਂ ਨੇ ਉਹਨਾਂ ਨੂੰ ਬੰਦ ਕਰਵਾ ਦਿੱਤਾ।

ਖੇਤੀ ਕਾਨੂੰਨਾਂ ਖਿਲਾਫ ਲਗਾਤਾਰ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ । ਵਿਰੋਧ ਪ੍ਰਦਰਸ਼ਨ ‘ਚ ਵੱਡੀ ਗਿਣਤੀ ‘ਚ ਔਰਤਾਂ ਨੇ ਵੀ ਸ਼ਮੂਲੀਅਤ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਜਿੰਨਾ ਚਿਰ ਕੇਂਦਰ ਦੀ ਮੋਦੀ ਸਰਕਾਰ ਇਹ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ ਸਾਡਾ ਸੰਘਰਸ਼ ਜਾਰੀ ਰਹੇਗਾ ਅਤੇ ਜੋ ਸੰਯੁਕਤ ਕਿਸਾਨ ਮੋਰਚਾ ਫੈਸਲਾ ਕਰੇਗਾ ਅਸੀਂ ਉਸ ਨੂੰ ਪੂਰਾ ਕਰਾਂਗੇ। ਉਧਰ 26 ਦੇ ਬੰਦ ਦੇ ਸਫ਼ਲ ਹੋਣ ਤੋਂ ਬਾਅਦ ਕੇਂਦਰ ਸਰਕਾਰ ਭਾਰੀ ਦਬਾਅ ਵਿੱਚ ਹੈ।

Related News

ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਫੁੱਟਿਆ ਕੋਰੋਨਾ ਬੰਬ, ਇਕੋ ਦਿਨ ‘ਚ 124 ਮਰੀਜ਼ ਆਏ ਸਾਹਮਣੇ

Vivek Sharma

ਕੈਨੇਡਾ ਆਉਣ ਵਾਲੇ ਸਾਰੇ ਯਾਤਰੀਆਂ ਨੂੰ ਨਕਾਰਾਤਮਕ ਕੋਵਿਡ ਟੈਸਟ ਰਿਪੋਰਟ ਦਿਖਾਉਣੀ ਜ਼ਰੂਰੀ

Vivek Sharma

ਨੌਰਥ ਯਾਰਕ ‘ਚ ਗੋਲੀਬਾਰੀ ਤੋਂ ਬਾਅਦ ਇਕ ਵਿਅਕਤੀ ਦੀ ਵਾਹਨ ‘ਚ ਮਿਲੀ ਲਾਸ਼

Rajneet Kaur

Leave a Comment