channel punjabi
Canada International News North America

ਬਰੈਂਪਟਨ ‘ਚ ਵਾਪਰੀ ਬੇਅਦਬੀ ਦੀ ਘਟਨਾ ਦੀ ਜਾਂਚ ਹੋਈ ਪੂਰੀ, ਨਵੇਂ ਤੱਥ ਆਏ ਸਾਹਮਣੇ

ਬਰੈਂਪਟਨ : ਕੈਨੇਡਾ ਦੇ ਬਰੈਂਪਟਨ ਸ਼ਹਿਰ ‘ਚ ਚਾਰ ਦਿਨ ਪਹਿਲਾਂ ਵਾਪਰੀ ਬੇਅਦਬੀ ਦੀ ਘਟਨਾ ਦੀ ਜਾਂਚ ਦੌਰਾਨ ਨਵੇਂ ਤੱਥ ਸਾਹਮਣੇ ਆਏ ਹਨ। ਬਰੈਂਪਟਨ ਦੇ ਗੁਰਦੁਆਰਾ ਦਸਮੇਸ਼ ਦਰਬਾਰ ‘ਚ 2 ਦਸੰਬਰ ਨੂੰ ਵਾਪਰੀ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਦੀ ਜਾਂਚ ਪੂਰੀ ਹੋ ਗਈ ਹੈ। ਉਂਟਾਰੀਓ ਦੀ ਪੀਲ ਰੀਜਨਲ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੇ ਘਟਨਾ ਦੀ ਹਰ ਪੱਖ ਤੋਂ ਜਾਂਚ ਕੀਤੀ, ਪ੍ਰਾਪਤ ਹੋਏ ਸਬੂਤਾਂ ਤੋਂ ਇਹ ਸਾਹਮਣੇ ਆਇਆ ਹੈ ਕਿ ਇਹ ਘਟਨਾ ਕਿਸੇ ਵੀ ਤਰ੍ਹਾਂ ਨਾਲ ਨਫਰਤਤ ਜਾਂ ਸਿਆਸਤ ਤੋਂ ਪ੍ਰੇਰਿਤ ਨਹੀਂ ਸੀ।

ਬੀਤੇ ਦਿਨੀਂ ਬਰੈਂਪਟਨ ‘ਚ ਗੁਰਦੁਆਰਾ ਦਸਮੇਸ਼ ਦਰਬਾਰ ਸਣੇ ਦੋ ਥਾਵਾਂ ‘ਤੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ। ਪਹਿਲੀ ਘਟਨਾ ਗੁਰਦਵਾਰਾ ਦਸਮੇਸ਼ ਦਰਬਾਰ ਵਿਖੇ ਸਾਹਮਣੇ ਆਈ ਜਿਥੇ ਬੇਅਦਬੀ ਕਰਨ ਵਾਲੇ ਦੀਆਂ ਤਸਵੀਰਾਂ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈਆਂ ਸਨ, ਜਦਕਿ ਦੂਜੀ ਘਟਨਾ ਸਟੀਲਜ਼ ਐਵੇਨਿਊ ਅਤੇ ਮੈਲਨੀ ਡਰਾਈਵ ਇਲਾਕੇ ਵਿਚ ਵਾਪਰੀ ਸੀ। ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਵਿਚ ਦੇਖਿਆ ਜਾ ਸਕਦਾ ਹੈ ਕਿ ਸ਼ਖਸ ਬਗ਼ੈਰ ਰਜਿਸਟਰ ਵਿਚ ਦਸਤਖ਼ਤ ਕੀਤਿਆਂ ਨੰਗੇ ਸਿਰ ਗੁਰੂ ਘਰ ਅੰਦਰ ਦਾਖਲ ਹੁੰਦਾ ਹੈ ਅਤੇ ਉਥੋਂ ਦੇ ਸੇਵਾਦਾਰ ਤੋਂ ਗੁਟਕਾ ਸਾਹਿਬ ਲੈ ਕੇ ਰਵਾਨਾ ਹੋ ਜਾਂਦਾ ਹੈ।

Related News

ਜੰਕਸ਼ਨ ਟ੍ਰਾਇੰਗਲ ਨੇਬਰਹੁੱਡ ‘ਚ ਇੱਕ ਪਾਰਟੀ ਦੌਰਾਨ ਇਕ ਵਿਅਕਤੀ’ਤੇ ਕਈ ਵਾਰ ਕੀਤਾ ਚਾਕੂ ਨਾਲ ਹਮਲਾ, ਪੁਲਿਸ ਵਲੋਂ ਸ਼ੱਕੀ ਵਿਅਕਤੀ ਦੀ ਭਾਲ ਜਾਰੀ

Rajneet Kaur

ਬ੍ਰਿਟੇਨ ‘ਚ ਆਇਆ ਕੋਰੋਨਾ ਵਾਇਰਸ ਦਾ ਨਵਾ ਰੂਪ ਕਿੰਨਾ ਹੋ ਸਕਦੈ ਨੁਕਸਾਨਦਾਇਕ:ਭਾਰਤੀ-ਅਮਰੀਕੀ ਡਾਕਟਰ ਵਿਵੇਕ ਮੂਰਤੀ

Rajneet Kaur

ਦਰਦਨਾਕ ਖ਼ਬਰ: ਪਾਕਿਸਤਾਨ ‘ਚ ਇੱਕ ਰੇਲ ਹਾਦਸੇ ਦੌਰਾਨ 19 ਦੇ ਕਰੀਬ ਸਿੱਖ ਸ਼ਰਧਾਲੂਆਂ ਦੀ ਮੌਤ

team punjabi

Leave a Comment