channel punjabi
Canada International News North America

ਭਾਰਤੀ ਮੂਲ ਦੇ ਕੁਝ ਲੋਕਾਂ ਨੇ ਕੈਨੇਡਾ ਦੇ ਬਰਨਬੀ ਵਿੱਚ ਐਨਡੀਪੀ ਦੇ ਸੰਸਦ ਮੈਂਬਰ ਜਗਮੀਤ ਸਿੰਘ ਦੇ ਦਫਤਰ ਦੇ ਬਾਹਰ ਕੀਤਾ ਪ੍ਰਦਰਸ਼ਨ

ਭਾਰਤੀ ਮੂਲ ਦੇ ਕੁਝ ਲੋਕਾਂ ਨੇ ਕੈਨੇਡਾ ਦੇ ਬਰਨਬੀ ਵਿੱਚ ਐਨਡੀਪੀ ਦੇ ਸੰਸਦ ਮੈਂਬਰ ਜਗਮੀਤ ਸਿੰਘ ਦੇ ਦਫਤਰ ਦੇ ਬਾਹਰ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਕਿਹਾ ਕਿ ਭਾਰਤ ਵਿੱਚ ਚੱਲ ਰਹੇ ਕਿਸਾਨਾਂ ਦੇ ਵਿਰੋਧ ਕਾਰਨ ਉਨ੍ਹਾਂ ਨੂੰ ਖਾਲਿਸਤਾਨ ਸਮਰਥਕਾਂ ਵੱਲੋਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ ।ਇਸ ਦੌਰਾਨ ਇਹਨਾਂ ਕਾਨੂੰਨਾਂ ਦਾ ਸਮਰਥਨ ਕਰਨ ਵਾਲੇ ਪ੍ਰਵਾਸੀ ਭਾਰਤੀਆਂ ਦੀ ਸੁਰੱਖਿਆ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਇਕ ਪ੍ਰਦਰਸ਼ਨਕਾਰੀ ਨੇ ਕਿਹਾ, “ਅਸੀਂ ਕਿਸਾਨਾਂ ਦੇ ਅੰਦੋਲਨ ਦੇ ਵਿਰੁੱਧ ਨਹੀਂ ਹਾਂ ਪਰ ਇਹ ਅੰਦੋਲਨ ਅਸਲ ਵਿਚ ਖਾਲਿਸਤਾਨੀ ਲਹਿਰ ਵਿਚ ਬਦਲ ਗਿਆ ਹੈ।

ਦੱਸਣਯੋਗ ਹੈ ਕਿ ਕੈਨੇਡਾ ਵਿਚ ਵੀ ਖੇਤੀ ਕਾਨੂੰਨਾਂ ਪ੍ਰਤੀ ਲੋਕਾਂ ਦੀ ਮਿਲੀ ਜੁਲੀ ਪ੍ਰਤੀਕਿਰਿਆ ਦੇਖਣ ਨੂੰ ਮਿਲ ਰਹੀ ਹੈ। ਖੇਤੀ ਕਾਨੂੰਨਾਂ ਦੇ ਸਮਰਥਨ ਵਿਚ ਤਿਰੰਗਾ ਰੈਲੀ ਕੱਢਣ ‘ਤੇ ਕੈਨੇਡਾ ਵਿਚ ਭਾਰਤੀ ਭਾਈਚਾਰੇ ਦੇ ਕੁਝ ਮੈਂਬਰਾਂ ਨੂੰ ਧਮਕੀਆਂ ਮਿਲਣ ਸੰਬੰਧੀ ਰਿਪੋਰਟਾਂ ‘ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਨ ਸ਼੍ਰੀਵਾਸਤਵ ਨੇ ਵੀ ਆਪਣਾ ਬਿਆਨ ਦਿੱਤਾ। ਉਹਨਾਂ ਨੇ ਕਿਹਾ ਕਿ ਭਾਰਤੀ ਨਾਗਰਿਕਾਂ ਨੂੰ ਅਜਿਹੀ ਕਿਸੇ ਵੀ ਘਟਨਾ ਦੀ ਰਿਪੋਰਟ ਸਥਾਨਕ ਕੈਨੇਡੀਅਨ ਪੁਲਿਸ ਨੂੰ ਕਰਨ ਦੀ ਸਲਾਹ ਦਿੱਤੀ ਗਈ ਹੈ। ਇਸ ਬਾਰੇ ਵਿਚ ਤੁਰੰਤ ਓਟਾਵਾ ਸਥਿਤ ਭਾਰਤੀ ਹਾਈ ਕਮਿਸ਼ਨ ਅਤੇ ਭਾਰਤੀ ਕੌਂਸਲੇਟ ਨੂੰ ਵੀ ਸੂਚਨਾ ਦੇਣ ਲਈ ਕਿਹਾ ਗਿਆ ਹੈ।

Related News

ਕੈਨੇਡਾ ਦੇ ਅਨੇਕਾਂ ਸੂਬਿਆਂ ‘ਚ ਖੁੱਲ੍ਹ ਗਏ ਸਕੂਲ , ਕੋਰੋਨਾ ਦੇ ਵਧਦੇ ਮਾਮਲਿਆਂ ਨੇ ਵਧਾਈ ਸਰਕਾਰ ਦੀ ਚਿੰਤਾ !

Vivek Sharma

ਚੀਨ ਪੂਰੇ ਖੇਤਰ ਲਈ ਖ਼ਤਰਾ : ਤਾਇਵਾਨ ਦੀ ਰਾਸ਼ਟਰਪਤੀ ਸਾਈ ਈਂਗ ਵੇਨ

Vivek Sharma

ਕੈਪਟਨ-ਸਿੱਧੂ ਤਕਰਾਰ: ਜਨਰਲ ਜੇ.ਜੇ. ਸਿੰਘ ਅਤੇ ਵਿਧਾਇਕ ਪ੍ਰਗਟ ਸਿੰਘ ਨੇ ਵੀ ਕੱਢੀ ਭੜਾਸ, ਸੁਣਾਈਆਂ ਖ਼ਰੀਆਂ-ਖ਼ਰੀਆਂ

Vivek Sharma

Leave a Comment