channel punjabi
Canada International News

ਵਿਦੇਸ਼ਾਂ ਵਿਚ ਵਸਦੇ ਪੰਜਾਬੀ ਭਾਈਚਾਰੇ ਨੇ ਵੰਦੇ ਭਾਰਤ ਯੋਜਨਾ ਲਈ ਭਾਰਤ ਸਰਕਾਰ ਦਾ ਕੀਤਾ ਧੰਨਵਾਦ

ਵਿਦੇਸ਼ਾਂ ‘ਚ ਵਸਦੇ ਪੰਜਾਬੀ ਭਾਈਚਾਰੇ ਨੇ ਭਾਰਤ ਸਰਕਾਰ ਨੂੰ ਕਿਹਾ, ਧੰਨਵਾਦ

‘ਵੰਦੇ ਭਾਰਤ ਯੋਜਨਾ’ ਚਲਾਉਣ ਲਈ ਭਾਰਤ ਸਰਕਾਰ ਦੀ ਕੀਤੀ
ਪ੍ਰਸ਼ੰਸਾ

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ‘ਮਿਸ਼ਨ ਵੰਦੇ ਭਾਰਤ’ ‘ਤੇ ਰੱਖ ਰਹੇ ਨੇ ਪੂਰੀ ਨਜ਼ਰ

ਮਿਸ਼ਨ ਦੀਆਂ ਉਡਾਣਾਂ ਅੰਮ੍ਰਿਤਸਰ ਅਤੇ ਲੰਦਨ ਦੇ ਹੀਥ੍ਰੋ ਹਵਾਈ ਅੱਡੇ ਦਰਮਿਆਨ ਹੋਣਗੀਆਂ

ਅੰਮ੍ਰਿਤਸਰ-ਬਰਮਿੰਘਮ ਦਰਮਿਆਨ ਉਡਾਣਾਂ ਦੀ ਕੀਤੀ ਮੰਗ


ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ

ਲੰਡਨ/ਗਲਾਸਗੋ/ਨਿਊਜ਼ ਡੈਸਕ : ਵਿਦੇਸ਼ ਦੇ ਪੰਜਾਬੀ ਭਾਈਚਾਰੇ ਨੇ ਏਅਰ ਇੰਡੀਆ ਅਤੇ ਭਾਰਤ ਸਰਕਾਰ ਦਾ ਵੰਦੇ ਭਾਰਤ ਮਿਸ਼ਨ ਲਈ ਧੰਨਵਾਦ ਕੀਤਾ ਹੈ । ਉਹਨਾਂ ਇਸ ਮਿਸ਼ਨ ਤਹਿਤ ਏਅਰ ਇੰਡੀਆ ਦੀਆਂ ਉਡਾਣਾਂ ਅੰਮ੍ਰਿਤਸਰ ਅਤੇ ਲੰਡਨ ਦੇ ਹੀਥਰੋ ਹਵਾਈ ਅੱਡੇ ਦਰਮਿਆਨ ਸ਼ਾਮਲ ਕਰਨ ਦਾ ਸਵਾਗਤ ਕੀਤਾ ਹੈ। ਇਸ ਮਿਸ਼ਨ ਤਹਿਤ ਕੋਰੋਨਾ ਮਹਾਮਾਰੀ ਦੌਰਾਨ ਏਅਰ ਇੰਡੀਆ ਵਿਸ਼ਵ ਭਰ ਵਿਚ ਵਿਸ਼ੇਸ਼ ਉਡਾਣਾਂ ਚਲਾ ਰਹੀ ਹੈ। ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਇਸ ਸੰਬੰਧ ਵਿੱਚ ਪੂਰੀ ਤਰ੍ਹਾਂ ਐਕਟਿਵ ਹਨ, ਉਹ ਪ੍ਰਧਾਨ ਭਾਰਤ ਪਹੁੰਚਣ ਵਾਲੇ ਅਤੇ ਭਾਰਤ ਤੋਂ ਵਿਦੇਸ਼ਾਂ ਵਿੱਚ ਜਾਣ ਵਾਲੇ ਲੋਕਾਂ ਦੇ ਅੰਕੜੇ ਸ਼ੇਅਰ ਕਰਦੇ ਹਨ ।

ਇਸ ਦੌਰਾਨ ਏਅਰ ਇੰਡੀਆ ਵੱਲੋਂ ਨਿਭਾਈ ਜਾ ਰਹੀ ਸੇਵਾ ਦੀ ਵੀ ਹਰ ਕੋਈ ਸ਼ਲਾਘਾ ਕਰ ਰਿਹਾ ਹੈ

ਅੰਮ੍ਰਿਤਸਰ ਇਨੀਸ਼ਿਏਟਿਵ (ਮੁਹਿੰਮ) ਦੇ ਗਲੋਬਲ ਕਨਵੀਨਰ ਅਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਓਵਰਸੀਜ਼ ਸਕੱਤਰ ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ ਏਅਰ ਇੰਡੀਆ ਵੱਲੋਂ ਆਪਣੀ ਵੈਬਸਾਈਟ ‘ਤੇ ਉਡਾਣਾਂ ਦੀ ਜਾਰੀ ਕੀਤੀ ਗਈ ਨਵੀਂ ਲਿਸਟ ਅਨੁਸਾਰ 24 ਅਗਸਤ ਤੋਂ 30 ਸਤੰਬਰ ਤੱਕ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਅਤੇ ਲੰਡਨ ਹੀਥਰੋ ਦੇ ਵਿਚਕਾਰ ਹਰ ਹਫਤੇ, ਇਕ ਸਿੱਧੀ ਉਡਾਣ ਸ਼ਾਮਲ ਕੀਤੀ ਗਈ ਹੈ।

ਇਨ੍ਹਾਂ ਉਡਾਣਾਂ ਦੀ ਬੁਕਿੰਗ ਸ਼ੁਰੂ ਹੈ ਅਤੇ ਏਅਰ ਇੰਡੀਆ ਦੀ ਵੈਬਸਾਈਟ, ਦਫ਼ਤਰ ਅਤੇ ਅਧਿਕਾਰਤ ਟਰੈਵਲ ਏਜੰਟ ਦੇ ਜ਼ਰੀਏ ਬੂਕਿੰਗ ਕੀਤੀ ਜਾ ਸਕਦੀ ਹੈ। ਇਹ ਉਡਾਣ ਹਰ ਸੋਮਵਾਰ ਲੰਡਨ ਹੀਥਰੋ ਤੋਂ ਸਵੇਰੇ 9:15 ਵਜੇ ਰਵਾਨਾ ਹੋਵੇਗੀ ਅਤੇ ਰਾਤ ਨੂੰ 10:25 ਵਜੇ ਅੰਮ੍ਰਿਤਸਰ ਪਹੁੰਚੇਗੀ। ਮੰਗਲਵਾਰ ਦੁਪਹਿਰ 2:40 ਵਜੇ ਅੰਮ੍ਰਿਤਸਰ ਤੋਂ ਰਵਾਨਾ ਹੋ ਕੇ ਸ਼ਾਮ ਨੂੰ 7 ਵਜੇ ਲੰਡਨ ਪਹੁੰਚੇਗੀ।

ਗੁਮਟਾਲਾ ਨੇ ਕਿਹਾ,“ਇਸ ਉਡਾਨ ਰਾਹੀਂ ਹੁਣ ਯਾਤਰੀਆਂ ਨੂੰ ਦਿੱਲੀ ਰਾਹੀਂ ਜਾਣ ਦੀ ਬਜਾਏ, ਪੰਜਾਬ ਪਹੁੰਚਣ ਵਿਚ ਬਹੁਤ ਘੱਟ ਸਮਾਂ ਲੱਗੇਗਾ। ਅਸੀਂ ਸ਼ਹਿਰੀ ਹਵਾਬਾਜ਼ੀ ਮੰਤਰੀ ਸਰਦਾਰ ਹਰਦੀਪ ਸਿੰਘ ਪੂਰੀ ਅਤੇ ਏਅਰ ਇੰਡੀਆ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ। ਉਨ੍ਹਾਂ ਨੂੰ ਬੇਨਤੀ ਕਰਦੇ ਹਾਂ ਕਿ ਇਹਨਾਂ ਉਡਾਣਾਂ ਦੀ ਗਿਣਤੀ ਨੂੰ ਵਧਾਇਆ ਜਾਵੇ ਅਤੇ ਭਵਿੱਖ ਵਿਚ ਭਾਰਤ ਵਲੋਂ ਨਿਯਮਤ ਅੰਤਰਰਾਸ਼ਟਰੀ ਵਪਾਰਕ ਉਡਾਣਾਂ ਮੁੜ ਸ਼ੁਰੂ ਕਰਨ ਤੋਂ ਬਾਅਦ ਅੰਮ੍ਰਿਤਸਰ ਤੋਂ ਲੰਡਨ ਦੇ ਹੀਥਰੋ ਹਵਾਈ ਅੱਡੇ ਲਈ ਉਡਾਣਾਂ ਨੂੰ ਜਾਰੀ ਰੱਖਿਆ ਜਾਵੇ।

ਉਹਨਾਂ ਕਿਹਾ ਕਿ ਉਹ ਮੰਤਰਾਲੇ ਨੂੰ ਇਹ ਵੀ ਅਪੀਲ ਕਰਦੇ ਹਨ ਕਿ ਵੰਦੇ ਭਾਰਤ ਮਿਸ਼ਨ ਤਹਿਤ ਅੰਮ੍ਰਿਤਸਰ-ਬਰਮਿੰਘਮ ਵਿਚਕਾਰ ਵੀ ਵਿਸ਼ੇਸ਼ ਸਿੱਧੀਆਂ ਉਡਾਣਾਂ ਜਲਦ ਸ਼ੁਰੂ ਕੀਤੀਆਂ ਜਾਣ।

Related News

ਓਂਟਾਰੀਓ: ਸਰਦੀਆਂ ਦੀ ਪਹਿਲੀ ਬਰਫਬਾਰੀ ਦੇਖ ਲੋਕਾਂ ਦੇ ਚਿਹਰੇ ਫੁੱਲਾਂ ਵਾਂਗ ਖਿੜੇ, ਡਰਾਇਵਰਾਂ ਨੂੰ ਦਿਕਤਾਂ ਦਾ ਕਰਨਾ ਪਿਆ ਸਾਹਮਣਾ

Rajneet Kaur

ਟਰੂਡੋ ਸਰਕਾਰ ਨੇ ਕੈਨੇਡੀਅਨ ਸੁਰੱਖਿਆ ਬਲਾਂ ਨੂੰ ਦਿਤਾ ਤੋਹਫ਼ਾ

team punjabi

AHS ਨੇ ਕੈਲਗਰੀ ਦੇ ਫੁਥਿਲਜ਼ ਮੈਡੀਕਲ ਸੈਂਟਰ ‘ਚ ਕੋਵਿਡ 19 ਦੇ 5 ਹੋਰ ਮਰੀਜ਼ਾਂ, 7 ਸਟਾਫ ਦੇ ਕੇਸਾਂ ਦੀ ਕੀਤੀ ਪੁਸ਼ਟੀ

Rajneet Kaur

Leave a Comment