channel punjabi
International News

ਵਿਸ਼ਵ ਸਿਹਤ ਸੰਗਠਨ ਦਾ ਖ਼ੁਲਾਸਾ : 86 ਦੇਸ਼ਾਂ ’ਚ ਫੈਲ ਚੁੱਕਾ ਹੈ ਬ੍ਰਿਟੇਨ ਦੇ ਕੋਰੋਨਾ ਵਾਇਰਸ ਦਾ ਸਟ੍ਰੇਨ

ਵਾਸ਼ਿੰਗਟਨ : ਕੋਰੋਨਾ ਵਾਇਰਸ ਤੋਂ ਵੀ ਜ਼ਿਆਦਾ ਘਾਤਕ ਇਸਦਾ ਨਵਾਂ ਰੂਪ ਬ੍ਰਿਟੇਨ ਵਾਲਾ ਵਾਇਰਸ ਦਿਨੋ ਦਿਨ ਫੈਲਦਾ ਜਾ ਰਿਹਾ ਹੈ । ਵਿਸ਼ਵ ਸਿਹਤ ਸੰਗਠਨ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਦਾ ਪਹਿਲਾ ਮਾਮਲਾ ਬ੍ਰਿਟੇਨ ਵਿੱਚ 20 ਸਤੰਬਰ ਨੂੰ ਆਇਆ ਸੀ ਅਤੇ ਹੁਣ ਤੱਕ ਇਹ ਵਾਇਰਸ 86 ਮੁਲਕਾਂ ਵਿੱਚ ਫੈਲ ਚੁੱਕਾ ਹੈ। ਇਹ ਵਾਇਰਸ ਹੋਰ ਤੇਜ਼ੀ ਨਾਲ ਫੈਲਦਾ ਜਾ ਰਿਹਾ ਹੈ।ਸੱਤ ਫਰਵਰੀ ਤੱਕ ਇਸ ਵਾਇਰਸ ਦੇ ਮਾਮਲੇ 6 ਹੋਰ ਦੇਸ਼ਾਂ ਵਿੱਚ ਮਿਲੇ।

ਉੱਧਰ ਕੋਰੋਨਾ ਵਾਇਰਸ ਦੀ ਸਭ ਤੋਂ ਵੱਧ ਮਾਰ ਝੱਲ ਰਹੇ ਅਮਰੀਕਾ ਵਿੱਚ ਇਸ ਮਹਾਂਮਾਰੀ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਜੇਕਰ ਭਾਰਤ ਦੀ ਗੱਲ ਕਰੀਏ ਤਾਂ ਭਾਰਤ ਵਿੱਚ ਨਵੇਂ ਕੇਸਾਂ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਜਿੱਥੇ ਕਈ ਮਹੀਨੇ ਪਹਿਲਾਂ ਰੋਜ਼ਾਨਾ ਦੇ ਕੇਸ 1 ਲੱਖ ਤੱਕ ਪੁੱਜ ਗਏ ਸਨ, ਉੱਥੇ ਹੁਣ ਰੋਜ਼ਾਨਾ 8-9 ਹਜ਼ਾਰ ਤੱਕ ਹੀ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਨ੍ਹਾਂ ਅੰਕੜਿਆਂ ਨੂੰ ਵੇਖ ਕੇ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਭਾਰਤ ਇਸ ਮਹਾਂਮਾਰੀ ਵਿਰੁੱਧ ਜੰਗ ਜਿੱਤਦਾ ਹੋਇਆ ਵਿਖਾਈ ਦੇ ਰਿਹਾ ਹੈ। ਭਾਰਤ ਦੇ ਲੋਕਾਂ ਨੂੰ ਆਯੁਰਵੈਦ ਨੇ ਬਹੁਤ ਮਦਦ ਕੀਤੀ ਹੈ। ਭਾਰਤੀ ਰਸੋਈ ਦੇ ਮਸਾਲਿਆਂ ਦੀ ਵੀ ਕੋਰੋਨਾ ਖਿਲਾਫ ਜੰਗ ਵਿੱਚ ਵੱਡੀ ਭੂਮਿਕਾ ਰਹੀ ਹੈ।

ਇਸ ਤੋਂ ਇਲਾਵਾ ਭਾਰਤ, ਕੈਨੇਡਾ, ਅਮਰੀਕਾ ਸਣੇ ਬਹੁਤ ਸਾਰੇ ਮੁਲਕਾਂ ਵਿੱਚ ਕੋਰੋਨਾ ਵੈਕਸੀਨ ਦਾ ਟੀਕਾਕਰਨ ਜ਼ੋਰਾਂ ’ਤੇ ਚੱਲ ਰਿਹਾ ਹੈ। ਅਮਰੀਕਾ ਵਿੱਚ ਤਾਂ ਫ਼ੌਜੀ ਜਵਾਨ ਵੀ ਇਸ ਮੁਹਿੰਮ ਵਿੱਚ ਵੱਡਮੁੱਲਾ ਯੋਗਦਾਨ ਪਾ ਰਹੇ ਹਨ।

Related News

23 ਸਾਲਾ ਪੰਕਜ ਗਰਗ ਦੀ ਕੈਨੇਡਾ ‘ਚ ਬਿਮਾਰੀ ਨਾਲ ਹੋਈ ਮੌਤ

Rajneet Kaur

ਅਮਰੀਕਾ ਦੀ ਫੌਜ ਵਿੱਚ ਸ਼ਾਮਲ ਹੋਈ ਪਹਿਲੀ ਸਿੱਖ ਬੀਬੀ

team punjabi

ਓਂਟਾਰੀਓ ‘ਚ ਕੋਵਿਡ-19 ਦੇ 125 ਨਵੇਂ ਕੇਸਾਂ ਦੀ ਪੁਸ਼ਟੀ

Rajneet Kaur

Leave a Comment