channel punjabi
Canada International News North America

ਵੱਡਾ ਫੈਸਲਾ : ਕੈਨੇਡਾ ਸਰਕਾਰ ਨੇ ਵੇਜ ਸਬਸਿਡੀ ਪ੍ਰੋਗਰਾਮ ਦੀ ਮਿਆਦ ਵਧਾਈ, ਕਾਰੋਬਾਰੀ ਹੋਏ ਬਾਗੋ-ਬਾਗ

ਕਾਰੋਬਾਰੀਆਂ ਦੀ ਮਦਦ ਲਈ ਕੈਨੇਡਾ ਸਰਕਾਰ ਨੇ ਚੁੱਕਿਆ ਵੱਡਾ ਕਦਮ

ਟਰੂਡੋ ਨੇ ਸਬਸਿਡੀ ਪ੍ਰੋਗਰਾਮ ਪੰਜ ਮਹੀਨਿਆਂ ਲਈ ਅੱਗੇ ਵਧਾਇਆ

ਓਟਾਵਾ : ਕੋਰੋਨਾ ਸੰਕਟ ਦੇ ਚਲਦਿਆਂ ਦੁਨੀਆ ਦੇ ਸਾਰੇ ਦੇਸ਼ਾਂ ਦੀ ਅਰਥ-ਵਿਵਸਥਾ ਪਟੜੀ ਤੋਂ ਹੇਠਾਂ ਲਹਿ ਚੁੱਕੀ ਹੈ। ਹਰ ਦੇਸ਼ ਦੀ ਸਰਕਾਰ ਦੋ-ਦੋ ਮੋਰਚਿਆਂ ਤੇ ਡਟੀ ਹੋਈ ਹੈ। ਇੱਕ ਪਾਸੇ ਕੋਰੋਨਾ ਨਾਲ ਜੂਝਣਾ ਪੈ ਰਿਹਾ ਹੈ ਤਾਂ ਦੂਜੇ ਪਾਸੇ
ਡਿੱਗਦੀ ਆਰਥਿਕਤਾ ਨੂੰ ਸੰਭਾਲਣ ਦਾ ਜ਼ਿੰਮਾ । ਅਜਿਹੇ ਵਿੱਚ ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ ਜਿਹੜਾ ਕੈਨੇਡਾ ਦੇ ਨਾਗਰਿਕਾਂ ਲਈ ਵੱਡੀ ਰਾਹਤ ਲੈ ਕੇ ਆਇਆ ਹੈ।

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੋਰੋਨਾ ਦੇ ਚੱਲਦਿਆਂ ਉੱਥੋਂ ਦੇ ਕਾਰੋਬਾਰੀਆਂ ਦੀ ਆਰਥਿਕ ਮਦਦ ਲਈ ਐਮਰਜੈਂਸੀ ਵੇਜ ਸਬਸਿਡੀ ਪ੍ਰੋਗਰਾਮ ਨੂੰ ਦਸੰਬਰ ਤਕ ਵਧਾਉਣ ਦਾ ਐਲਾਨ ਕੀਤਾ ਹੈ।

ਜਸਟਿਨ ਟਰੂਡੋ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ‘ਮੁਲਕ ਦੇ ਅਰਥਚਾਰੇ ਨੂੰ ਮੁੜ ਲੀਹ ‘ਤੇ ਲਿਆਉਣ ਲਈ ਵੇਜ ਸਬਸਿਡੀ ਪ੍ਰੋਗਰਾਮ ਨੂੰ ਇਸ ਸਾਲ ਦਸੰਬਰ ਤੱਕ ਜਾਰੀ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ।

ਪੀ.ਐੱਮ.ਟਰੂਡੋ ਦੇ ਇਸ ਐਲਾਨ ਤੋਂ ਬਾਅਦ ਕਾਰੋਬਾਰੀਆਂ ਨੂੰ ਵੱਡੀ ਰਾਹਤ ਮਿਲੀ ਹੈ,ਸਰਕਾਰ ਵੱਲੋਂ ਸਬਸਿਡੀ ਦਾ ਐਲਾਨ ਤੋਂ ਬਾਅਦ ਉਹ ਆਪਣੇ ਕਾਰੋਬਾਰਾਂ ਨੂੰ ਮੁੜ ਤੋਂ ਪਹਿਲੇ ਵਾਲੇ ਪੱਧਰ ਤੇ ਲਿਆ ਸਕਣਗੇ।

ਇਥੇ ਦੱਸਣਯੋਗ ਹੈ ਕਿ ਇਸ ਯੋਜਨਾ ਤਹਿਤ ਕੈਨੇਡਾ ਸਰਕਾਰ ਕੋਰੋਨਾ ਦੀ ਮਾਰ ਹੇਠ ਆਈਆਂ ਕੰਪਨੀਆਂ ਦੇ ਮੁਲਾਜ਼ਮਾਂਂ ਦੀ 75 ਫ਼ੀਸਦੀ ਤਨਖ਼ਾਹ ਦੇ ਬਰਾਬਰ ਆਰਥਿਕ ਸਹਾਇਤਾ ਮੁਹੱਈਆ ਕਰਵਾ ਰਹੀ ਹੈ। ਸਰਕਾਰ ਵੱਲੋਂ ਕੀਤੀ ਜਾ ਰਹੀ ਸੀ ਇਸ ਮਦਦ ਨਾਲ ਵੱਖ-ਵੱਖ ਅਦਾਰਿਆਂ ਦੇ ਮੁਲਾਜ਼ਮਾਂ ‘ਤੇ ਬੇਰੁਜ਼ਗਾਰੀ ਦਾ ਸੰਕਟ ਫ਼ਿਲਹਾਲ ਟਲਦਾ ਨਜ਼ਰ ਆ ਰਿਹਾ ਹੈ। ਭਾਰਤ ਦੇ ਵੱਖ-ਵੱਖ ਸੂਬਿਆਂ ਦੇ ਵੱਲੋਂ ਵੀ ਕੈਨੇਡਾ ਦੀ ਤਰਜ਼ ਤੇ ‘ਵੇਜ ਸਬਸਿਡੀ’ ਦੇਣ ਦੀ ਕੇਂਦਰ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ।

Related News

ਓਂਟਾਰੀਓ ਪੁਲਿਸ ਨੇ 6 ਲੋਕਾਂ ‘ਤੇ ਮਨੁੱਖੀ ਤਸਕਰੀ ਦੇ ਲਗਾਏ ਦੋਸ਼

Rajneet Kaur

ਕੈਨੇਡਾ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 1 ਲੱਖ ਤੋਂ ਪਾਰ

team punjabi

ਕੈਨੇਡਾ ‘ਚ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਜਾਰੀ, ਅੱਗੇ ਕੀਮਤਾਂ ‘ਚ ਹੋਰ ਵੀ ਵਾਧਾ ਹੋਣ ਦੀ ਸੰਭਾਵਨਾ

Vivek Sharma

Leave a Comment