channel punjabi
International News North America Uncategorized

ਸੁਪਰੀਮ ਕੋਰਟ ਨੇ ਅੱਜ ਇਕ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਕੇਂਦਰ ਸਰਕਾਰ ਅਤੇ ਟਵਿੱਟਰ ਨੂੰ ਨੋਟਿਸ ਕੀਤਾ ਜਾਰੀ

ਸੁਪਰੀਮ ਕੋਰਟ ਨੇ ਅੱਜ ਇਕ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਕੇਂਦਰ ਸਰਕਾਰ ਅਤੇ ਟਵਿੱਟਰ ਨੂੰ ਨੋਟਿਸ ਜਾਰੀ ਕੀਤਾ ਹੈ। ਸੁਪਰੀਮ ਕੋਰਟ ਨੇ ਕੇਂਦਰ, ਟਵਿੱਟਰ ਤੇ ਹੋਰ ਇੰਟਰਨੈੱਟ ਮੀਡੀਆ ਪਲੇਟਫਾਰਮਾਂ ਨੂੰ ਫਰਜ਼ੀ ਖ਼ਬਰਾਂ ਜ਼ਰੀਏ ਨਫ਼ਰਤ ਫੈਲਾਉਣ ਵਾਲੀ ਟਵਿੱਟਰ ਸਮੱਗਰੀ ਤੇ ਇਸ਼ਤਿਹਾਰਾਂ ਦੀ ਪੜਤਾਲ ਕਰਨ ਲਈ ਕਿਹਾ ਹੈ। ਇੰਟਰਨੈੱਟ ਮੀਡੀਆ ਦੀ ਮਨਮਾਨੀ ’ਤੇ ਰੋਕ ਲਗਾਉਣ ਲਈ ਕੇਂਦਰ ਸਰਕਾਰ, ਆਈਟੀ ਨਿਯਮਾਂ ’ਚ ਬਦਲਾਅ ਕਰਨ ਜਾ ਰਹੀ ਹੈ। ਦਰਅਸਲ, ਕੇਂਦਰ ਸਰਕਾਰ ਨੇ ਟਵਿੱਟਰ ਤੇ ਹੈਸ਼ਟੈਗ #farmersgenocide ਨਾਲ ਜੁੜੇ ਸਾਰੇ URLs ਨੂੰ ਬਲਾਕ ਕਰਨ ਦੇ ਆਦੇਸ਼ ਦਿੱਤੇ ਸੀ ਪਰ ਟਵਿੱਟਰ ਨੇ ਇਨ੍ਹਾਂ URLs ਨੂੰ ਬਲਾਕ ਕਰਨ ਤੋਂ ਮਨ੍ਹਾਂ ਕਰ ਟਾਲ ਮਟੋਲਾ ਕਰ ਰਿਹਾ ਹੈ।

ਡਿਜੀਟਲ ਮੀਡੀਆ ਦੀ ਮਨਮਾਨੀ ਤੇ ਰੋਕ ਲਾਉਣ ਲਈ ਕੇਂਦਰ ਸਰਕਾਰ ਆਈਟੀ ਨਿਯਮਾਂ ਵਿੱਚ ਬਦਲਾਅ ਕਰਨ ਜਾ ਰਹੀ ਹੈ। ਕੇਂਦਰ ਸਰਕਾਰ ਨੇ ਆਈਟੀ ਨਿਯਮਾਂ ਵਿੱਚ ਬਦਲਾਅ ਦੀ ਜਾਣਕਾਰੀ ਸੰਸਦ ਨੂੰ ਦਿੱਤੀ ਹੈ। ਸਰਕਾਰ ਦਾ ਮੰਨਣਾ ਹੈ ਕਿ ਆਈਟੀ ਨਿਯਮਾਂ ਵਿੱਚ ਸੋਧ ਕਰਕੇ ਡਿਜੀਟਲ ਮੀਡੀਆ ਪਲੇਟਫਾਰਮ ਭਾਰਤੀ ਕਾਨੂੰਨ ਪ੍ਰਤੀ ਜ਼ਿਆਦਾ ਜਵਾਬਦੇਹ ਹੋ ਜਾਣਗੇ।ਕੇਂਦਰ ਸਰਕਾਰ ਨੇ ਆਈਟੀ ਨਿਯਮਾਂ ’ਚ ਬਦਲਾਅ ਦੀ ਜਾਣਕਾਰੀ ਸੰਸਦ ਨੂੰ ਦਿੱਤੀ ਹੈ। ਸਰਕਾਰ ਦਾ ਮੰਨਣਾ ਹੈ ਕਿ ਆਈਟੀ ਨਿਯਮਾਂ ’ਚ ਸੋਧ ਰਾਹੀਂ ਇੰਟਰਨੈੱਟ ਮੀਡੀਆ ਪਲੇਟਫਾਰਮ ਭਾਰਤੀ ਕਾਨੂੰਨ ਪ੍ਰਤੀ ਜ਼ਿਆਦਾ ਜਵਾਬਦੇਹ ਹੋਵੇਗਾ। ਨਵੇਂ ਨਿਯਮਾਂ ਦੀ ਸ਼ੁਰੂਆਤ ਦੇ ਨਾਲ, ਡਿਜੀਟਲ ਮੀਡੀਆ ਪਲੇਟਫਾਰਮਾਂ ਨੂੰ ਇੰਡੀਅਨ ਕੋਡ ਆਫ ਕੰਡਕਟ ਦੀ ਪਾਲਣਾ ਕਰਨ ਲਈ ਵਚਨਬੱਧ ਹੋਣਾ ਪਏਗਾ।

Related News

ਕੈਨੇਡਾ ’ਚ ਭਾਰਤੀ ਨੌਜਵਾਨ ਨੇ ਕੀਤੀ ਖੁਦਕੁਸ਼ੀ, ਟੋਰਾਂਟੋ ਦੀ ਬਹੁਮੰਜ਼ਿਲਾ ਇਮਾਰਤ ਤੋਂ ਮਾਰੀ ਛਾਲ

Vivek Sharma

ਕੈਨੇਡਾ ਵਿੱਚ ਬੁੱਧਵਾਰ ਨੂੰ ਕੋਰੋਨਾ ਦੇ 5000 ਤੋਂ ਵੱਧ ਮਾਮਲੇ ਆਏ ਸਾਹਮਣੇ

Vivek Sharma

ਵੱਡੀ ਰਾਹਤ : ਕੈਨੇਡਾ ਸਰਕਾਰ ਨੇ ਕੋਵਿਡ-19 ਕਾਲ ਦੇ ਫਾਇਦਿਆਂ ਦੀ ਮਿਆਦ ਨੂੰ ਹੋਰ ਸਮੇਂ ਲਈ ਵਧਾਉਣ ਦਾ ਕੀਤਾ ਐਲਾਨ

Vivek Sharma

Leave a Comment