channel punjabi
Canada International News

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗਲਾਸਗੋ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ ਧਾਰਮਿਕ ਸਮਾਗਮ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਧਾਰਮਿਕ ਸਮਾਗਮ ਦਾ ਆਯੋਜਨ

ਐਲਬਰਟ ਡਰਾਈਵ ਵਿਖੇ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਖੇ ਵੱਡੀ ਗਿਣਤੀ ਸੰਗਤ ਹੋਈ ਨਤਮਸਤਕ

ਗਲਾਸਗੋ : ਸ੍ਰੀ ਗੁਰੂ ਗ੍ਰੰਥ ਸਾਹਿਬ ਗੁਰਦੁਆਰਾ ਐਲਬਰਟ ਡਰਾਈਵ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸੰਬੰਧੀ ਧਾਰਮਿਕ ਸਮਾਗਮ ਕਰਵਾਇਆ ਗਿਆ। ਹਰਜੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਬਾਬਾ ਬੁੱਢਾ ਜੀ ਦਲ ਵੱਲੋਂ ਸਹਿਜ ਪਾਠ ਪ੍ਰਕਾਸ਼ ਕਰਵਾਏ ਗਏ ਸਨ। ਸਮਾਗਮ ਦੀ ਸਮਾਪਤੀ ਮੌਕੇ ਪਾਠਾਂ ਦੇ ਭੋਗ ਪਾਏ ਗਏ।

ਇਸ ਸਮੇਂ ਭਾਈ ਅਮਰੀਕ ਸਿੰਘ, ਭਾਈ ਬਲਦੇਵ ਸਿੰਘ ਤੇ ਭਾਈ ਸੁਰਿੰਦਰ ਸਿੰਘ ਵੱਲੋਂ ਰਸਭਿੰਨੇ ਕੀਰਤਨ ਰਾਹੀਂ ਗੁਰੂ ਜਸ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਗਿਆਨੀ ਅਮਰੀਕ ਸਿੰਘ ਜੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ 1 ਸਤੰਬਰ 1604 ਨੂੰ ਸ੍ਰੀ ਹਰਮਿੰਦਰ ਸਾਹਿਬ ਵਿਖੇ ਹੋਇਆ ਸੀ। ਇਸ ਦਿਨ ਰਾਮਸਰ ਸਾਹਿਬ ਤੋਂ ਨਗਰ ਕੀਰਤਨ ਦੇ ਰੂਪ ਵਿੱਚ ਬਾਬਾ ਬੁੱਢਾ ਜੀ ਦੇ ਸੀਸ ‘ਤੇ ਸਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ੍ਰੀ ਹਰਮਿੰਦਰ ਸਾਹਿਬ ਲਿਜਾਇਆ ਗਿਆ ਸੀ। ਉਸ ਸਮੇਂ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਚੌਰ ਦੀ ਸੇਵਾ ਕਰ ਰਹੇ ਸਨ। ਸਮਾਗਮ ਦੀ ਸਮਾਪਤੀ ਮੌਕੇ ਹਰਜੀਤ ਸਿੰਘ ਖਹਿਰਾ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸਦੌਰਾਨ ਨਵੱਡੀ ਗਿਣਤੀ ਸੰਗਤਾਂ ਨੇ ਗੁਰੂ ਘਰ ਵਿੱਚ ਹਾਜ਼ਰੀ ਭਰੀ ਅਤੇ ਗੁਰੂ ਦਾ ਆਸ਼ੀਰਵਾਦ ਹਾਸਿਲ ਕੀਤਾ ।

Related News

ਪ੍ਰਿੰਸ ਫਿਲਿਪ ਦਾ ਅੱਜ ਹੋਵੇਗਾ ਅੰਤਿਮ ਸੰਸਕਾਰ

Rajneet Kaur

ਲਿਬਰਲ ਪਾਰਟੀ ਦੇ ਐਮਪੀ ਸੁੱਖ ਧਾਲੀਵਾਲ ਨੇ ਭਾਰਤ ਵਿਚ ਕੋਰੋਨਾ ਵਾਇਰਸ ਦੇ ਡਬਲ ਮਿਊਟੈਂਟ ਦੇ ਕੇਸਾਂ ਵਿਚ ਤੇਜ਼ੀ ਨਾਲ ਹੋ ਰਹੇ ਵਾਧੇ ’ਤੇ ਪ੍ਰਗਟਾਈ ਚਿੰਤਾ,ਭਾਰਤ ਗਏ ਕੈਨੇਡੀਅਨਾਂ ਨੂੰ ਜਲਦ ਕੈਨੇਡਾ ਵਾਪਸ ਪਰਤਣ ਦੀ ਕੀਤੀ ਅਪੀਲ

Rajneet Kaur

ਕੈਨੇਡਾ ਅਤੇ ਅਮਰੀਕਾ ਦੀ ਸਰਹੱਦ ਘੱਟੋ ਘੱਟ ਇਕ ਹੋਰ ਮਹੀਨੇ ਲਈ ਗੈਰ-ਜ਼ਰੂਰੀ ਯਾਤਰਾ ਲਈ ਰਹੇਗੀ ਬੰਦ: Bill Blair

Rajneet Kaur

Leave a Comment