channel punjabi
News

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਕਾਲੀ ਝੰਡੀਆਂ ਦਿਖਾਉਣ ਵਾਲੇ ਅਕਾਲੀ ਵਿਧਾਇਕਾਂ ਖ਼ਿਲਾਫ਼ ਮਾਮਲਾ ਹੋਵੇਗਾ ਦਰਜ, ਮਾਮਲੇ ਦੀ ਜਾਂਚ ਲਈ ਉੱਚ ਪੱਧਰੀ ਪੜਤਾਲ ਦੇ ਹੁਕਮ ਜਾਰੀ

ਚੰਡੀਗੜ੍ਹ : ਪੰਜਾਬ ਦੇ ਬਜਟ ਇਜਲਾਸ ਦੇ ਅਖੀਰਲੇ ਦਿਨ 10 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਵਿਧਾਨ ਸਭਾ ਸਕੱਤਰੇਤ ਦੇ ਬਾਹਰ ਕਾਲੀਆਂ ਝੰਡੀਆਂ ਦਿਖਾਉਣ ਦਾ ਮਾਮਲਾ ਹੁਣ ਤੂਲ ਫੜਦਾ ਦਿਖ ਰਿਹਾ ਹੈ। ਹਰਿਆਣਾ ਦੀ ਭਾਜਪਾ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਦੇ 9 ਵਿਧਾਇਕਾਂ ਖ਼ਿਲਾਫ਼ ਕੇਸ ਦਰਜ ਕਰਾਉਣ ਦਾ ਫੈਸਲਾ ਲਿਆ ਹੈ।

ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੀ ਹਮਾਇਤ ‘ਤੇ ਪਿਛਲੇ ਹਫ਼ਤੇ ਹਰਿਆਣਾ ਵਿਧਾਨ ਸਭਾ ਦੇ ਸਦਨ ਦੇ ਬਾਹਰ ਭਾਜਪਾਈ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਘਿਰਾਓ ਕਰਨ ਵਾਲੇ ਅਕਾਲੀ ਦਲ ਦੇ 9 ਵਿਧਾਇਕਾਂ ਬਿਕਰਮ ਸਿੰਘ ਮਜੀਠੀਆ, ਸ਼ਰਨਜੀਤ ਸਿੰਘ ਢਿੱਲੋਂ, ਬਲਦੇਵ ਸਿੰਘ ਖਹਿਰਾ, ਸੁਖਜਿੰਦਰ ਕੁਮਾਰ, ਹਰਵਿੰਦਰਪਾਲ ਸਿੰਘ ਚੰਦੂਮਾਜਰਾ, ਕਵਲਜੀਤ ਸਿੰਘ ਬਰਕੰਦੀ, ਮਨਪ੍ਰੀਤ ਸਿੰਘ ਇਆਲੀ, ਗੁਰਪ੍ਰਤਾਪ ਸਿੰਘ ਵਡਾਲਾ ਅਤੇ ਨਰਿੰਦਰ ਕੁਮਾਰ ਸ਼ਰਮਾ ਵਿਰੁੱਧ ਮੁਕੱਦਮਾ ਦਰਜ ਕਰਵਾਉਣ ਲਈ ਵਿਧਾਨ ਸਭਾ ਦੇ ਮਾਰਸ਼ਲ ਸਕੱਤਰ ਵੱਲੋਂ ਚੰਡੀਗੜ੍ਹ ਦੇ ਪੁਲਿਸ ਥਾਣਾ 3 ਸੈਕਟਰ ‘ਚ ਦਰਖਾਸਤ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਵਿਰੋਧ ਕਰਨ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਮਜੀਠੀਆ ਨੇ ਆਪਣੇ ਟਵਿਟਰ ‘ਤੇ ਚਾਰ ਦਿਨ ਪਹਿਲਾਂ ਜਾਣਕਾਰੀ ਵੀ ਸਾਂਝੀ ਕੀਤੀ ਸੀ।

ਉਧਰ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਜਵਾਬ ਦਿੰਦਿਆਂ ਕਿਹਾ ਹੈ ਕਿ ਉਹ ਕਿਸਾਨਾਂ ਲਈ ਜੇਲ੍ਹਾਂ ’ਚ ਜਾਣ ਤੋੋਂ ਨਹੀਂ ਡਰਦੇ ਹਨ। ਹਰਿਆਣਾ ਵਿਧਾਨ ਸਭਾ ਵਿਚ 15 ਮਾਰਚ ਨੂੰ ਇਸ ਮਾਮਲੇ ’ਤੇ ਚਰਚਾ ਹੋਵੇਗੀ। ਸੂਤਰਾਂ ਮੁਤਾਬਕ ਹਰਿਆਣਾ ਸਰਕਾਰ ਨੇ ਪਹਿਲਾਂ ਗੈਰ-ਰਸਮੀ ਤੌਰ ’ਤੇ ਕੇਂਦਰੀ ਲੀਡਰਸ਼ਿਪ ਤੋਂ ਵੀ ਹਰੀ ਝੰਡੀ ਲਈ ਹੈ।

ਅਕਾਲੀ ਵਿਧਾਇਕਾਂ ਦੇ ਰੋਸ ਪ੍ਰਦਰਸ਼ਨ ਮਗਰੋਂ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਸੂਬੇ ਦੇ ਮੁੱਖ ਸਕੱਤਰ ਅਤੇ ਹੋਰ ਅਧਿਕਾਰੀਆਂ ਨਾਲ ਇਸ ਮੁੱਦੇ ’ਤੇ ਮੀਟਿੰਗ ਕੀਤੀ ਸੀ। ਮੀਟਿੰਗ ਵਿਚ ਅਕਾਲੀ ਵਿਧਾਇਕਾਂ ਖ਼ਿਲਾਫ਼ ਐੱਫਆਈਆਰ ਦਰਜ ਕਰਾਉਣ ਦਾ ਫੈਸਲਾ ਲਿਆ ਅਤੇ ਮਾਮਲੇ ਦੀ ਜਾਂਚ ਲਈ ਉੱਚ ਪੱਧਰੀ ਪੜਤਾਲ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ।

Related News

ਐਲੀਮੈਂਟਰੀ ਵਿਦਿਆਰਥੀਆਂ ਲਈ ਵਰਚੂਅਲ ਲਰਨਿੰਗ 17 ਸਤੰਬਰ ਤੱਕ ਹੋਵੇਗੀ ਡਿਲੇਅ : TDSB

Rajneet Kaur

B.C. ‘ਚ ਕੋਰੋਨਾ ਦੇ 217 ਨਵੇਂ ਮਾਮਲੇ ਆਏ ਸਾਹਮਣੇ, ਮਾਸਕ ਨਿਯਮ ਸਖ਼ਤੀ ਨਾਲ ਲਾਗੂ ਕਰਨ ਦੀ ਤਿਆਰੀ

Vivek Sharma

ਮਈ ਮਹੀਨੇ ਤੋਂ ਜਿਸ ਵਿਅਕਤੀ ਦੀ ਭਾਲ ਸੀ ਪੁਲਿਸ ਨੇ ਵੈਨਕੂਵਰ ਤੋਂ ਕੀਤਾ ਗ੍ਰਿਫਤਾਰ

Rajneet Kaur

Leave a Comment