channel punjabi
International KISAN ANDOLAN News

ਹੁਣ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵਿਦੇਸ਼ੀ ਹਸਤੀਆਂ ਦੇ ਟਵੀਟ ਦਾ ਦਿੱਤਾ ਮੋੜਵਾਂ ਜਵਾਬ : ‘ਪਹਿਲਾਂ ਤੱਥ ਪਤਾ ਕਰੋ ਫਿਰ ਦਿਉ ਪ੍ਰਤਿਕਿਰਿਆ’!

ਨਵੀਂ ਦਿੱਲੀ: ਦੁਨੀਆ ਭਰ ਦੀਆਂ ਉੱਘੀਆਂ ਸ਼ਖ਼ਸੀਅਤਾਂ ਵੱਲੋਂ ਭਾਰਤ ਦੇ ਕਿਸਾਨੀ ਅੰਦੋਲਨ ਦਾ ਮੁੱਦਾ ਚੁੱਕੇ ਜਾਣ ਤੋਂ ਬਾਅਦ ਭਾਰਤ ਦੇ ਵਿਦੇਸ਼ ਮੰਤਰਾਲੇ ਅਤੇ ਗ੍ਰਹਿ ਮੰਤਰਾਲੇ ਨੇ ਵਿਦੇਸ਼ੀ ਲੋਕਾਂ ਨੂੰ ਸਮਝਾਇਸ਼ ਕਰਦੇ ਹੋਏ ਕਿਹਾ ਹੈ ਕਿ ਉਹ ਭਾਰਤ ਬਾਰੇ ਕੁਝ ਵੀ ਲਿਖਣ ਜਾਂ ਬੋਲਣ ਤੋਂ ਪਹਿਲਾਂ ਤੱਥਾਂ ਦੀ ਪੜਤਾਲ ਕਰਨ । ਮੰਤਰਾਲੇ ਨੇ ਇਹ ਸਮਝਾਉਣ ਦੀ ਕੋਸ਼ਿਸ਼ ਕੀਤੀ ਹੈ ਕਿ ਇਹ ਕਾਨੂੰਨ ਦੇਸ਼ ਦੀ ਸੰਸਦ ਵਿਚ ਵੱਖ-ਵੱਖ ਸੰਸਦੀ ਪ੍ਰਕਿਰਿਆਵਾਂ ਪੂਰੀ ਕਰਨ ਤੋਂ ਬਾਅਦ ਹੀ ਕਾਨੂੰਨ ਬਣੇ ਹਨ।

ਭਾਰਤ ਦੇ ਵਿਦੇਸ਼ ਮੰਤਰਾਲੇ ਤੋਂ ਬਾਅਦ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਸਾਨ ਅੰਦੋਲਨ ‘ਤੇ ਵਿਦੇਸ਼ੀ ਹਸਤੀਆਂ ਦੇ ਟਵੀਟ ‘ਤੇ ਜਵਾਬੀ ਕਾਰਵਾਈ ਕੀਤੀ ਹੈ। ਉਨ੍ਹਾਂ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ੍ਰੀਵਾਸਤਵ ਦੇ ਬਿਆਨ ਦਾ ਹਵਾਲਾ ਦਿੱਤਾ ਕਿ ਕੋਈ ਵੀ ਪ੍ਰਚਾਰ ਦੇਸ਼ ਦੀ ਏਕਤਾ ਨੂੰ ਕਮਜ਼ੋਰ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਕੋਈ ਵੀ ਪ੍ਰਚਾਰ ਦੇਸ਼ ਨੂੰ ਉੱਚਾਈ ਵੱਲ ਜਾਣ ਤੋਂ ਨਹੀਂ ਰੋਕ ਸਕਦਾ। ਸਾਰੇ ਭਾਰਤ ਦੀ ਤਰੱਕੀ ਲਈ ਇਕਜੁੱਟ ਹਨ।

ਪੌਪ ਗਾਇਕਾ ਰਿਹਾਨਾ ਤੋਂ ਬਾਅਦ, ਗ੍ਰੇਟਾ ਥਾਨਬਰਗ, ਯੂਐਸ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੀ ਭਤੀਜੀ ਮੀਨਾ ਹੈਰਿਸ, ਮੀਆਂ ਖ਼ਲੀਫ਼ਾ ਸਮੇਤ ਅੰਤਰਰਾਸ਼ਟਰੀ ਭਾਈਚਾਰੇ ਦੇ ਬਹੁਤ ਸਾਰੇ ਲੋਕਾਂ ਨੇ ਕਿਸਾਨ ਪ੍ਰਦਰਸ਼ਨ ਦਾ ਸਮਰਥਨ ਕੀਤਾ ਹੈ।

ਵਿਦੇਸ਼ ਮੰਤਰਾਲੇ ਨੇ ਇਸ ‘ਤੇ ਤਿੱਖੀ ਪ੍ਰਤੀਕ੍ਰਿਆ ਦਿੱਤੀ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ, “ਪ੍ਰਦਰਸ਼ਨ ਬਾਰੇ ਜਲਦ ਟਿੱਪਣੀਆਂ ਕਰਨ ਤੋਂ ਪਹਿਲਾਂ ਤੱਥਾਂ ਦੀ ਜਾਂਚ ਹੋਣੀ ਚਾਹੀਦੀ ਹੈ।”

ਦਰਅਸਲ ਵਿਦੇਸ਼ਾਂ ਤੋਂ ਕਿਸਾਨੀ ਸੰਘਰਸ਼ ਨੂੰ ਮਿਲ ਰਹੇ ਸਮਰਥਨ ਤੋਂ ਬਾਅਦ ਕੇਂਦਰ ਦੀ ਮੋਦੀ ਸਰਕਾਰ ਭਾਰੀ ਦਬਾਅ ਹੇਠ ਹੈ। ਦੇਸ਼ ਦੀ ਇਮੇਜ ਨੂੰ ਵੀ ਕੇਂਦਰ ਸਰਕਾਰ ਦੀ ਲਟਕਊਆ ਨੀਤੀ ਕਾਰਨ ਢਾਹ ਲੱਗ ਰਹੀ ਹੈ। ਪਰ ਕੁਰਸੀ ਦਾ ਮੋਹ ਅਤੇ ਸਰਮਾਏਦਾਰਾਂ ਨੂੰ ਖੁਸ਼ ਕਰਨ ਵਿਚ ਲੱਗੀ ਸਰਕਾਰ ਜਾਣ-ਬੁੱਝ ਕੇ ਅੱਖਾਂ ਬੰਦ ਕਰੀ ਬੈਠੀ ਹੈ।

Related News

ਕੋਵਿਡ -19 ਕਾਰਨ ਕੈਨੇਡਾ ‘ਚ ਰਹਿ ਰਹੇ ਪੰਜਾਬੀ ਵਿਦਿਆਰਥੀਆਂ ਦੀਆਂ ਵਧੀਆਂ ਮੁਸ਼ਕਿਲਾਂ

team punjabi

PM ਟਰੂਡੋ ‘ਤਖਤ ਭਾਸ਼ਣ’ ਤੋਂ ਬਾਅਦ ਦੇਸ਼ਵਾਸੀਆਂ ਨੂੰ ਕਰਨਗੇ ਸੰਬੋਧਨ, ਕੋਰੋਨਾ ਸਬੰਧੀ ਯੋਜਨਾ ਬਾਰੇ ਵਿਚਾਰ ਕਰਨਗੇ ਸਾਂਝੇ

Vivek Sharma

ਟਰੂਡੋ ਨੇ ਸਕੂਲਾਂ ਨੂੰ ਦੁਬਾਰਾ ਖੋਲ੍ਹਣ ‘ਚ ਸਹਾਇਤਾ ਲਈ ਫੰਡ ਦੇਣ ਦਾ ਕੀਤਾ ਐਲਾਨ

Rajneet Kaur

Leave a Comment