channel punjabi
International KISAN ANDOLAN News

26 ਜਨਵਰੀ ਦੀਆਂ ਹਿੰਸਕ ਝੜਪਾਂ ਤੋਂ ਬਾਅਦ ਪੰਜਾਬ ਦੇ ਲਾਪਤਾ 70 ਵਿਅਕਤੀ ਦਿੱਲੀ ਦੀਆਂ ਜੇਲ੍ਹਾਂ ਵਿੱਚ ਬੰਦ: ਕੈਪਟਨ

ਚੰਡੀਗੜ੍ਹ : ਕਿਸਾਨੀ ਅੰਦੋਲਨ ਦੇ ਸੰਬੰਧ ਵਿੱਚ ਚਰਚਾ ਵਾਸਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੰਡੀਗੜ੍ਹ ਵਿਖੇ ਸਰਬ ਪਾਰਟੀ ਮੀਟਿੰਗ ਸੱਦੀ ਗਈ । ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਕੌਮੀ ਰਾਜਧਾਨੀ ਦਿੱਲੀ ਵਿਖੇ ਗਣਤੰਤਰ ਦਿਵਸ ਮੌਕੇ ਵਾਪਰੀਆਂ ਹਿੰਸਕ ਘਟਨਾਵਾਂ ਦੇ ਸਮੇਂ ਤੋਂ ਲੈ ਕੇ ਪੰਜਾਬ ਦੇ ਲਾਪਤਾ ਹੋਏ ਵਿਅਕਤੀਆਂ ਵਿੱਚੋਂ 70 ਦਿੱਲੀ ਦੀਆਂ ਜੇਲਾਂ ਵਿੱਚ ਹਨ, ਜਦਕਿ ਬਾਕੀ 19 ਵਿੱਚੋਂ 14 ਦਾ ਪਤਾ ਲਗਾਇਆ ਜਾ ਚੁੱਕਾ ਹੈ। ਪੰਜਾਬ ਦੇ 5 ਵਿਅਕਤੀ ਹਾਲੇ ਵੀ ਲਾਪਤਾ ਹਨ। ਉਨਾਂ ਦੱਸਿਆ ਕਿ ਇਨਾਂ ਵਿਅਕਤੀਆਂ ਦੀ ਭਾਲ ਲਈ ਹਰ ਤਰਾਂ ਦੇ ਯਤਨ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਮੁਫ਼ਤ ਕਾਨੂੰਨੀ ਸਹਾਇਤਾ ਲਈ ਐਡਵੋਕੇਟ ਜਨਰਲ ਅਤੁਲ ਨੰਦਾ ਵੱਲੋਂ ਤਾਇਨਾਤ ਵਕੀਲਾਂ ਦੀ 70 ਮੈਂਬਰੀ ਟੀਮ ਵੱਲੋਂ ਜੇਲਾਂ ਵਿੱਚ ਇਨਾਂ ਵਿਅਕਤੀਆਂ ਅਤੇ ਜਿਨਾਂ ਖ਼ਿਲਾਫ ਦਿੱਲੀ ਪੁਲਿਸ ਵੱਲੋਂ ਮਾਮਲੇ ਦਰਜ ਕੀਤੇ ਗਏ ਹਨ, ਤੱਕ ਪਹੁੰਚ ਕੀਤੀ ਜਾ ਰਹੀ ਹੈ। ਉਹਨਾਂ ਜ਼ੋਰ ਦਿੰਦਿਆਂ ਕਿਹਾ ਕਿ ਉਨਾਂ ਦੀ ਸਰਕਾਰ ਵੱਲੋਂ ਦਿੱਲੀ ਦੀਆਂ ਹੱਦਾਂ ‘ਤੇ ਦੋ ਮਹੀਨੇ ਤੋਂ ਜਿਆਦਾ ਸਮੇਂ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਅਤੇ ਪਿੱਛੇ ਉਨਾਂ ਦੇ ਪਰਿਵਾਰਾਂ ਲਈ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ,ਤਾ ਉਨਾਂ ਦੇ ਘਰਾਂ ਵਿੱਚ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ ਉਨਾਂ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਅੰਦੋਲਨ ਦੌਰਾਨ ਕਿਸਾਨਾਂ ਖ਼ਿਲਾਫ ਦਰਜ ਕੀਤੇ 170 ਕੇਸ ਵਾਪਸ ਲਏ ਜਾ ਰਹੇ ਹਨ।

Related News

ਬੀ.ਸੀ ‘ਚ ਕਿਸਾਨਾਂ ਦੇ ਸਮਰਥਨ ‘ਚ ਕੱਢੀ ਗਈ ਕਾਰ ਰੈਲੀ

Rajneet Kaur

ਵੈਨਕੂਵਰ ਦੇ ਤਿੰਨ ਪੁਲਿਸ ਅਧਿਕਾਰੀਆਂ ਦੀ ਰਿਪੋਰਟ ਆਈ ਕੋਰੋਨਾ ਪੋਜ਼ਟਿਵ

Rajneet Kaur

Labour Day 2020: ਓਟਾਵਾ ਵਿੱਚ ਲੇਬਰ ਡੇਅ ਦੇ ਮੌਕੇ ਕੀ ਕੁਝ  ਖੁੱਲ੍ਹਾ ਅਤੇ ਬੰਦ ਰਹੇਗਾ?

Rajneet Kaur

Leave a Comment