channel punjabi
International News

4 ਸਤੰਬਰ ਨੂੰ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ


ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਲਈ ਵੱਡੀ ਖ਼ਬਰ

4 ਸਤੰਬਰ ਤੋਂ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ

ਜ਼ਿਲ੍ਹਾ ਪ੍ਰਸ਼ਾਸ਼ਨ ਨੇ ਤਿਆਰੀਆਂ ਕੀਤੀਆਂ ਪੂਰੀਆਂ

ਕੋਰੋਨਾ ਮਹਾਮਾਰੀ ਕਾਰਨ ਯਾਤਰਾ ਤੈਅ ਸਮੇਂ ਤੋਂ ਤਿੰਨ ਮਹੀਨੇ ਦੇਰੀ ਨਾਲ ਹੋਵੇਗੀ ਸ਼ੁਰੂ

ਚਮੋਲੀ/ਨਿਊਜ਼ ਡੈਸਕ: ਸਿੱਖਾਂ ਦੇ ਪਵਿੱਤਰ ਤੀਰਥਾ ਸਥਲ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖ਼ਬਰੀ ਹੈ। ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 4 ਸਤੰਬਰ 2020, ਭਾਵ ਹੁਣ ਤੋਂ ਠੀਕ ਪੰਦਰਾਂ ਦਿਨਾਂ ਬਾਅਦ ਤੋਂ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਜਾਣਗੇ। ਇਸ ਦੇ ਨਾਲ ਹੀ ਲੋਕਪਾਲ ਲਕਸ਼ਮਣ ਮੰਦਰ ਦੇ ਕਿਵਾੜ ਵੀ ਸ਼ਰਧਾਲੂਆਂ ਲਈ ਖੁੱਲ੍ਹ ਜਾਣਗੇ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਯਾਤਰਾ ਲਈ ਸਾਰੇ ਇੰਤਜ਼ਾਮ ਪੂਰੇ ਕਰ ਲਏ ਹਨ। ਇਸ ਬਾਬਤ ਚਮੋਲੀ ਦੀ ਜ਼ਿਲ੍ਹਾ ਮੈਜਿਸਟ੍ਰੇਟ ਸਵਾਤੀ ਐੱਸ. ਭਦੌਰੀਆ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਿੱਖਾਂ ਦੇ ਪਵਿੱਤਰ ਸਥਾਨ ਸ੍ਰੀ ਹੇਮਕੁੰਟ ਸਾਹਿਬ ਅਤੇ ਲੋਕਪਾਲ ਲਕਸ਼ਮਣ ਮੰਦਰ 4 ਸਤੰਬਰ (ਸੁੱਕਰਵਾਰ) ਨੂੰ ਤੜਕੇ 4 ਵਜੇ ਸ਼ਰਧਾਲੂਆਂ ਲਈ ਖੋਲ੍ਹੇ ਜਾਣਗੇ।

ਦੱਸਣਯੋਗ ਹੈ ਕਿ ਸਿੱਖਾਂ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਤਪ ਅਸਥਾਨ ਹੇਮਕੁੰਟ ਸਾਹਿਬ ਦੇ ਕਿਵਾੜ ਹਰ ਸਾਲ ਦੀ ਤਰ੍ਹਾਂ ਮਈ ਮਹੀਨੇ ‘ਚ ਖੁੱਲ੍ਹਣੇ ਸਨ, ਪਰ ਇਸ ਵਾਰ ਕੋਰੋਨਾ ਮਹਾਮਾਰੀ ਕਾਰਨ ਇਹਤਿਆਤਨ 4 ਸਤੰਬਰ ਤੋਂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਹੈ।

ਇਸ ਦੌਰਾਨ ਸਰਕਾਰ ਵਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨਾ ਹੋਵੇਗਾ। ਜੋ ਸ਼ਰਧਾਲੂ ਦਰਸ਼ਨ ਕਰਨ ਲਈ ਜਾਂਦਾ ਹੈ, ਉਸ ਕੋਲ 72 ਘੰਟੇ ਪਹਿਲਾਂ ਦੀ ਕੋਰੋਨਾ ਟੈਸਟ ਰਿਪੋਰਟ ਹੋਵੇ। ਇਸ ਤੋਂ ਇਲਾਵਾ ਸ਼ਰਧਾਲੂਆਂ ਨੂੰ ਉੱਤਰਾਖੰਡ ਸਰਕਾਰ ਦੀ ਵੈੱਬਸਾਈਟ ਤੋਂ ਈ-ਪਾਸ ਲੈ ਕੇ ਹੀ ਯਾਤਰਾ ਕਰਨੀ ਹੋਵੇਗੀ। ਯਾਤਰਾ ਦੌਰਾਨ ਮਾਸਕ ਲਾਉਣਾ ਜ਼ਰੂਰੀ ਹੋਵੇਗੀ ਅਤੇ ਸਮਾਜਿਕ ਦੂਰੀ ਦੀ ਪਾਲਣਾ ਕਰਨਾ ਲਾਜ਼ਮੀ ਹੋਵੇਗਾ। ਤੀਰਥ ਯਾਤਰਾ ‘ਤੇ ਆਉਣ ਵਾਲੇ ਸ਼ਰਧਾਲੂਆਂ ਦੀ ਥਰਮਲ ਸਕ੍ਰੀਨਿੰਗ ਵੀ ਕਰਵਾਈ ਜਾਵੇਗੀ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਕੋਰੋਨਾ ਕਾਰਨ ਇਸ ਵਾਰ ਸ੍ਰੀ ਅਮਰਨਾਥ ਯਾਤਰਾ ਨੂੰ ਮੁਲਤਵੀ ਕੀਤਾ ਗਿਆ ।

Related News

ਅਮਰੀਕੀ ਐਕਸ਼ਨ ‘ਤੇ ਰੂਸ ਦਾ ਰਿਐਕਸ਼ਨ : ਰੂਸ ਨੇ ਅਮਰੀਕਾ ਦੇ 10 ਡਿਪਲੋਮੈਟਾਂ ਨੂੰ ਕੱਢਿਆ,8 ਸੀਨੀਅਰ ਅਧਿਕਾਰੀਆਂ ਨੂੰ ਕੀਤਾ ਬਲੈਕਲਿਸਟ

Vivek Sharma

ਟੋਰਾਂਟੋ: 8 ਸਾਲ ਦੀ ਬੱਚੀ ਨਾਲ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ‘ਚ ਮੰਦਰ ਦਾ ਪੁਜਾਰੀ ਗ੍ਰਿਫ਼ਤਾਰ

Rajneet Kaur

Burlington ‘ਚ QEW ਉੱਤੇ ਕਈ ਗੱਡੀਆਂ ਦਰਮਿਆਨ ਹੋਈ ਟੱਕਰ,ਦੋ ਲੜਕੀਆਂ ਦੀ ਮੌਤ

Rajneet Kaur

Leave a Comment