Channel Punjabi
Canada News North America

400ਵੇਂ ਪ੍ਰਕਾਸ਼ ਉਤਸਵ ਮੌਕੇ ਕੈਨੇਡਾ ਤੋਂ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਦੀ ਮੰਗ, ਪ੍ਰਧਾਨ ਮੰਤਰੀ ਟਰੂਡੋ ਨੂੰ ਲਿੱਖੀ ਚਿੱਠੀ

ਟੋਰਾਂਟੋ : 400ਵੇਂ ਪ੍ਰਕਾਸ਼ ਉਤਸਵ ਨੂੰ ਧਿਆਨ ਵਿੱਚ ਰੱਖਦਿਆਂ ਕੈਨੇਡਾ ਤੋਂ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਦੀ ਮੰਗ ਜ਼ੋਰ ਫੜ ਰਹੀ ਹੈ । ਐਨਆਰਆਈ ਪੈਨਸ਼ਨਰਾਂ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਵੈਨਕੁਵਰ ਅਤੇ ਟੋਰਾਂਟੋ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਇੰਟਰਨੈਸ਼ਨਲ ਏਅਰਪੋਰਟ ਲਈ ਸਿੱਧੀ ਉਡਾਣ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ ਵਿੱਚ ਐਨਆਰਆਈ ਪੈਨਸ਼ਨਰਾਂ ਨੇ ਮੰਗ ਕੀਤੀ ਕਿ ਇਸ ਦੇ ਲਈ ਪੀਐਮ ਜਸਟਿਨ ਟਰੂਡੋ ਭਾਰਤ ਸਰਕਾਰ ਨਾਲ ਰਾਬਤਾ ਕਾਇਮ ਕਰਨ ਤਾਂ ਜੋ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਦਿਹਾੜੇ ਦੇ ਜਸ਼ਨਾਂ ਮੌਕੇ ਇਸ ਯੋਜਨਾ ਨੂੰ ਨੇਪਰੇ ਚਾੜਿਆ ਜਾ ਸਕੇ।

ਬੀ.ਸੀ. ਚੈਪਟਰ ਦੀ ਐਸੋਸੀਏਸ਼ਨ ਆਫ਼ ਐਨਆਰਆਈ (ਨੌਨ-ਰੈਜ਼ੀਡੈਂਟ ਇੰਡੀਅਨਜ਼) ਪੈਨਸ਼ਨਰ ਐਬਰੌਡ ਨੇ ਜਸਟਿਨ ਟਰੂਡੋ ਨੂੰ ਬੇਨਤੀ ਕੀਤੀ ਕਿ ਕੈਨੇਡਾ ਦੇ ਕੋਨੇ-ਕੋਨੇ ਵਿੱਚ ਵੱਸਦੇ ਪ੍ਰਵਾਸੀ ਪੰਜਾਬੀਆਂ ਵੱਲੋਂ ਅੰਮ੍ਰਿਤਸਰ ਲਈ ਸਿੱਧੀ ਉਡਾਣ ਸ਼ੁਰੂ ਕਰਨ ਵਾਸਤੇ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ। ਟੋਰਾਂਟੋ ਆਤੇ ਵੈਨਕੁਵਰ ਤੋਂ ਅੰਮ੍ਰਿਤਸਰ ਲਈ ਸਿੱਧੀ ਉਡਾਣ ਦੀ ਮੰਗ ਕਰਨ ਵਾਲੇ ਪੰਜਾਬੀਆਂ ਵਿੱਚ ਕੈਨੇਡੀਅਨ ਸਿਟੀਜ਼ਨ, ਪਰਮਾਨੈਂਟ ਰੈਜ਼ੀਡੈਂਟ, ਵਿਦਿਆਰਥੀ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਅੰਮ੍ਰਿਤਸਰ ਵਿਕਾਸ ਮੰਚ ਸ਼ਾਮਲ ਹੈ।

Related News

ਐਚ-1ਬੀ ਵੀਜ਼ਾ ਧਾਰਕਾਂ ਦੀ ਤਨਖ਼ਾਹ ਬਾਰੇ Joe Biden ਪ੍ਰਸ਼ਾਸਨ ਨੇ ਮੰਗੀ ਰਾਇ, 60 ਦਿਨਾਂ ਦਾ ਦਿੱਤਾ ਸਮਾਂ

Vivek Sharma

ਵੈਨਕੂਵਰ ਦੇ ਸਕੂਲ ਸਮਾਗਮਾਂ ਚ ਹੁਣ ਨਹੀਂ ਸ਼ਾਮਿਲ ਹੋਵੇਗੀ ਆਰਸੀਐਮਪੀ ਪੁਲਿਸ

team punjabi

ਫਰੇਜ਼ਰ ਵੈਲੀ ਮਿੰਕ ਫਾਰਮ ‘ਚ ਕੋਵਿਡ 19 ਆਉਟਬ੍ਰੇਕ ਦੀ ਘੋਸ਼ਣਾ, 8 ਵਿਅਕਤੀ ਕੋਰੋਨਾ ਪਾਜ਼ੀਟਿਵ

Rajneet Kaur

Leave a Comment

[et_bloom_inline optin_id="optin_3"]