channel punjabi
Canada International News North America

551st Birth Anniversary of Guru Nanak Dev Ji: ਬਠਿੰਡਾ ਦੇ ਵਾਈਸ ਚਾਂਸਲਰ ਪ੍ਰੋ: ਬੂਟਾ ਸਿੰਘ ਸਿੱਧੂ, ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਜਨਮ ਦਿਵਸ ਦੇ ਸਮਾਰੋਹ ਲਈ ਆਨਲਾਈਨ ਸਮਾਗਮਾਂ ਵਿੱਚ ਕਰਨਗੇ ਸ਼ਿਰਕਤ

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (MRSPTU) ਬਠਿੰਡਾ ਦੇ ਵਾਈਸ ਚਾਂਸਲਰ, ਪ੍ਰੋ: ਬੂਟਾ ਸਿੰਘ ਸਿੱਧੂ, ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਜਨਮ ਦਿਵਸ ਦੇ ਸਮਾਰੋਹ ਲਈ ਆਨਲਾਈਨ ਸਮਾਗਮਾਂ ਵਿੱਚ ਸ਼ਿਰਕਤ ਕਰਨਗੇ।

ਜਸਟਿਨ ਟਰੂਡੋ ਗੁਰੂ ਨਾਨਕ ਦੇਵ ਜੀ ਦੇ 551ਵੇਂ ਜਨਮ ਦਿਵਸ ਤੇ ਮੁੱਖ ਮਹਿਮਾਨ ਹੋਣਗੇ ਅਤੇ ਇਸ ਮੌਕੇ MRSPTU ਦੇ ਉਪ ਕੁਲਪਤੀ, ਪ੍ਰਸਿੱਧ ਵਿਦਵਾਨ ਅਤੇ ਖੋਜਕਰਤਾ, ਬੂਟਾ ਸਿੰਘ ਸਿੱਧੂ ਨੂੰ ਵਿਸ਼ੇਸ਼ ਤੌਰ ਤੇ ਕੈਨੇਡਾ ਸਰਕਾਰ ਵੱਲੋਂ ਬੁਲਾਇਆ ਗਿਆ ਹੈ। ਨਵਦੀਪ ਬੈਂਸ ਨਵੀਨਤਾ, ਵਿਗਿਆਨ ਅਤੇ ਉਦਯੋਗ ਮੰਤਰੀ ਕੈਨੇਡਾ, ਬਰਦੀਸ਼ ਚੱਗਰ ਵਿਭਿੰਨਤਾ ਤੇ ਯੂਥ ਮੰਤਰੀ ਕੈਨੇਡਾ, ਹਰਜੀਤ ਸੱਜਣ ਕੌਮੀ ਰੱਖਿਆ ਮੰਤਰੀ ਤੇ ਐੱਮਪੀ ਸੁੱਖ ਧਾਲੀਵਾਲ ਨੇ ਪ੍ਰੋ. ਬੂਟਾ ਸਿੰਘ ਸਿੱਧੂ ਨੂੰ ਗੁਰਪੁਰਬ ਦੇ ਜਸ਼ਨਾਂ ਦੇ ਵਰਚੁਅਲ ਸਮਾਗਮ ਲਈ ਕੈਨੇਡੀਅਨ ਸਰਕਾਰ ਵੱਲੋਂ ਸੱਦਾ ਪੱਤਰ ਦਿੱਤਾ ਹੈ।

ਇਹ ਪ੍ਰੋਗਰਾਮ ਸੋਮਵਾਰ ਨੂੰ ਸ਼ਾਮ 3:30 ਵਜੇ ਤੋਂ ਸਾਮ 5: 00 ਵਜੇ ਦਰਮਿਆਨ ਆਨਲਾਈਨ ਕਰਵਾਇਆ ਜਾਵੇਗਾ। ਪ੍ਰੋ. ਸਿੱਧੂ ਨੇ ਕਿਹਾ ਕਿ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਇਸ ਆਨਲਾਈਨ ਇਤਿਹਾਸਕ ਸਮਾਗਮ ਵਿਚ ਸ਼ਾਮਲ ਹੋਣਾ ਉਨ੍ਹਾਂ ਲਈ ਬਿਹਤਰੀਨ ਤੇ ਸੁਭਾਗਾ ਮੌਕਾ ਹੋਵੇਗਾ।

ਇਸ ਦੌਰਾਨ ਪ੍ਰੋ: ਸਿੱਧੂ ਨੇ ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦੀ 551 ਵੀਂ ਜਯੰਤੀ ਮੌਕੇ ਵੀ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਬਹੁਤ ਹੀ ਖਾਸ ਮੌਕੇ ਤੇ ਸਾਰਿਆਂ ਨੂੰ ਮੇਰੀਆਂ ਸ਼ੁਭਕਾਮਨਾਵਾਂ। ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿਖਿਆਵਾਂ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ।

Related News

ਬ੍ਰਿਟਿਸ਼ ਕੋਲੰਬੀਆ ਵਿੱਚ ਕੋਵਿਡ 19 ਦੇ 446 ਮਾਮਲੇ ਦਰਜ, 9 ਹੋਰ ਮੌਤਾਂ

Rajneet Kaur

ਅਮਰੀਕੀ ਯੂਨੀਵਰਸਿਟੀ ਨੇ ਸ਼੍ਰੀਸ਼੍ਰੀ ਰਵੀਸ਼ੰਕਰ ਨੂੰ ‘ਗਲੋਬਲ ਸਿਟੀਜ਼ਨਸ਼ਿਪ ਅੰਬੈਸਡਰ’ ਵਜੋਂ ਦਿੱਤੀ ਮਾਨਤਾ

Vivek Sharma

Sachin Tendulkar Corona Positive: ਸਾਬਕਾ ਦਿੱਗਜ ਕ੍ਰਿਕਟਰ ਸਚਿਨ ਤੇਂਦੁਲਕਰ ਕੋਰੋਨਾ ਪਾਜ਼ੀਟਿਵ

Rajneet Kaur

Leave a Comment