channel punjabi
Canada News North America

ਮਿਸੀਸਾਗਾ ਦੇ ਐਲੀਮੈਂਟਰੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਚੜ੍ਹਿਆ ਪੁਲਿਸ ਦੇ ਅੜਿੱਕੇ

ਮਿਸੀਸਾਗਾ : ਕਈ ਘੰਟਿਆਂ ਤਕ ਸਹਿਮ ਦਾ ਮਾਹੌਲ ਬਣਾਉਣ ਵਾਲਾ ਆਖਰਕਾਰ ਪੀਲ ਪੁਲਿਸ ਦੇ ਅੜਿੱਕੇ ਚੜ੍ਹ ਹੀ ਗਿਆ । ਮਿਸੀਸਾਗਾ ਦੇ ਐਲੀਮੈਂਟਰੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਇੱਕ 27 ਸਾਲਾ ਵਿਅਕਤੀ ਨੂੰ ਪੀਲ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਪੀਲ ਪੁਲਿਸ ਨੇ ਦੱਸਿਆ ਕਿ ਬਰੈਂਡਨ ਗੇਟ ਡਰਾਈਵ ਅਤੇ ਕੀਨਨ ਕ੍ਰਿਸੈਂਟ ਦੇ ਨੇੜੇ ਸਥਿਤ ਬਰੈਂਡਨ ਗੇਟ ਪਬਲਿਕ ਸਕੂਲ ਨੂੰ ਸਵੇਰੇ 9 ਵਜੇ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਸਕੂਲ ਅਧਿਕਾਰੀਆਂ ਮੁਤਾਬਕ ਇੱਕ ਅਣਪਛਾਤੇ ਵਿਅਕਤੀ ਨੇ ਫੋਨ ਕਰਕੇ ਉਨ੍ਹਾਂ ਨੂੰ ਕਿਹਾ ਕਿ ਸਕੂਲ ਦੀ ਇਮਾਰਤ ‘ਚ ਬੰਬ ਰੱਖਿਆ ਗਿਆ ਹੈ। ਇਸ ਮਗਰੋਂ ਸਕੂਲ ਅਧਿਕਾਰੀਆਂ ਨੂੰ ਭਾਜੜਾਂ ਪੈ ਗਈਆਂ ਅਤੇ ਉਨ੍ਹਾਂ ਨੇ ਤੁਰੰਤ ਪੀਲ ਪੁਲਿਸ ਨੂੰ ਸੂਚਨਾ ਦਿੱਤੀ।

ਪੁਲਿਸ ਨੇ ਤੁਰੰਤ ਹਰਕਤ ਵਿੱਚ ਆਉਂਦੇ ਹੋਏ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਸਕੂਲ ‘ਚੋਂ ਬਾਹਰ ਕੱਢ ਦਿੱਤਾ ਅਤੇ ਸਕੂਲੀ ਇਮਾਰਤ ਦੀ ਗਹਿਰਾਈ ਨਾਲ ਜਾਂਚ ਕੀਤੀ, ਪਰ ਜਾਂਚ ਦੌਰਾਨ ਕੋਈ ਅਜਿਹੀ ਚੀਜ਼ ਨਹੀਂ ਮਿਲੀ, ਜਿਸ ਨਾਲ ਸਕੂਲ ਨੂੰ ਕੋਈ ਖ਼ਤਰਾ ਹੋਵੇ। ਇਸ ਮਾਮਲੇ ਵਿੱਚ ਪੁਲਿਸ ਨੇ ਵੌਗਾਨ ਦੇ ਵਾਸੀ ਡੇਲਾਨੋ ਗਿਬਸਨ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਸ ‘ਤੇ ਝੂਠੀਆਂ ਅਫ਼ਵਾਹਾਂ ਫੈਲਾਉਣ ਦੇ ਦੋਸ਼ ਆਇਦ ਕੀਤੇ ਗਏ ਹਨ ।

Related News

ਪ੍ਰਿੰਸ ਫਿਲਿਪ ਦੇ ਦੇਹਾਂਤ ‘ਤੇ ਦੁਨੀਆ ਭਰ ਦੇ ਆਗੂਆਂ ਨੇ ਜਤਾਇਆ ਅਫ਼ਸੋਸ

Vivek Sharma

ਕੀ ਕੌਮਾਂਤਰੀ ਉਡਾਣਾਂ ‘ਤੇ ਪਾਬੰਦੀ ਲਗਾਵੇਗੀ ਕੈਨੇਡਾ ਸਰਕਾਰ ?

Vivek Sharma

ਸਿਟੀ ਆਫ ਟੋਰਾਂਟੋ ਵੱਲੋਂ ਟੈਕਸੀ ਇੰਡਸਟਰੀ ਦੀ ਹਾਲਤ ਨੂੰ ਸੁਧਾਰਨ ਲਈ ਕੁੱਝ ਕੀਤੀਆਂ ਜਾ ਰਹੀਆਂ ਹਨ ਰੈਗੂਲੇਟਰੀ ਤਬਦੀਲੀਆਂ

Rajneet Kaur

Leave a Comment