channel punjabi
Canada International News

ਮਾਪਿਆਂ ਨੂੰ ਸਕੂਲ ਪ੍ਰਬੰਧਕਾਂ ਅਤੇ ਸਰਕਾਰ ‘ਤੇ ਨਹੀਂ ਭਰੋਸਾ, ਮੌਜੂਦਾ ਸਥਿਤੀ ਵਿੱਚ ਨਹੀਂ ਚਾਹੁੰਦੇ ਬੱਚਿਆਂ ਨੂੰ ਭੇਜਣਾ ਸਕੂਲ

ਵੈਨਕੁਵਰ : ਕੈਨੇਡਾ ਦੇ ਵੱਖ-ਵੱਖ ਸੂਬਿਆਂ ਵਿਚ ‘ਬੈਂਕ ਨੂੰ ਸਕੂਲ’ ਮੁਹਿੰਮ ਤਹਿਤ ਸਕੂਲ ਖੋਲ੍ਹੇ ਨੂੰ ਇਕ ਮਹੀਨੇ ਤੋਂ ਜ਼ਿਆਦਾ ਦਾ ਸਮਾਂ ਬੀਤ ਚੁੱਕਾ ਹੈ । ਪਰਾਲੀ ਤੋਂ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਆਮ ਵਾਂਗ ਨਹੀਂ ਹੋ ਸਕੀ ਹੈ। ਰੋਜ਼ਾਨਾ ਹੀ ਕਿਸੇ ਨਾ ਕਿਸੇ ਸਕੂਲ ਵਿੱਚ ਕਿਸੇ ਵਿਦਿਆਰਥੀ ਜਾਂ ਅਧਿਆਪਕ ਦੇ ਕੋਰੋਨਾ ਪ੍ਰਭਾਵਿਤ ਹੋਣ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਨੇ।
ਸਕੂਲਾਂ ਤੋਂ ਸਾਹਮਣੇ ਆ ਰਹੇ ਕੋਰੋਨਾ ਪ੍ਰਭਾਵਿਤਾਂ ਦੇ ਮਾਮਲਿਆਂ ਨੇ ਮਾਪਿਆਂ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਸਕੂਲ ਭੇਜਣ ਜਾ ਨਹੀਂ।

ਬ੍ਰਿਟਿਸ਼ ਕੋਲੰਬੀਆ ਸੂਬੇ ਵਿਚ ਲਗਭਗ 800 ਮਾਪਿਆਂ ਨੇ ਸਕੂਲ ਦੇ ਪ੍ਰੋਟੋਕੋਲ ਦਾ ਵਿਰੋਧ ਕੀਤਾ ਤੇ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਮੰਗਲਵਾਰ ਨੂੰ ਸਕੂਲ ਨਹੀਂ ਭੇਜਣਗੇ। ਕੋਰੋਨਾ ਦੇ ਮਾਮਲੇ ਦਿਨੋਂ-ਦਿਨ ਸਕੂਲਾਂ ਵਿਚ ਵੱਧਦੇ ਜਾ ਰਹੇ ਹਨ, ਜਿਸ ਕਾਰਨ ਰੋਜ਼ਾਨਾ ਕੋਈ ਨਾ ਕੋਈ ਸਕੂਲ ਬੱਚਿਆਂ ਨੂੰ ਇਕਾਂਤਵਾਸ ਕਰਨ ਦੀ ਸਲਾਹ ਦੇ ਦਿੰਦਾ ਹੈ।

ਅਜਿਹੇ ਵਿਚ ਮਾਪਿਆਂ ਦਾ ਕਹਿਣਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਸਕੂਲ ਭੇਜ ਕੇ ਮੁਸੀਬਤ ਨਹੀਂ ਵਧਾਉਣਾ ਚਾਹੁੰਦੇ। ਹਾਲਾਂਕਿ ਸਕੂਲਾਂ ਵਲੋਂ ਦਲੀਲਾਂ ਦਿੱਤੀਆਂ ਜਾ ਰਹੀਆਂ ਹਨ ਕਿ ਸਕੂਲ ਵਿਚ ਕੋਰੋਨਾ ਪਾਬੰਦੀਆਂ ਨੂੰ ਧਿਆਨ ਵਿਚ ਰੱਖਿਆ ਜਾਂਦਾ ਹੈ ਤੇ ਹਰ ਬੱਚੇ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸਮਾਜਕ ਦੂਰੀ ਵਿਚ ਵੀ ਰੱਖਿਆ ਜਾਂਦਾ ਹੈ ਪਰ ਬਹੁਤ ਸਾਰੇ ਮਾਪਿਆਂ ਨੇ ਵਿਰੋਧ ਕਰਦਿਆਂ ਕਿਹਾ ਕਿ ਉਹ 20 ਅਕਤੂਬਰ ਨੂੰ ਆਪਣੇ ਬੱਚਿਆਂ ਨੂੰ ਸਕੂਲ ਨਹੀਂ ਭੇਜਣਗੇ ਤੇ ਖਾਲੀ ਸੀਟਾਂ ਹੀ ਇਸ ਦਾ ਜਵਾਬ ਹੋਣਗੀਆਂ ਕਿ ਮਾਪੇ ਪ੍ਰਬੰਧਾਂ ਤੋਂ ਖੁਸ਼ ਨਹੀਂ ਹਨ। ਮਾਪਿਆਂ ਕਿਹਾ ਕਿ ਕੋਰੋਨਾ ਤੋਂ ਸੁਰੱਖਿਆ ਲਈ ਸਕੂਲਾਂ ਵਿਚ ਜੋ ਲਿਖਤੀ ਹੁਕਮ ਭੇਜੇ ਗਏ ਸਨ, ਉਸ ਮੁਤਾਬਕ ਕੰਮ ਨਹੀਂ ਹੋ ਰਿਹਾ।

Related News

ਮਾਂਟਰੀਅਲ ਵਿਖੇ ਦਿਨ ਦਿਹਾੜੇ ਚੱਲੀਆਂ ਗੋਲੀਆਂ, ਦੋ ਵੱਖ-ਵੱਖ ਘਟਨਾਵਾਂ ਵਿੱਚ 3 ਨੌਜਵਾਨ ਹੋਏ ਫੱਟੜ

Vivek Sharma

ਚੋਰੀ ਦੇ ਇਲਜ਼ਾਮਾਂ ਤਹਿਤ ਸਸਕਾਟੂਨ ਪੁਲਿਸ ਨੇ 2 ਕਿਸ਼ੋਰਾਂ ਨੂੰ ਕੀਤਾ ਗ੍ਰਿਫ਼ਤਾਰ

Vivek Sharma

ਕੈਨੇਡਾ-ਅਮਰੀਕਾ ਦੀ‌ ਸਰਹੱਦ ਖੋਲ੍ਹਣ ਬਾਰੇ ਹਾਲੇ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗਾ : ਮੰਤਰੀ ਡੋਮਿਨਿਕ ਲੇਬਲੈਂਕ

Vivek Sharma

Leave a Comment