channel punjabi
International News

BIG NEWS : ਪੰਜਾਬ ਵਿਧਾਨ ਸਭਾ ‘ਚ ‘ਆਪ’ ਦਾ ਪ੍ਰਦਰਸ਼ਨ ਦੇਰ ਰਾਤ ਵੀ ਜਾਰੀ, ਕੇਂਦਰ ‘ਤੋਂ ਕੀਤੀ ਵੱਡੀ ਮੰਗ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਅੰਦਰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵਲੋਂ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖਿਲਾਫ ਦੇਰ ਰਾਤ ਵੀ ਪ੍ਰਦਰਸ਼ਨ ਜਾਰੀ ਹੈ। ਅੱਜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਗਿਆ ਸੀ, ਜਿਸ ਵਿਚ ਕੇਂਦਰ ਦੇ ਖੇਤੀ ਕਾਨੂੰਨ ਖ਼ਿਲਾਫ਼ ਪੰਜਾਬ ਦੀਆਂ ਸਮੂਹ ਪਾਰਟੀਆਂ ਵੱਲੋਂ ਸਾਂਝਾ ਉੱਦਮ ਕੀਤੇ ਜਾਣ ਦੀ ਸੰਭਾਵਨਾ ਸੀ। ਪਰ ਵਿਧਾਨਸਭਾ ਦੇ ਅੰਦਰ ਅਤੇ ਬਾਹਰ ਵਿਰੋਧੀ ਪਾਰਟੀਆਂ ਨੇ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ, ਜਿਸ ਤੋਂ ਬਾਅਦ ਵਿਸ਼ੇਸ਼ ਇਜਲਾਸ ਦੀ ਕਾਰਵਾਈ ਮੰਗਲਵਾਰ ਸਵੇਰੇ 10 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ।

ਪਰ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਧਾਨ ਸਭਾ ਦੇ ਅੰਦਰ ਆਪ ਦੇ ਸਮੂਹ ਵਿਧਾਇਕਾਂ ਨੇ ਭੂੰਜੇ ਬਹਿ ਕੇ ਧਰਨਾ ਸ਼ੁਰੂ ਕਰ ਦਿੱਤਾ। ਆਮ ਆਦਮੀ ਪਾਰਟੀ ਨੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਵਿਧਾਨ ਸਭਾ ਅੰਦਰ ਧਰਨਾ ਸ਼ੁਰੂ ਕੀਤੇ ਨੂੰ
ਕਰੀਬ 12 ਘੰਟੇ ਬੀਤਣ ਅਤੇ ਦੇਰ ਰਾਤ ਹੋਣ ‘ਤੇ ਵੀ ਧਰਨਾ ਜਾਰੀ ਰੱਖਿਆ ਹੋਇਆ ਹੈ। ਵਿਰੋਧੀ ਧਿਰ ਆਗੂ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਸਰਕਾਰ ‘ਤੇ ਕੇਂਦਰ ਸਰਕਾਰ ਨਾਲ ਮਿਲੀਭੁਗਤ ਕੀਤੇ ਹੋਣ ਦੇ ਦੋਸ਼ ਲਗਾਏ ਜਾ ਰਹੇ ਨੇ। ਕੇਂਦਰ ਅਤੇ ਸੂਬਾ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਆਪ ਵਿਧਾਇਕਾਂ ਵੱਲੋਂ ਪ੍ਰਸਤਾਵਿਤ ਬਿੱਲ ਦੇ ਖਰੜੇ ਦੀ ਕਾਪੀ ਦੀ ਮੰਗ ਕੀਤੀ ਜਾ ਰਹੀ ਹੈ, ਜਿਹੜੀ ਹੁਣ ਤੱਕ ਨਹੀਂ ਦਿੱਤੀ ਗਈ।
ਧਰਨਾਕਾਰੀ ‘ਆਪ’ ਵਿਧਾਇਕਾਂ ਵਲੋਂ ਵਿਧਾਨ ਸਭਾ ਅੰਦਰ ਹੀ ਰਾਤ ਦਾ ਖਾਣਾ ਖਾਧਾ ਗਿਆ ਹੈ।

‘ਆਪ’ ਦੇ ਮੌਜੂਦਾ ਕਦਮ ਨੂੰ ਖੇਤੀਬਾੜੀ ਕਾਨੂੰਨ ਵਾਪਸ ਲੈਣ ਲਈ ਕੇਂਦਰ ਸਰਕਾਰ ‘ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਮੰਨਿਆ ਜਾ ਰਿਹਾ ਹੈ।

ਦੱਸਣਯੋਗ ਹੈ ਕਿ ਅੱਜ ਤੋਂ ਚਾਰ ਸਾਲ ਪਹਿਲਾਂ 13 ਸਤੰਬਰ 2016 ਨੂੰ ਇਸੇ ਤਰ੍ਹਾਂ ਦਾ ਪ੍ਰਦਰਸ਼ਨ, ਉਸ ਸਮੇਂ ਵਿਰੋਧੀ ਧਿਰ ਕਾਂਗਰਸ ਵਲੋਂ ਕੀਤਾ ਗਿਆ ਸੀ। ਕਾਂਗਰਸ ਦੇ ਵਿਧਾਇਕਾਂ ਨੇ ਵਿਧਾਨ ਸਭਾ ‘ਚ ਦੇਰ ਰਾਤ ਤੱਕ ਧਰਨਾ ਦਿੱਤਾ ਸੀ। ਉਸ ਸਮੇਂ ਕਾਂਗਰਸ ਦੇ 27 ਵਿਧਾਇਕਾਂ ਨੇ ਅਕਾਲੀ-ਭਾਜਪਾ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤੇ ਦੀ ਮੰਗ ਕਰਦਿਆਂ ਪ੍ਰਦਰਸ਼ਨ ਕੀਤਾ ਸੀ, ਜਿਸ ਦੀ ਅਗਵਾਈ ਚਰਨਜੀਤ ਚੰਨੀ ਨੇ ਕੀਤੀ ਸੀ। ਅੱਜ ਉਸੇ ਤਰ੍ਹਾਂ ਹੀ ਕਾਂਗਰਸ ਦੇ ਨਕਸ਼ੇ ਕਦਮ ‘ਤੇ ਆਮ ਆਦਮੀ ਪਾਰਟੀ ਹੈ।

Related News

ਬ੍ਰਿਟਿਸ਼ ਕੋਲੰਬੀਆ ਨੇ ਬੁੱਧਵਾਰ ਨੂੰ ਕੋਵਿਡ -19 ਦੇ 104 ਹੋਰ ਨਵੇਂ ਕੇਸਾਂ ਦੀ ਕੀਤੀ ਪੁਸ਼ਟੀ

Rajneet Kaur

ਕਿਸਾਨਾਂ ਨੇ ਅੱਜ ਸ਼ਨੀਵਾਰ ਦੁਪਹਿਰ 12 ਤੋਂ 3 ਵਜੇ ਤੱਕ ਦੇਸ਼ ਭਰ ਵਿਚ ਚੱਕਾ ਜਾਮ ਕਰਨ ਦਾ ਕੀਤਾ ਐਲਾਨ, ਕਿਸਾਨ ਮੋਰਚਾ ਵੱਲੋਂ ਅਹਿਮ ਦਿਸ਼ਾ ਨਿਰਦੇਸ਼ ਜਾਰੀ

Rajneet Kaur

ਵੈਸਟ-ਐਂਡ ਟੋਰਾਂਟੋ ਸ਼ਾਪਿੰਗ ਸੈਂਟਰ ਦੀ ਪਾਰਕਿੰਗ ‘ਚ ਗੋਲੀਬਾਰੀ ਤੋਂ ਬਾਅਦ ਇੱਕ ਵਿਅਕਤੀ ਦੀ ਮੌਤ

Rajneet Kaur

Leave a Comment