channel punjabi
International News

WHO ਨੇ ਮੁੜ ਜਤਾਇਆ ਖਦਸ਼ਾ, ਆਉਂਦੇ ਦਿਨਾਂ ‘ਚ ਕੋਰੋਨਾ ਦਾ ਭਿਆਨਕ ਰੂਪ ਆ ਸਕਦਾ ਹੈ ਸਾਹਮਣੇ

ਵਿਸ਼ਵ ਸਿਹਤ ਸੰਗਠਨ (WHO) ਦੇ ਡਾਇਰੈਕਟਰ ਜਨਰਲ ਤੇਦ੍ਰੋਸ ਅਧਨੋਮ ਘੇਬ੍ਰੇਯਸਸ ਨੇ ਚਿਤਾਵਨੀ ਦਿੰਦੇ ਹੋਏ ਕਿ ਗਲੋਬਲ ਮਹਾਮਾਰੀ ਬਣ ਚੁੱਕੇ ਕੋਰੋਨਾ ਵਾਇਰਸ ਨਾਲ ਆਉਣ ਵਾਲੇ ਦਿਨਾਂ ਵਿਚ ਹਾਲਾਤ ਹੋਰ ਚਿੰਤਾਜਨਕ ਹੋ ਸਕਦੇ ਹਨ।

ਤੇਦ੍ਰੋਸ ਨੇ ਕਿਹਾ ਕਿ ਅਸੀਂ ਲੋਕ ਇਸ ਮਹਾਮਾਰੀ ਦੇ ਚਿੰਤਾਜਨਕ ਦੌਰ ਵਿਚ ਹਾਂ। ਖਾਸ ਕਰਕੇ ਉੱਤਰੀ ਹੈਮਪਸ਼ਾਇਰ ਵਿਚ। ਅਗਲੇ ਕੁਝ ਮਹੀਨੇ ਬਹੁਤ ਔਖੇ ਹੋਣ ਵਾਲੇ ਹਨ। ਉਨ੍ਹਾਂ ਨੇ ਕਿਹਾ ਕਿ ਕੁਝ ਦੇਸ਼ਾਂ ਦੀ ਹਾਲਤ ਬਹੁਤ ਗੰਭੀਰ ਹੈ। ਉਨ੍ਹਾਂ ਕਿਹਾ ਕਿ ਅਸੀਂ ਦੁਨੀਆ ਭਰ ਦੇ ਨੇਤਾਵਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਹਾਲਾਤ ਨੂੰ ਸੰਭਾਲਣ ਲਈ ਤੁਰੰਤ ਕਾਰਵਾਈ ਕਰਨ ਤੇ ਸਕੂਲਾਂ ਨੂੰ ਬੰਦ ਕਰਨ।

ਜ਼ਿਕਰਯੋਗ ਹੈ ਕਿ ਦੁਨੀਆ ਭਰ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ 4.2 ਕਰੋੜ ਤੋਂ ਵਧੇਰੇ ਹੋ ਗਈ ਹੈ, ਜਿਨ੍ਹਾਂ ਵਿਚੋਂ 11.47 ਲੱਖ ਤੋਂ ਵਧੇਰੇ ਲੋਕ ਆਪਣੀ ਜਾਨ ਗੁਆ ਚੁੱਕੇ ਹਨ । ਹਾਲਾਂਕਿ ਚੰਗੀ ਖਬਰ ਇਹ ਹੈ ਕਿ 3.13 ਕਰੋੜ ਤੋਂ ਵਧੇਰੇ ਲੋਕ ਇਸ ਮਹਾਮਾਰੀ ਨੂੰ ਮਾਤ ਦੇ ਕੇ ਸਿਹਤਮੰਦ ਵੀ ਹੋ ਚੁੱਕੇ ਹਨ। ਕੋਰੋਨਾ ਵਾਇਰਸ ਨਾਲ ਸਭ ਤੋਂ ਵਧੇਰੇ ਪ੍ਰਭਾਵਿਤ ਅਮਰੀਕਾ ਹੈ, ਜਿਥੇ ਮਹਾਮਾਰੀ ਦੇ ਮਾਮਲਿਆਂ ਦੀ ਗਿਣਤੀ 87 ਲੱਖ ਤੋਂ ਪਾਰ ਜਾ ਚੁੱਕੀ ਹੈ ਤੇ ਇਸ ਤੋਂ ਬਾਅਦ ਭਾਰਤ ਵਿਚ ਕੋਰੋਨਾ ਮਾਮਲਿਆਂ ਦੀ ਗਿਣਤੀ 78 ਲੱਖ ਪਾਰ ਹੋ ਚੁੱਕੀ ਹੈ।

Related News

ਓਂਟਾਰੀਓ ‘ਚ ਕੋਰੋਨਾ ਪੀੜਿਤਾਂ ਦੀ ਗਿਣਤੀ 2300 ਤੋਂ ਵੱਧ ਦਰਜ

Rajneet Kaur

ਕੈਨੇਡਾ ‘ਚ ਕੋਵਿਡ 19 ਦੇ 4,321 ਕੇਸ ਆਏ ਸਾਹਮਣੇ, ਮੇਅਰ ਜੌਹਨ ਟੋਰੀ ਨੇ 70 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਨੂੰ ਟੀਕਾ ਲਗਵਾਉਣ ਦੀ ਕੀਤੀ ਅਪੀਲ

Rajneet Kaur

RCMP ਨੇ ਓਲੀਵਰ ਬੀ.ਸੀ ਦੀ ਲਾਪਤਾ ਔਰਤ ਨੂੰ ਲੱਭਣ ਲਈ ਲੋਕਾਂ ਤੋਂ ਕੀਤੀ ਮਦਦ ਦੀ ਮੰਗ

Rajneet Kaur

Leave a Comment