channel punjabi
International News USA

ਅਮਰੀਕਾ ‘ਚ ਲਗਾਤਾਰ ਵਧਦੀ ਜਾ ਰਹੀ ਹੈ ਕੋਰੋਨਾ ਪ੍ਰਭਾਵਿਤਾਂ ਦੀ ਗਿਣਤੀ

ਵਾਸ਼ਿੰਗਟਨ :ਅਮਰੀਕਾ ਵਿਚ ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਭਾਰੀ ਪੈ ਰਹੀ ਹੈ। ਰੋਜ਼ਾਨਾ ਰਿਕਾਰਡ ਗਿਣਤੀ ਵਿਚ ਕੋਰੋਨਾ ਦੇ ਮਰੀਜ਼ ਮਿਲ ਰਹੇ ਹਨ। ਦੇਸ਼ ਵਿਚ ਬੀਤੇ 24 ਘੰਟੇ ਦੌਰਾਨ ਇਕ ਲੱਖ ਤੋਂ ਵੱਧ ਰੋਗੀ ਮਿਲੇ।

ਦੁਨੀਆ ਭਰ ਵਿਚ ਕੋਰੋਨਾ ਪ੍ਰਭਾਵਿਤਾਂ ਦੀ ਗਿਣਤੀ 4.90 ਕਰੋੜ ਤੋਂ ਜ਼ਿਆਦਾ ਹੋ ਗਈ ਹੈ। ਕੋਰੋਨਾ ਪ੍ਰਭਾਵਿਤ 3.49 ਕਰੋੜ ਤੋਂ ਜ਼ਿਆਦਾ ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਪੂਰੀ ਦੁਨੀਆ ਵਿੱਚ ਹੁਣ ਤੱਕ 12.38 ਲੱਖ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਹ ਅੰਕੜੇ ਵਰਲਡੋਮੀਟਰ ਨੇ ਆਪਣੀ ਵੈੱਬਸਾਈਟ ‘ਤੇ ਸਾਂਝੇ ਕੀਤੇ ਹਨ।
ਅਮਰੀਕਾ ਵਿਚ ਕੋਰੋਨਾਵਾਇਰਸ ਦਾ ਕਹਿਰ ਹੁਣ ਵੀ ਕਾਫੀ ਤੇਜ਼ੀ ਨਾਲ ਵਧ ਰਿਹਾ ਹੈ। ਇਥੇ 24 ਘੰਟਿਆਂ ਵਿਚ 1 ਲੱਖ ਤੋਂ ਜ਼ਿਆਦਾ ਮਾਮਲੇ ਦਰਜ ਕੀਤੇ ਗਏ ਹਨ। ਦੱਸ ਦਈਏ ਕਿ ਅਮਰੀਕਾ ਵਿਚ ਕਰੀਬ 2 ਹਫਤਿਆਂ ਤੋਂ ਰਾਸ਼ਟਰਪਤੀ ਚੋਣਾਂ ਨੂੰ ਲੈ ਕੇ ਸਰਗਰਮੀਆਂ ਜਾਰੀ ਸਨ । ਆਮ ਲੋਕਾਂ ਦਾ ਧਿਆਨ ਕੋਰੋਨਾ ਨੂੰ ਛੱਡ ਕੇ ਰਾਸ਼ਟਰਪਤੀ ਚੋਣਾਂ ਵੱਲ ਜ਼ਿਆਦਾ ਰਿਹਾ, ਜਿਸ ਕਾਰਨ ਵੀ ਕੋਰੋਨਾ ਦੇ ਮਾਮਲੇ ਇੱਕਦਮ ਵਧੇ ਹਨ।

ਉਧਰ ਲਗਾਤਾਰ ਵਧਦੇ ਕੋਰੋਨਾ ਦੇ ਮਾਮਲਿਆਂ ਵਿਚਾਲੇ ਵਿਸ਼ਵ ਸਿਹਤ ਸੰਗਠਨ (ਡਬਲਯੂ.ਐੱਚ.ਓ.) ਨੇ ਵੀ ਭਵਿੱਖ ਲਈ ਚਿਤਾਵਨੀ ਦਿੱਤੀ ਹੈ। ਮਾਹਿਰਾਂ ਅਨੁਸਾਰ ਜੇਕਰ ਹੁਣ ਵੀ ਸਮਾਂ ਨਹੀਂ ਸਾਂਭਿਆ ਗਿਆ ਤਾਂ ਇਸ ਤੋਂ ਵੀ ਭਿਆਨਕ ਨਤੀਜੇ ਸਾਹਮਣੇ ਆ ਸਕਦੇ ਹਨ।

ਦਰਅਸਲ ਅਮਰੀਕਾ ਵਿਚ ਲਾਗ ਦੀ ਰਫ਼ਤਾਰ ਕਾਫੀ ਤੇਜ਼ੀ ਨਾਲ ਵਧ ਰਹੀ ਹੈ। ਚੋਣਾਂ ਵਿਚਾਲੇ ਲਾਗ ਦੇ ਵੱਧਦੇ ਮਾਮਲਿਆਂ ‘ਤੇ ਬਹੁਤ ਜ਼ਿਆਦਾ ਤਵੱਜ਼ੋਂ ਨਹੀਂ ਦਿੱਤੀ ਗਈ। ਸੂਤਰਾਂ ਮੁਤਾਬਕ, 9 ਦਿਨ ਵਿਚ ਚੌਥੀ ਵਾਰ ਅੰਕੜਾ 1 ਲੱਖ ਤੋਂ ਪਾਰ ਪਹੁੰਚ ਗਿਆ। ਅਮਰੀਕਾ ਵਿੱਚ ਵੀਰਵਾਰ ਨੂੰ 1.21 ਲੱਖ ਮਾਮਲੇ ਸਾਹਮਣੇ ਆਏ ਹਨ ਅਤੇ ਉਥੇ ਹੀ ਬੁੱਧਵਾਰ ਨੂੰ 1.16 ਲੱਖ ਮਾਮਲੇ ਆਏ। ਇਸ ਤੋਂ ਇਕ ਦਿਨ ਪਹਿਲਾਂ ਮੰਗਲਵਾਰ ਨੂੰ 1.14 ਲੱਖ ਦਰਜ ਕੀਤੇ ਗਏ ਸਨ। ਰਾਸ਼ਟਰਪਤੀ ਚੋਣਾਂ ਲਈ ਵੋਟਾਂ ਤੋਂ ਬਾਅਦ ਅੰਤਿਮ ਨਤੀਜਿਆਂ ਦਾ ਇੰਤਜ਼ਾਰ ਹੈ, ਅਜਿਹੇ ਵਿਚ ਸਿਆਸੀ ਜ਼ੋਰ ਅਜਮਾਇਸ਼ ਜਾਰੀ ਹੈ। ਦੋਵੇਂ ਪ੍ਰਮੁੱਖ ਪਾਰਟੀਆਂ ਦੇ ਸਮਰਥਕ ਹੁਣ ਵੀ ਵੱਡੀ ਗਿਣਤੀ ਵਿੱਚ ਸੜਕਾਂ ਤੇ ਉਤਰ ਰਹੇ ਹਨ, ਅਤੇ ਲੋਕ ਮਾਸਕ ਲਾਉਣ ਤੋਂ ਗੁਰੇਜ਼ ਕਰ ਰਹੇ ਹਨ। ਅਜਿਹੇ ਵਿਚ ਮੈਡੀਕਲ ਸੇਵਾਵਾਂ ਲਈ ਵੀ ਵੱਡੀ ਚੁਣੌਤੀ ਖੜ੍ਹੀ ਹੋ ਗਈ ਹੈ, ਕਿਉਂਕਿ ਜਿਸ ਤੇਜ਼ੀ ਨਾਲ ਮਾਮਲੇ ਵਧ ਰਹੇ ਹਨ ਉਸ ਦੇ ਮੁਕਾਬਲੇ ਲਈ ਸਿਹਤ ਸਹੂਲਤ ਸੰਸਾਧਨਾਂ ਦੀ ਕਮੀ ਸਾਹਮਣੇ ਆਉਣ ਦੀ ਪੂਰੀ ਸੰਭਾਵਨਾ ਹੈ।

Related News

ਬੀ.ਸੀ. ਨੇ ਸਰਕਾਰੀ ਨਿਯਮਾਂ ਤੋਂ “ਬੇਲੋੜੀ ਕਿਸਮ ਦੀ ਭਾਸ਼ਾ” ਦੇ 600 ਉਦਾਹਰਣ ਹਟਾਏ

Rajneet Kaur

ਕੈਨੇਡਾ ਵਿੱਚ ਕੋਰੋਨਾ ਵਾਇਰਸ ਦੇ 1215 ਨਵੇਂ ਮਾਮਲੇ ਆਏ ਸਾਹਮਣੇ, ਸਿਹਤਯਾਬ ਹੋਣ ਵਾਲਿਆਂ ਦਾ ਔਸਤ 86 ਫ਼ੀਸਦੀ ਤੋਂ ਵੱਧ

Vivek Sharma

ਅਮਰੀਕਾ ਦੇ ਸਾਰੇ 50 ਸੂਬਿਆਂ ਵਿੱਚ ਹਾਈ ਅਲਰਟ, ਵੱਡੀ ਗਿਣਤੀ ਸੁਰੱਖਿਆ ਮੁਲਾਜ਼ਮ ਕੀਤੇ ਗਏ ਤਾਇਨਾਤ

Vivek Sharma

Leave a Comment