channel punjabi
Canada International News North America

ਜੰਕਸ਼ਨ ਟ੍ਰਾਇੰਗਲ ਨੇਬਰਹੁੱਡ ‘ਚ ਇੱਕ ਪਾਰਟੀ ਦੌਰਾਨ ਇਕ ਵਿਅਕਤੀ’ਤੇ ਕਈ ਵਾਰ ਕੀਤਾ ਚਾਕੂ ਨਾਲ ਹਮਲਾ, ਪੁਲਿਸ ਵਲੋਂ ਸ਼ੱਕੀ ਵਿਅਕਤੀ ਦੀ ਭਾਲ ਜਾਰੀ

ਪੁਲਿਸ ਦਾ ਕਹਿਣਾ ਹੈ ਕਿ ਟੋਰਾਂਟੋ ਦੇ ਜੰਕਸ਼ਨ ਟ੍ਰਾਇੰਗਲ ਨੇਬਰਹੁੱਡ ਵਿੱਚ ਇੱਕ ਪਾਰਟੀ ਦੌਰਾਨ ਇਕ ਵਿਅਕਤੀ ਨੂੰ ਕਈ ਵਾਰ ਚਾਕੂ ਮਾਰ ਕੇ ਜ਼ਖਮੀ ਕਰ ਦਿਤਾ ਗਿਆ। ਜਿਸਨੂੰ ਪੈਰਾਮੈਡਿਕਸ ਦੁਆਰਾ ਹਸਪਤਾਲ ਪਹੁੰਚਾਇਆ ਗਿਆ।

ਪੁਲਿਸ ਨੇ ਤਕਰੀਬਨ ਰਾਤ 9: 14 ਵਜੇ ਟਵੀਟ ਕਰਕੇ ਦਸਿਆ ਕਿ ਐਤਵਾਰ ਨੂੰ ਉਨ੍ਹਾਂ ਨੂੰ ਚਾਕੂ ਮਾਰਨ ਦੀ ਖ਼ਬਰ ਲਈ ਡੁਪੋਂਟ ਸਟ੍ਰੀਟ ਅਤੇ ਕੈਂਪਬੈਲ ਐਵੇਨਿਊ ਖੇਤਰ ਵਿੱਚ ਬੁਲਾਇਆ ਗਿਆ ਸੀ।

ਜਦੋਂ ਅਧਿਕਾਰੀ ਘਟਨਾ ਵਾਲੀ ਥਾਂ ਤੇ ਪਹੁੰਚੇ, ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇੱਕ ਵਿਅਕਤੀ ਮਿਲਿਆ ਜਿਸ ‘ਤੇ ਕਈ ਵਾਰ ਚਾਕੂ ਨਾਲ ਵਾਰ ਕੀਤਾ ਗਿਆ ਸੀ। ਉਸਨੂੰ ਟੋਰਾਂਟੋ ਪੈਰਾਮੈਡਿਕਸ ਸੇਵਾਵਾਂ ਦੁਆਰਾ ਹਸਪਤਾਲ ਲਿਜਾਇਆ ਗਿਆ।

ਪੁਲਿਸ ਨੇ ਕਿਹਾ ਕਿ ਉਹ ਸਲਿਮ ਬਿਲਡ ਵਾਲੇ ਇੱਕ ਸ਼ੱਕੀ ਵਿਅਕਤੀ ਦੀ ਭਾਲ ਕਰ ਰਹੇ ਹਨ। ਉਸਨੇ ਸਲੇਟੀ ਰੰਗ ਦਾ ਸਵੈਟਰ ਪਹਿਨਿਆ ਸੀ ਅਤੇ ਘਟਨਾ ਵਾਲੀ ਥਾਂ ਤੋਂ ਪੈਦਲ ਹੀ ਭੱਜ ਗਿਆ ਸੀ।

ਪੁਲਿਸ ਵਲੋਂ ਜਾਣਕਾਰੀ ਵਾਲੇ ਕਿਸੇ ਵੀ ਵਿਅਕਤੀ ਨੂੰ ਸਿੱਧਾ ਪੁਲਿਸ ਨਾਲ ਸੰਪਰਕ ਕਰਨ ਲਈ ਕਿਹਾ ਗਿਆ ਹੈ।

Related News

ਅਬਲਰਟਾ ‘ਚ ਵੀਰਵਾਰ ਨੂੰ ਕੋਰੋਨਾ ਦੇ 1,854 ਨਵੇਂ ਮਾਮਲਿਆਂ ਦੀ ਪੁਸ਼ਟੀ

Rajneet Kaur

BIG NEWS : ‘ਫਿੱਚ ਰੇਟਿੰਗਜ਼’ ਨੇ ਘਟਾਈ ਕੈਨੇਡਾ ਦੀ ਦਰਜਾਬੰਦੀ

Vivek Sharma

ਕੈਨੇਡਾ ਦੇ ਕੁਝ ਸੂਬਿਆਂ ਵਿੱਚ ਭਾਰੀ ਬਰਫਬਾਰੀ, ਜ਼ਿੰਦਗੀ ਦੀ ਰਫ਼ਤਾਰ ਹੋਈ ਮੱਧਮ

Vivek Sharma

Leave a Comment