channel punjabi
International News

ਟਰੰਪ ਨੂੰ ਝਟਕਾ : ਚੋਣਾਂ ‘ਚ ਹੇਰਾਫੇਰੀ ਦੇ ਦਾਅਵੇ ਖ਼ਾਰਜ

ਵਾਸ਼ਿੰਗਟਨ : ਅਮਰੀਕਾ ਦੇ ਅਹੁਦਾ ਛੱਡ ਰਹੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਚੋਣ ਸੁਰੱਖਿਆ ਅਧਿਕਾਰੀਆਂ ਤੋਂ ਝਟਕਾ ਲੱਗਾ ਹੈ। ਅਧਿਕਾਰੀਆਂ ਨੇ ਟਰੰਪ ਦੇ ਉਨ੍ਹਾਂ ਦਾਅਵਿਆਂ ਨੂੰ ਖ਼ਾਰਜ ਕਰ ਦਿੱਤਾ ਹੈ ਜਿਨ੍ਹਾਂ ਵਿਚ ਉਨ੍ਹਾਂ ਨੇ ਚੋਣ ਵਿਚ ਹੇਰਾਫੇਰੀ ਦੇ ਦੋਸ਼ ਲਗਾਏ ਹਨ। ਅਧਿਕਾਰੀਆਂ ਨੇ ਕਿਹਾ ਕਿ ਅਮਰੀਕੀ ਇਤਿਹਾਸ ਵਿਚ ਸਭ ਤੋਂ ਸੁਰੱਖਿਅਤ ਮੰਨੀ ਗਈ 2020 ਦੀ ਰਾਸ਼ਟਰਪਤੀ ਚੋਣ ਵਿਚ ਕਿਸੇ ਤਰ੍ਹਾਂ ਦਾ ਸਮਝੌਤਾ ਕੀਤੇ ਜਾਣ ਦਾ ਕੋਈ ਸਬੂਤ ਨਹੀਂ ਮਿਲਿਆ ਹੈ।

ਰਿਪਬਲਿਕਨ ਉਮੀਦਵਾਰ ਟਰੰਪ ਚੋਣ ਵਿਚ ਹੇਰਾਫੇਰੀ ਦੇ ਦੋਸ਼ ਲਗਾ ਕੇ ਆਪਣੀ ਹਾਰ ਨਾ ਮੰਨਣ ‘ਤੇ ਅੜੇ ਹਨ। ਟਰੰਪ ਵੱਲੋਂ ਉਨ੍ਹਾਂ ਰਾਜਾਂ ਦੀਆਂ ਅਦਾਲਤਾਂ ਵਿਚ ਮੁਕੱਦਮੇ ਦਾਇਰ ਕੀਤੇ ਗਏ ਹਨ ਜਿੱਥੇ ਉਨ੍ਹਾਂ ਦੇ ਡੈਮੋਕ੍ਰੇਟ ਵਿਰੋਧੀ ਜੋਅ ਬਾਇਡਨ ਜੇਤੂ ਹੋਏ ਹਨ। ਤਿੰਨ ਨਵੰਬਰ ਨੂੰ ਹੋਈ ਰਾਸ਼ਟਰਪਤੀ ਚੋਣ ਵਿਚ ਬਾਇਡਨ ਚੁਣੇ ਗਏ ਹਨ। ਇਹ ਨਤੀਜਾ ਸਾਹਮਣੇ ਆਉਣ ਦੇ ਬਾਅਦ ਤੋਂ ਹੀ ਟਰੰਪ ਚੋਣ ਵਿਚ ਵੱਡੇ ਪੈਮਾਨੇ ‘ਤੇ ਹੇਰਾਫੇਰੀ ਦੇ ਦੋਸ਼ ਲਗਾ ਰਹੇ ਹਨ। ਉਨ੍ਹਾਂ ਕਿਹਾ ਹੈ ਕਿ ਕਾਨੂੰਨੀ ਕਾਰਵਾਈ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਹਾਲਾਂਕਿ ਇਨ੍ਹਾਂ ਦਾਅਵਿਆਂ ਨੂੰ ਅਧਿਕਾਰੀਆਂ ਨੇ ਖ਼ਾਰਜ ਕਰ ਦਿੱਤਾ ਹੈ। ਗ੍ਰਹਿ ਸੁਰੱਖਿਆ ਵਿਭਾਗ ਦੀਆਂ ਦੋ ਕਮੇਟੀਆਂ ਨੇ ਕਿਹਾ ਕਿ ਵੋਟਿੰਗ ਪ੍ਰਣਾਲੀ ਜਾਂ ਵੋਟ ਪੱਤਰਾਂ ਵਿਚ ਹੇਰਾਫੇਰੀ ਜਾਂ ਕਿਸੇ ਤਰ੍ਹਾਂ ਦੀ ਗੜਬੜੀ ਦਾ ਕੋਈ ਸਬੂਤ ਨਹੀਂ ਮਿਲਿਆ ਹੈ। ਅਮਰੀਕੀ ਚੋਣ ਵਿਵਸਥਾ ਦੀ ਸੁਰੱਖਿਆ ‘ਤੇ ਕੰਮ ਕਰਨ ਵਾਲੀਆਂ ਇਨ੍ਹਾਂ ਕਮੇਟੀਆਂ ਦੇ ਮੈਂਬਰਾਂ ਨੇ ਇਕ ਸਾਂਝੇ ਬਿਆਨ ਵਿਚ ਕਿਹਾ ਕਿ ਬੇਹੱਦ ਕਰੀਬੀ ਚੋਣ ਹੋਣ ‘ਤੇ ਕਈ ਰਾਜਾਂ ਵਿਚ ਵੋਟ ਪੱਤਰਾਂ ਦੀ ਦੁਬਾਰਾ ਗਿਣਤੀ ਦੀ ਵਿਵਸਥਾ ਹੈ। ਹਰ ਸੂਬੇ ਵਿਚ ਹਰੇਕ ਵੋਟ ਦਾ ਪੂਰਾ ਰਿਕਾਰਡ ਰੱਖਿਆ ਜਾਂਦਾ ਹੈ। ਲੋੜ ਪੈਣ ‘ਤੇ ਹਰ ਵੋਟ ਪੱਤਰ ਦੀ ਦੁਬਾਰਾ ਗਿਣਤੀ ਹੁੰਦੀ ਹੈ। ਬਿਆਨ ਵਿਚ ਇਹ ਵੀ ਕਿਹਾ ਗਿਆ ਕਿ ਅਸੀਂ ਜਾਣਦੇ ਹਾਂ ਕਿ ਸਾਡੀ ਚੋਣ ਪ੍ਰਕਿਰਿਆ ਦੇ ਬਾਰੇ ਵਿਚ ਕਈ ਨਿਰਾਧਾਰ ਦਾਅਵੇ ਕੀਤੇ ਜਾ ਰਹੇ ਹਨ। ਅਸੀਂ ਇਹ ਯਕੀਨ ਦਿਵਾ ਸਕਦੇ ਹਾਂ ਕਿ ਸਾਨੂੰ ਆਪਣੀ ਚੋਣ ਦੀ ਪਵਿੱਤਰਤਾ ਅਤੇ ਸੁਰੱਖਿਆ ‘ਤੇ ਪੂਰਾ ਭਰੋਸਾ ਹੈ।

Related News

ਭਾਰਤੀ-ਕੈਨੇਡੀਅਨ ਯੂ-ਟਿਊਬਰ ਲੀਲੀ ਸਿੰਘ ਨੇ 63ਵੇਂ ਗ੍ਰੈਮੀ ਐਵਾਰਡ ਵਿੱਚ ‘ਆਈ ਸਟੈਂਡ ਵਿੱਦ ਫਾਰਮਰਸ’ ਦਾ ਮਾਸਕ ਪਾ ਕੇ ਕੀਤੀ ਸ਼ਿਰਕਤ

Rajneet Kaur

ਕੇਂਦਰੀ ਬਰੈਂਪਟਨ ‘ਚ ਇਕ ਘਰ ‘ਚ ਭਿਆਨਕ ਅੱਗ ਲੱਗਣ ਕਾਰਨ ਔਰਤ ਦੀ ਹੋਈ ਮੌਤ

Rajneet Kaur

ਕੈਨੇਡਾ : ਪੋਰਟ ਹੋਪ ‘ਚ ਸਕੂਲ ਬੱਸ ਦੀ ਉਡੀਕ ਕਰ ਰਹੇ ਬੱਚਿਆਂ ਨੂੰ ਵਾਹਨ ਨੇ ਮਾਰੀ ਟੱਕਰ,ਭਰਾ ਦੀ ਮੌਤ ਤੇ ਭੈਣ ਜ਼ਖ਼ਮੀ

Rajneet Kaur

Leave a Comment