channel punjabi
Canada Frontline International News North America Uncategorized

ਅਮਰੀਕਾ ‘ਚ ਕੋਰੋਨਾ ਮਹਾਮਾਰੀ ਦਾ ਘਾਤਕ ਰੂਪ ਜਾਰੀ, ਪ੍ਰਭਾਵਿਤਾਂ ਦੀ ਗਿਣਤੀ 3 ਮਿਲੀਅਨ ਨੂੰ ਕੀਤੀ ਪਾਰ

ਅਮਰੀਕਾ ‘ਚ ਕੋਰੋਨਾ ਪ੍ਰਭਾਵਿਤਾਂ ਦੀ ਗਿਣਤੀ 30 ਲੱਖ ਤੋਂ ਪਾਰ

ਮੌਤਾਂ ਦਾ ਅੰਕੜਾ ਬ੍ਰਾਜ਼ੀਲ ਤੋਂ ਦੁਗਣਾ, 13 ਲੱਖ ਤੋਂ ਵੱਧ ਹੋਏ ਠੀਕ

g ct

ਵਾਸ਼ਿੰਗਟਨ : ਅਮਰੀਕਾ ਵਿਚ ਕੋਰੋਨਾਵਾਇਰਸ ਹੁਣ ਤੱਕ ਦੇ ਸਭ ਤੋਂ ਘਾਤਕ ਦੌਰ ਵਿਚ ਪਹੁੰਚ ਚੁੱਕਾ ਹੈ। ਕੋਰੋਨਾ ਵਾਇਰਸ ਕਾਰਨ ਅਮਰੀਕਾ ਇਸ ਵੇਲੇ ਸਭ ਤੋਂ ਖਤਰਨਾਕ ਵੇਲੇ ਵਿਚੋਂ ਲੰਘ ਰਿਹਾ ਹੈ। ਅਮਰੀਕਾ ਵਿੱਚ ਕੋਰੋਨਾ ਪ੍ਰਭਾਵਿਤਾਂ ਦੀ ਗਿਣਤੀ 30 ਲੱਖ ਤੋਂ ਪਾਰ ਹੋ ਚੁੱਕੀ ਹੈ। ਇਥੇ ਵਾਇਰਸ ਦੀ ਲਾਗ ਦੀ ਲਪੇਟ ਵਿਚ ਆ ਕੇ ਜਾਨ ਗੁਆਉਣ ਵਾਲਿਆਂ ਦੀ ਗਿਣਤੀ 1 ਲੱਖ 32 ਹਜ਼ਾਰ ਤੋਂ ਵੀ ਜ਼ਿਆਦਾ ਹੋ ਗਈ ਹੈ। ਜੇਕਰ ਇਨ੍ਹਾਂ ਅੰਕੜਿਆਂ ਦੀ ਗੱਲ ਕੀਤੀ ਜਾਵੇ ਤਾਂ ਇਸ ਤੋਂ ਮਤਲਬ ਇਹ ਹੋਇਆ ਕਿ ਅਮਰੀਕਾ ਵਿਚ ਮੌਤਾਂ ਦਾ ਅੰਕੜਾ ਬ੍ਰਾਜ਼ੀਲ ਤੋਂ ਦੁਗਣਾ ਹੋ ਗਿਆ ਹੈ। ਅਮਰੀਕਾ ਤੋਂ ਬਾਅਦ ਕੋਵਿਡ-19 ਨਾਲ ਸਭ ਤੋਂ ਜ਼ਿਆਦਾ ਲੋਕ ਬ੍ਰਾਜ਼ੀਲ ਵਿਚ ਹੀ ਮਰੇ ਹਨ। ਇਥੇ ਕੋਰੋਨਾ ਵਾਇਰਸ ਦੀ ਲਾਗ ਕਾਰਨ ਹੁਣ ਤੱਕ 65,120 ਲੋਕਾਂ ਨੇ ਆਪਣੀ ਜਾਨ ਗੁਆਈ ਹੈ।

ਅਮਰੀਕਾ ਦੇ ਕਈ ਸੂਬਿਆਂ ਵਿਚ ਕੋਰੋਨਾ ਆਪਣਾ ਪ੍ਰਭਾਵ ਲਗਾਤਾਰ ਦਿਖਾ ਰਿਹਾ ਹੈ। ਪਰ ਇਸ ਤੋਂ ਨਿਊਯਾਰਕ, ਕੈਲੀਫੋਰਨੀਆ, ਫਲੋਰੀਡਾ, ਟੈੱਕਸਾਸ ਜ਼ਿਆਦਾ ਪ੍ਰਭਾਵਿਤ ਪਾਏ ਗਏ ਹਨ ਅਤੇ ਇਨ੍ਹਾਂ ਵਿਚ ਸਭ ਤੋਂ ਜ਼ਿਆਦਾ ਮੌਤਾਂ ਦੀ ਗਿਣਤੀ ਨਿਊਯਾਰਕ (32,264 ਮੌਤਾਂ) ਦਰਜ ਕੀਤੀ ਗਈ ਹੈ। ਉਥੇ ਹੀ ਪੂਰੇ ਅਮਰੀਕਾ ਵਿਚ ਹੁਣ ਤੱਕ ਕੋਰੋਨਾਵਾਇਰਸ ਕਾਰਨ 3,013,903 ਲੋਕ ਪ੍ਰਭਾਵਿਤ ਪਾਏ ਗਏ ਹਨ, ਜਿਨ੍ਹਾਂ ਵਿਚੋਂ 132,757 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 1,303,535 ਲੋਕਾਂ ਨੂੰ ਰੀ-ਕਵਰ ਕੀਤਾ ਜਾ ਚੁੱਕਿਆ ਹੈ। ਉਥੇ ਹੀ ਅਮਰੀਕਾ ਤੋਂ ਬਾਅਦ ਕੋਰੋਨਾ ਤੋਂ ਪ੍ਰਭਾਵਿਤ ਦੂਜੇ ਨੰਬਰ ‘ਤੇ ਬ੍ਰਾਜ਼ੀਲ ਵਿਚ ਕੋਰੋਨਾ ਦੇ 1,613,351 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 65,120 ਲੋਕ ਆਪਣੀ ਜਾਨ ਗੁਆ ਚੁੱਕੇ ਹਨ ਅਤੇ 978,615 ਲੋਕ ਠੀਕ ਹੋ ਚੁੱਕੇ ਹਨ। ਫ਼ਿਲਹਾਲ ਕੋਰੋਨਾ ਮਹਾਮਾਰੀ ਦਾ ਮਾਰੂ ਪ੍ਰਭਾਵ ਲਗਾਤਾਰ ਜਾਰੀ ਹੈ, ਕਿਉਂਕਿ ਇਸ ਨੂੰ ਕਾਬੂ ਕਰਨ ਵਿੱਚ ਹਾਲੇ ਤੱਕ ਕੋਈ ਠੋਸ ਹੱਲ ਨਹੀਂ ਲੱਭਿਆ ਜਾ ਸਕਿਆ ਹੈ।

Related News

ਕੈਨੇਡਾ ‘ਚ ਐਤਵਾਰ ਨੂੰ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਦੀ ਪੁਸ਼ਟੀ

Rajneet Kaur

9 ਸਾਲ ਦੀ ਹਰਬੀਰ ਕੌਰ ਸਿਰਜੇਗੀ ਨਵਾਂ ਇਤਿਹਾਸ

Vivek Sharma

ਕੈਨੇਡਾ ਆਉਣ ਵਾਲੇ ਸਾਰੇ ਯਾਤਰੀਆਂ ਨੂੰ ਨਕਾਰਾਤਮਕ ਕੋਵਿਡ ਟੈਸਟ ਰਿਪੋਰਟ ਦਿਖਾਉਣੀ ਜ਼ਰੂਰੀ

Vivek Sharma

Leave a Comment