channel punjabi
Canada News North America

ਮਹਿਲਾ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ ਵਾਲਾ ਗ੍ਰਿਫ਼ਤਾਰ

ਬਰੈਂਪਟਨ : ਕੈਨੇਡਾ ਦੇ ਮਿੰਨੀ ਪੰਜਾਬ ਕਹੇ ਜਾਣ ਵਾਲੇ ਸ਼ਹਿਰ ਬਰੈਂਪਟਨ ਵਿੱਚ ਇੱਕ ਵਿਅਕਤੀ ਨੇ ਔਰਤ ‘ਤੇ ਤਲਵਾਰ ਨਾਲ ਹਮਲਾ ਕਰ ਦਿੱਤਾ, ਜਿਸ ਨੂੰ ਪੀਲ ਰੀਜਨਲ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਹਮਲੇ ‘ਚ ਜ਼ਖਮੀ ਹੋਈ ਔਰਤ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਪੀਲ ਪੁਲਿਸ ਨੇ ਦੱਸਿਆ ਕਿ ਇਹ ਘਟਨਾ 28 ਨਵੰਬਰ ਨੂੰ ਦੁਪਹਿਰ ਲਗਭਗ ਢਾਈ ਵਜੇ ਬਰੈਂਪਟਨ ਦੇ ਸੈਂਟਰ ਸਟਰੀਟ ਐਂਡ ਵੁੱਡਵਾਰਡ ਐਵੇਨਿਊ ਖੇਤਰ ਵਿੱਚ ਵਾਪਰੀ, ਜਿੱਥੇ ਇੱਕ ਸ਼ਖਸ ਨੇ ਤੇਜ਼ਧਾਰ ਤਲਵਾਰ ਨਾਲ ਮਹਿਲਾ ਨੂੰ ਜ਼ਖਮੀ ਕਰ ਦਿੱਤਾ। ਔਰਤ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਪੀੜਤ ਔਰਤ ਅਤੇ ਹਮਲਾਵਰ ਇੱਕ-ਦੂਜੇ ਨੂੰ ਜਾਣਦੇ ਹਨ। ਔਰਤ ‘ਤੇ ਹਮਲਾ ਕਰਨ ਮਗਰੋਂ ਹਮਲਾਵਰ ਮੌਕੇ ਤੋਂ ਫਰਾਰ ਹੋ ਗਿਆ ਸੀ, ਪਰ ਬਾਅਦ ‘ਚ ਪੀਲ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ।

ਪੁਲਿਸ ਨੇ ਹਮਲਾਵਰ ਨੂੰ ਗ੍ਰਿਫ਼ਤਾਰ ਜ਼ਰੂਰ ਕਰ ਲਿਆ ਹੈ, ਪਰ ਅਜੇ ਤੱਕ ਉਸ ‘ਤੇ ਕੋਈ ਦੋਸ਼ ਆਇਦ ਨਹੀਂ ਕੀਤਾ ਗਿਆ ਹੈ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਕੋਲ ਇਸ ਘਟਨਾ ਸਬੰਧੀ ਕੋਈ ਜਾਣਕਾਰੀ ਹੈ ਤਾਂ ਉਹ ਫੋਨ ਨੰਬਰ 905-453-2121 ‘ਤੇ ਸੰਪਰਕ ਕਰ ਸਕਦਾ ਹੈ।

Related News

ਵੈਨਕੂਵਰ ਸ਼ਹਿਰ ‘ਚ ਇਕ ਅੰਡਰਗਰਾਉਂਡ ਯੂਟੀਲੀਟੀ ਵਾਲਟ ‘ਚ ਹੋਇਆ ਧਮਾਕਾ

Rajneet Kaur

ਜਲਦ ਤਿਆਰ ਹੋਵੇਗਾ ਕੋਰੋਨਾ ਨੂੰ ਖ਼ਤਮ ਕਰਨ ਦਾ ਟੀਕਾ

team punjabi

ਕੋਰੋਨਾ ਦਾ ਵਧਦਾ ਜ਼ੋਰ, ਮੁੜ ਤੋਂ ਸਖ਼ਤ ਪਾਬੰਦੀਆਂ ਲਾਗੂ ਕਰਨ ਦੀ ਤਿਆਰੀ!

Vivek Sharma

Leave a Comment