channel punjabi
Canada International News USA

ਵਿਦੇਸ਼ਾਂ ‘ਚ ਵੀ ਗੂੰਜੇ ਪੰਜਾਬੀ ਕਿਸਾਨਾਂ ਦੇ ਹੱਕ ਵਿੱਚ ਨਾਅਰੇ, ਮੋਦੀ ਸਰਕਾਰ ‘ਤੇ ਭਾਰੀ ਦਬਾਅ

ਸਿਆਟਲ/ਨਵੀਂ ਦਿੱਲੀ : ਪੰਜਾਬ ਦੇ ਕਿਸਾਨਾਂ ਦਾ ਅੰਦੋਲਨ ਦੁਨੀਆ ਭਰ ਵਿੱਚ ਸੁਰਖੀਆਂ ਬਟੋਰ ਰਿਹਾ ਹੈ । ਵਿਦੇਸ਼ਾਂ ਵਿਚ ਰਹਿੰਦੇ ਭਾਰਤੀਆਂ ਵੱਲੋਂ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ । ਕੈਨੇਡਾ, ਅਮਰੀਕਾ, ਆਸਟ੍ਰੇਲੀਆ, ਨਿਊਜ਼ੀਲੈਂਡ, ਇਟਲੀ ਆਦਿ ਦੇਸ਼ਾਂ ‘ਚ ਵਸਦੇ ਪ੍ਰਵਾਸੀ ਭਾਰਤੀਆਂ ਵੱਲੋਂ ਕਿਸਾਨਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਿਆ ਜਾ ਰਿਹਾ ਹੈ । ਵਿਦੇਸ਼ਾਂ ਵਿੱਚ ਕਿਸਾਨਾਂ ਦੇ ਹੱਕ ਵਿਚ ਪ੍ਰਦਰਸ਼ਨ ਹੋ ਰਹੇ ਹਨ।

ਨਿਊਯਾਰਕ ਸਥਿਤ ਭਾਰਤੀ ਅੰਬੈਸੀ ਦੇ ਬਾਹਰ ਪੰਜਾਬੀ ਭਾਈਚਾਰੇ ਵੱਲੋਂ ਕਿਸਾਨਾਂ ਦਾ ਸਮਰਥਨ ਕਰਨ ਲਈ ਸੜਕ ਰੈਲੀ ਕੀਤੀ ਗਈ । ਇਹਨਾਂ ਲੋਕਾਂ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ । ਇਸ ਮੌਕੇ ਭਾਰੀ ਗਿਣਤੀ ਵਿਚ ਪੰਜਾਬੀ ਪਰਵਾਸੀਆਂ ਨੇ ਸ਼ਮੂਲੀਅਤ ਕੀਤੀ। ਇਸ ਰੋਸ ਰੈਲੀ ਦੌਰਾਨ ਪੰਜਾਬੀ ਭਾਈਚਾਰੇ ਨੇ ਕਿਸਾਨ ਏਕਤਾ ਜ਼ਿੰਦਾਬਾਦ ਦੇ ਨਾਅਰੇ ਲਾਏ। ਕਿਸਾਨਾਂ ਦੇ ਹੱਕ ਵਿਚ ਪ੍ਰਦਰਸ਼ਨ ਕਰ ਰਹੇ ਇਹਨਾਂ ਪੰਜਾਬੀਆਂ ਦੇ ਹੱਥਾਂ ਵਿਚ ਤਖਤੀਆਂ ਫੜ੍ਹੀਆਂ ਹੋਈਆਂ ਸਨ। ਇਹਨਾਂ ਵਿਚ ਬਜ਼ੁਰਗ, ਨੌਜਵਾਨ ਤੇ ਔਰਤਾਂ ਵੀ ਸ਼ਾਮਲ ਸਨ। ਪ੍ਰਦਰਸ਼ਨ ਦੌਰਾਨ ਪੁਲਿਸ ਫੋਰਸ ਵੀ ਤਾਇਨਾਤ ਰਹੀ।

ਅੰਬੈਸੀ ਦੇ ਬਾਹਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ। ਪ੍ਰਦਰਸ਼ਨ ਵਿਚ ਮੌਜੂਦ ਪੰਜਾਬੀ ਭਾਈਚਾਰੇ ਦੇ ਲੋਕ ‘ਮੋਦੀ ਸਰਕਾਰ ਮੁਰਦਾਬਾਦ’, ‘ਤਿੰਨੋ ਕਾਲੇ ਕਾਨੂੰਨ ਵਾਪਸ ਲਓ’ ਅਤੇ ‘ਨੋ ਫੂਡ’ ਦੇ ਨਾਅਰੇ ਲਗਾ ਰਹੇ ਸਨ।

ਪ੍ਰਦਰਸ਼ਨ ਵਿਚ ਸ਼ਾਮਲ ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਇਹ ਕਾਲੇ ਕਾਨੂੰਨ ਕਾਰਪੋਰੇਟ ਘਰਾਣਿਆਂ ਦੇ ਕਹਿਣ ‘ਤੇ ਬਣਾਏ ਅਤੇ ਕਿਸਾਨਾਂ ‘ਤੇ ਥੋਪੇ ਹਨ। ਉਹਨਾਂ ਮੰਗ ਕੀਤੀ ਕਿ ਭਾਰਤ ਦੀ ਕੇਂਦਰ ਸਰਕਾਰ ਇਹਨਾਂ ਕਾਨੂੰਨਾਂ ਨੂੰ ਤੁਰੰਤ ਵਾਪਸ ਲਵੇ।

ਅੰਬੈਸੀ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਪ੍ਰਵਾਸੀ ਭਾਰਤੀਆਂ ਨੇ ਦਿੱਲੀ ਮੋਰਚੇ ‘ਤੇ ਬੈਠੇ ਕਿਸਾਨਾਂ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ। ਇਸ ਤੋਂ ਇਲਾਵਾ ਬੁਲਾਰਿਆਂ ਨੇ ਹਰਿਆਣਾ ਦੀ ਭਾਜਪਾ ਸਰਕਾਰ ਵਿਰੁੱਧ ਤਿੱਖੀ ਬਿਆਨਬਾਜ਼ੀ ਕਰਦਿਆਂ ਕਿਸਾਨਾਂ ‘ਤੇ ਪਾਣੀ ਦੀਆਂ ਬੁਛਾੜਾਂ ਅਤੇ ਅੱਥਰੂ ਗੈਸ ਦੇ ਗੋਲੇ ਸੁੱਟਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ।

ਉਧਰ ਵਿਦੇਸ਼ਾਂ ਵਿਚ ਕਿਸਾਨਾਂ ਦੇ ਹੱਕ ਵਿੱਚ ਹੋ ਰਹੇ ਪ੍ਰਦਰਸ਼ਨਾਂ ਤੋਂ ਬਾਅਦ ਮੋਦੀ ਸਰਕਾਰ ਭਾਰੀ ਦਬਾਅ ਹੇਠ ਹੈ। ਕਿਉਂਕਿ ਪਿਛਲੇ 6 ਸਾਲਾਂ ਤੋਂ ਜਿਨ੍ਹਾਂ ਪ੍ਰਵਾਸੀਆਂ ਤੋਂ ਸਮਰਥਨ ਲੈਣ ਲਈ ਮੋਦੀ ਵਿਦੇਸ਼ਾਂ ਵਿੱਚ ਚੱਕਰ ਕੱਟਦੇ ਰਹੇ ਹਨ, ਹੁਣ ਜ਼ਿਆਦਾਤਰ ਉਹਨਾਂ ਦੇਸ਼ਾਂ ਤੋਂ ਹੀ ਮੋਦੀ ਸਰਕਾਰ ਖਿਲਾਫ ਪ੍ਰਦਰਸ਼ਨਾਂ ਦੀਆਂ ਖਬਰਾਂ ਲਗਾਤਾਰ ਮਿਲ ਰਹੀਆਂ ਹਨ। ‌ ਵਿਦੇਸ਼ਾਂ ਵਿਚ ਵਸਦੇ ਪ੍ਰਵਾਸੀ ਭਾਰਤੀਆਂ ਨੇ ਕੇਂਦਰ ਸਰਕਾਰ ਦੀ ਨੀਅਤ ‘ਤੇ ਵੀ ਸਵਾਲ ਖੜੇ ਕੀਤੇ ਹਨ।

ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਸਰਕਾਰ ਦੇ ਨੁਮਾਇੰਦਿਆਂ ਨਾਲ ਗੱਲਬਾਤ ਹੋਣੀ ਹੈ, ਮੰਨਿਆ ਜਾ ਰਿਹਾ ਹੈ ਮੋਦੀ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਦੇ ਹੋਏ ਅੱਜ ਜਾਂ ਕੱਲ ਤੱਕ ਕੋਈ ਵੱਡਾ ਫ਼ੈਸਲਾ ਲੈ ਸਕਦੀ ਹੈ। ਜੇਕਰ ਅਜਿਹਾ ਨਹੀਂ ਹੁੰਦਾ ਤਾਂ ਦੇਸ਼ ਭਰ ਦੇ ਕਿਸਾਨਾਂ ਦਾ ਦਿੱਲੀ ਨੂੰ ਪਾਇਆ ਘੇਰਾ ਹੋਰ ਜ਼ਿਆਦਾ ਵਧਦਾ ਜਾ ਸਕਦਾ ਹੈ।

Related News

19 ਸਾਲਾ ਕੁੜੀ ‘ਤੇ ਜਾਨਲੇਵਾ ਹਮਲਾ, ਪੁਲਿਸ ਨੇ ਪੀੜਤ ਨੂੰ ਗੰਭੀਰ ਹਾਲਤ ‘ਚ ਹਸਪਤਾਲ ਕਰਵਾਇਆ ਭਰਤੀ

Vivek Sharma

KISAN ANDOLAN : ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਅੱਜ,ਕਰਨਗੇ ਰੇਲਾਂ ਦੇ ਚੱਕੇ ਜਾਮ, ਚੌਕਸੀ ਵਧਾਈ ਗਈ

Vivek Sharma

ਟੋਰਾਂਟੋ ਦੇ ਮੇਅਰ ਜੋਹਨ ਟੋਰੀ ਨੇ ਇਟੀਬਕੌ ‘ਚ ਕਲੋਵਰਡੇਲ ਮਾਲ ਅੰਦਰ ਨਵੇਂ ਸਥਾਪਿਤ ਕੋਵਿਡ 19 ਵੈਕਸੀਨ ਕਲੀਨਿਕ ਦਾ ਕੀਤਾ ਦੌਰਾ

Rajneet Kaur

Leave a Comment