channel punjabi
Canada International News North America

ਕੈਨੇਡਾ ‘ਚ ਭਾਰਤੀ ਅੰਬੈਸੀ ਦੇ ਬਾਹਰ ਕਿਸਾਨਾਂ ਦੇ ਹੱਕ ਵਿੱਚ ਪ੍ਰਦਰਸ਼ਨ, ਸਰਕਾਰ ਨੂੰ ਮੰਗਾ ਮੰਨਣ ਦੀ ਅਪੀਲ

ਭਾਰਤ ਦੇ ਕਿਸਾਨਾਂ ਦਾ ਅੰਦੋਲਨ ਦੀ ਦੁਨੀਆ ਭਰ ਵਿਚ ਚਰਚਾ ਹੋ ਰਹੀ ਹੈ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਅਗਵਾਈ ਅਧੀਨ ਹੋ ਰਹੇ ਇਸ ਅੰਦੋਲਨ ਨੂੰ ਦੁਨੀਆ ਭਰ ਤੋਂ ਸਮਰਥਨ ਮਿਲ ਰਿਹਾ ਹੈ । ਕੈਨੇਡਾ ਦੀ ਰਾਜਧਾਨੀ ਓਟਾਵਾ ਵਿਚ ਵੀ ਭਾਰਤੀ ਸਫ਼ਾਰਤਖ਼ਾਨੇ ਅੱਗੇ ਕਿਸਾਨ ਪੱਖੀ ਜੱਥੇਬੰਦੀਆਂ ਵੱਲੋਂ ਸਾਂਝੇ ਤੌਰ ‘ਤੇ ਰੋਸ ਮੁਜ਼ਾਹਰਾ ਕੀਤਾ ਗਿਆ । ਮੌਸਮ ਖ਼ਰਾਬ ਹੋਣ ਦੇ ਬਾਵਜੂਦ ਵੀ ਇਸ ਪ੍ਰਦਰਸ਼ਨ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਿਰਕਤ ਕੀਤੀ। ਮੀਂਹ ਅਤੇ ਠੰਡ ਦੇ ਬਾਵਜੂਦ ਕਿਸਾਨਾਂ ਦੇ ਹੱਕ ਵਿੱਚ ਪਹੁੰਚੇ ਲੋਕ ਛੱਤਰੀਆਂ ਅਤੇ ਬਰਸਾਤੀਆਂ ਪਾ ਕੇ ਰੋਸ ਪ੍ਰਦਰਸ਼ਨ ਵਿਚ ਸ਼ਾਮਲ ਹੋਏ।

ਮੁਜ਼ਾਹਰਾਕਾਰੀਆਂ ਵੱਲੋਂ ਅੱਜ ਭਾਰਤੀ ਸਫ਼ਾਰਤਖ਼ਾਨੇ ਅੱਗੇ ਹੋਏ ਰੋਸ ਮੁਜ਼ਾਹਰੇ ਵਿਚ ਕਿਸਾਨੀ ਸੰਘਰਸ਼ ਅਤੇ ਪੰਜਾਬ ਦੀ ਹੋਂਦ ਨਾਲ ਸੰਬੰਧਤ ਕੁੱਝ ਮਾਮਲਿਆਂ ‘ਤੇ ਗੱਲਬਾਤ ਕੀਤੀ ਗਈ ਹੈ। ਇਸ ਮੁਜ਼ਾਹਰੇ ਵਿਚ ਫੋਨ ਰਾਹੀਂ ਪੰਜਾਬ ਦੇ ਕੁਝ ਆਗੂਆਂ ਵਲੋਂ ਵੀ ਆਪਣੇ ਵਿਚਾਰ ਰੱਖੇ ਗਏ। ਇਸ ਤੋਂ ਇਲਾਵਾ ਸਥਾਨਕ ਪੱਧਰ ਦੇ ਨੁਮਾਇੰਦਿਆਂ ਵੱਲੋਂ ਵੀ ਆਪਣੇ ਵਿਚਾਰ ਪੇਸ਼ ਕੀਤੇ ਗਏ। ਸਾਰਿਆਂ ਨੇ ਹੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਕਿਸਾਨਾਂ ਨਾਲ ਗੱਲਬਾਤ ਕਰਕੇ ਮਸਲੇ ਦਾ ਹੱਲ ਕੱਢੇ।

ਜ਼ਿਕਰਯੋਗ ਹੈ ਕਿ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਲਗਭਗ 2 ਮਹੀਨਿਆਂ ਤੋਂ ਪੰਜਾਬ ਵਿਚ ਅਤੇ ਹੁਣ ਕੌਂਮੀ ਰਾਜਧਾਨੀ ਦਿੱਲੀ ਤੱਕ ਪਹੁੰਚ ਚੁੱਕੇ ਕਿਸਾਨ ਅੰਦੋਲਨ ਨੂੰ ਮਿਲ ਰਹੇ ਸਮਰਥਨ ਦਾ ਘੇਰਾ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਨੂੰ ਨਾ ਸਿਰਫ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਸਮਾਜਕ ਅਤੇ ਭਾਵਨਾਤਮਕ ਸਮਰਥਨ ਹਾਸਲ ਹੋ ਰਿਹਾ ਹੈ, ਸਗੋਂ ਵਿਦੇਸ਼ਾਂ ਵਿਚ ਵੀ ਇਸ ਦੇ ਪੱਖ ਵਿਚ ਆਵਾਜ਼ ਬੁਲੰਦ ਹੋ ਰਹੀ ਹੈ। ਅਮਰੀਕਾ, ਕੈਨੇਡਾ ਅਤੇ ਆਸਟ੍ਰੇਲੀਆ ਸਣੇ ਸਪੇਨ ਵਿਚ ਵੀ ਕਿਸਾਨਾਂ ਦੇ ਹੱਕ ਵਿਚ ਪ੍ਰਦਰਸ਼ਨ ਹੋ ਰਹੇ ਹਨ। ਭਾਰਤ ਸਰਕਾਰ ਅੱਗੇ ਲੋਕ ਹਾਅ ਦਾ ਨਾਅਰਾ ਲਗਾ ਰਹੇ ਹਨ ਤੇ ਮੰਗ ਕਰ ਰਹੇ ਹਨ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ।

Related News

ਟੋਰਾਂਟੋ: 2010 ਜੀ 20 ਸੰਮੇਲਨ ‘ਚ ਗਲਤ ਤਰੀਕੇ ਨਾਲ ਹਿਰਾਸਤ ’ਚ ਲਏ 1100 ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਦਵੇਗੀ 16.5 ਮਿਲੀਅਨ ਕੈਨੇਡੀਅਨ ਡਾਲਰ

Rajneet Kaur

ਨਿਊਵੈਸਟ ਦੇ ਕੁਈਨਬੋਰੋ ਇਲਾਕੇ ਦੇ ਇਕ ਉਦਯੋਗਿਕ ਖੇਤਰ ‘ਚ ਲੱਗੀ ਭਿਆਨਕ ਅੱਗ

Rajneet Kaur

RCMP ਵੱਲੋਂ ਦਾੜ੍ਹੀ ਵਾਲੇ ਸਿੱਖ ਆਫੀਸਰਜ਼ ਨਾਲ ਵਿਤਕਰਾ ਕੀਤੇ ਜਾਣ ਤੋਂ ਵਰਲਡ ਸਿੱਖ ਆਰਗੇਨਾਈਜ਼ੇਸ਼ਨ ਆਫ ਕੈਨੇਡਾ ਕਾਫੀ ਨਿਰਾਸ਼

Rajneet Kaur

Leave a Comment