channel punjabi
International News

ਖੇਤੀ ਮੰਤਰੀ ਨੇ ਕਿਸਾਨਾਂ ਨੂੰ ਮੁੜ ਦਿੱਤਾ ਐੱਮ.ਐੱਸ.ਪੀ. ‘ਤੇ ਭਰੋਸਾ, ਕਿਸਾਨ ਆਗੂ ਬੋਲੇ — 10 ਤਰੀਕ ਦਾ ਅਲੀਮੇਟਮ ਖ਼ਤਮ, ਹੁਣ ਰੋਕਣਗੇ ਟਰੇਨਾਂ

ਨਵੀਂ ਦਿੱਲੀ : ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਵੀਰਵਾਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਕਿ ਕਿਸਾਨਾਂ ਨੂੰ ਅੰਦੋਲਨ ਖਤਮ ਕਰਨਾ ਚਾਹੀਦਾ ਹੈ ਕਿਉਂਕਿ ਨਵਾਂ ਖੇਤੀ ਕਾਨੂੰਨ ਕਿਸਾਨਾਂ ਦੇ ਹਿੱਤ ਵਿਚ ਹੈ। ਉਨ੍ਹਾਂ ਕਿਹਾ ਕਿ ਪੀਐੱਮ ਮੋਦੀ ਚਾਹੁੰਦੇ ਹਨ ਕਿ ਕਿਸਾਨਾਂ ਦੀ ਆਮਦਨੀ ਵਧੇ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨਕਾਰੀਆਂ ਵੱਲੋਂ ਅਜੇ ਤਕ ਕੋਈ ਸੁਝਾਅ ਨਹੀਂ ਆਇਆ। ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਕਿਹਾ ਕਿ ਕੁਝ ਚਿੰਤਾਵਾਂ ਸਨ ਕਿ ਕਿਸਾਨਾਂ ਨੂੰ ਆਪਣੀ ਉਪਜ ਨੂੰ ਨਿੱਜੀ ਬਾਜ਼ਾਰ ਵਿਚ ਵੇਚਣ ਲਈ ਮਜਬੂਰ ਕੀਤਾ ਜਾਵੇਗਾ। ਇਹ ਪੂਰੀ ਤਰ੍ਹਾਂ ਨਾਲ ਗਲਤ ਹੈ, ਕਾਨੂੰਨ ਵਿਚ ਕੋਈ ਅਜਿਹਾ ਪ੍ਰਾਵਧਾਨ ਨਹੀਂ ਹੈ ਜੋ ਕਿਸੇ ਵੀ ਕਿਸਾਨ ਨੂੰ ਮਜਬੂਰ ਕਰੇ।

ਉੱਧਰ ਕਿਸਾਨ ਨੇਤਾਵਾਂ ਨੇ ਕਿਹਾ ਕਿ ਅਸੀਂ 10 ਤਰੀਕ ਦਾ ਅਲਟੀਮੇਟਮ ਦਿੱਤਾ ਹੋਇਆ ਸੀ ਕਿ ਜੇਕਰ ਪ੍ਰਧਾਨ ਮੰਤਰੀ ਨੇ ਸਾਡੀਆਂ ਗੱਲਾਂ ਨੂੰ ਨਹੀਂ ਸੁਣਿਆ ਅਤੇ ਕਾਨੂੰਨਾਂ ਨੂੰ ਰੱਦ ਨਾ ਕੀਤਾ ਤਾਂ ਸਾਰੇ ਧਰਨੇ ਰੇਲਵੇ ਟ੍ਰੈਕ ‘ਤੇ ਆ ਜਾਣਗੇ। ਵੀਰਵਾਰ ਦੀ ਬੈਠਕ ਵਿਚ ਇਹ ਫ਼ੈਸਲਾ ਹੋਇਆ ਕਿ ਹੁਣ ਰੇਲਵੇ ਟ੍ਰੈਕ ‘ਤੇ ਪੂਰੇ ਭਾਰਤ ਦੇ ਲੋਕ ਜਾਣਗੇ। ਸੰਯੁਕਤ ਕਿਸਾਨ ਮੰਚ ਇਸਦੀ ਤਰੀਕ ਦਾ ਜਲਦੀ ਐਲਾਨ ਕਰੇਗਾ। ਸਿੰਘੂ ਬਾਰਡਰ ਤੋਂ ਕਿਸਾਨ ਨੇਤਾ ਬੂਟਾ ਸਿੰਘ ਨੇ ਕਿਹਾ ਹੈ ਕਿ 14 ਤਰੀਕ ਨੂੰ ਪੰਜਾਬ ਦੇ ਸਾਰੇ ਡੀਸੀ ਆਫਿਸਾਂ ਦੇ ਬਾਹਰ ਧਰਨੇ ਦਿੱਤੇ ਜਾਣਗੇ।

3 ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਸਮੇਤ ਕਈ ਸੂਬਿਆਂ ਦੇ ਕਿਸਾਨਾਂ ਦਾ ਧਰਨਾ 16ਵੇਂ ਦਿਨ ‘ਚ ਦਾਖਲ ਹੋ ਗਿਆ ਹੈ।

ਦੱਸ ਦੇਈਏ ਕਿ ਕਿਸਾਨ ਨੇਤਾਵਾਂ ਨੇ ਬੁੱਧਵਾਰ ਨੂੰ ਵੀ ਸਰਕਾਰ ਵੱਲੋਂ ਨਵੇਂ ਖੇਤੀਬਾੜੀ ਕਾਨੂੰਨਾਂ ਵਿੱਚ ਸੋਧ ਕਰਨ ਦੇ ਸਰਕਾਰ ਦੇ ਪ੍ਰਸਤਾਵ ਨੂੰ ਖਾਰਜ ਕਰ ਦਿੱਤਾ ਸੀ ਅਤੇ ਅੰਦੋਲਨ ਨੂੰ ਹੋਰ ਤੇਜ਼ ਕਰਨ ਦੀ ਗੱਲ ਕਹੀ ਸੀ। ਉਨ੍ਹਾਂ ਕਿਹਾ ਕਿ ਉਹ ਸ਼ਨੀਵਾਰ ਨੂੰ ਜੈਪੁਰ-ਦਿੱਲੀ ਅਤੇ ਦਿੱਲੀ-ਆਗਰਾ ਐਕਸਪ੍ਰੈਸਵੇਅ ਬੰਦ ਕਰਨਗੇ ਅਤੇ ਅੰਦੋਲਨ ਨੂੰ ਤੇਜ਼ ਕਰਦਿਆਂ 14 ਦਸੰਬਰ ਨੂੰ ਦੇਸ਼ ਵਿਆਪੀ ਰੋਸ ਪ੍ਰਦਰਸ਼ਨ ਕਰਨਗੇ।

Related News

WEATHER ALEART : ਵਾਤਾਵਰਣ ਵਿਭਾਗ ਵੱਲੋਂ ਓਟਾਵਾ ‘ਚ ਭਾਰੀ ਬਰਫ਼ਬਾਰੀ ਦੀ ਚਿਤਾਵਨੀ, ਅਗਲੇ ਤਿੰਨ ਦਿਨਾਂ ਦੌਰਾਨ ਹੋਰ ਵਧੇਗੀ ਠੰਡ

Vivek Sharma

SIU ਚੋਰੀ ਹੋਈ ਪੁਲਿਸ ਕਾਰ ਦੇ ਕਰੈਸ਼ ਹੋਣ ਤੋਂ ਬਾਅਦ ਕਰ ਰਹੀ ਹੈ ਜਾਂਚ, 3 ਜ਼ਖਮੀ

Rajneet Kaur

ਬੀ.ਸੀ: ਅਪ੍ਰੈਲ ‘ਚ ਧਾਰਮਿਕ ਇੱਕਠਾਂ ‘ਤੇ ਵੀ ਮਿਲ ਸਕਦੀ ਹੈ ਢਿੱਲ

Rajneet Kaur

Leave a Comment