channel punjabi
International News

ਕਿਸਾਨ ਜਥੇਬੰਦੀਆਂ ਨੇ ਬੀਬੀ ਜਗੀਰ ਕੌਰ ਖ਼ਿਲਾਫ਼ ਕਾਰਵਾਈ ਕਰਨ ਦੀ ਕੀਤੀ ਮੰਗ, ਮੰਗਿਆ ਅਸਤੀਫ਼ਾ

ਨਵੀਂ ਦਿੱਲੀ : ਦਿੱਲੀ ਬਾਰਡਰ ‘ਤੇ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਸਮੁੱਚੇ ਰੂਪ ਵਿਚ ਇਕ ਸਾਂਝੀ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਬੀਬੀ ਜਗੀਰ ਕੌਰ ਨੇ ਸੰਘਰਸ਼ ਕਰ ਰਹੇ ਕਿਸਾਨਾਂ ਲਈ ਜਿਹੜਾ ਬਿਆਨ ਦਿੱਤਾ ਹੈ, ਉਸਦੀ ਜਿੰਨੀ ਨਿੰਦਾ ਕੀਤੀ ਜਾਵੇ ਘੱਟ ਹੈ । ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਬੀਬੀ ਜਗੀਰ ਕੌਰ ਤੇ ਕਾਰਵਾਈ ਕਰਨ ਨਾਲ ਹੀ ਅਕਾਲ ਤਖਤ ਦੇ ਜਥੇਦਾਰ ਤੋਂ ਕਾਰਵਾਈ ਦੀ ਮੰਗ ਕੀਤੀ ਹੈ । ਕਿਸਾਨ ਆਗੂਆਂ ਦੱਸਿਆ ਕਿ ਬੀਬੀ ਜਗੀਰ ਕੌਰ ਇੱਕ ਧਾਰਮਿਕ ਸੰਸਥਾ ਦੇ ਪ੍ਰਧਾਨ ਹੋਣ ਦੇ ਨਾਤੇ ਕੋਈ ਸਮਝਦਾਰ ਨਹੀਂ ਵਿਖਾਈ ਸਗੋਂ ਉਨ੍ਹਾਂ ਝੂਠ ਬੋਲਿਆ ਹੈ,ਜਿਸ ਨਾਲ ਸਮਾਜ ਵਿਚ ਗਲਤ ਪ੍ਰਭਾਵ ਗਿਆ ਹੈ। ਕਿਸਾਨ ਆਗੂਆਂ ਨੇ ਜਗੀਰ ਕੌਰ ‌ਤੋਂ ਐਸ਼.ਜੀ.ਪੀ.ਸੀ. ਦੇ ਪ੍ਰਧਾਨਗੀ ਅਹੁਦੇ ਨੂੰ ਛੱਡਣ ਅਸਤੀਫੇ ਦੀ ਮੰਗ ਕਰ ਦਿੱਤੀ ।
ਰੋਹ ਵਿੱਚ ਨਜ਼ਰ ਆ ਰਹੇ ਕਿਸਾਨਾਂ ਨੇ ਕਿਹਾ ਕਿ ਮੱਧ ਪ੍ਰਦੇਸ਼ ਤੇ ਹੋਰ ਸੂਬਿਆਂ ਤੋਂ ਆ ਰਹੇ ਕਿਸਾਨਾਂ ਨੂੰ ਰੋਕਿਆ ਜਾ ਰਿਹਾ ਹੈ ਅਤੇ ਜੇਕਰ ਸਰਕਾਰ ਨੇ ਅਜਿਹੀ ਕਾਰਵਾਈ ਬੰਦ ਨਹੀ ਕੀਤੀ ਤਾਂ ਅਸੀਂ ਜਵਾਬ ਦਿਆਂਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੰਤ ਬਾਬਾ ਰਾਮ ਸਿੰਘ ਜੀ ਇਸ ਅੰਦੋਲਨ ਲਈ ਇੱਕ ਸੰਦੇਸ਼ ਦੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੇ ਵਕੀਲਾਂ ਦਾ ਇੱਕ ਪੈੱਨਲ ਬਣਾਇਆ ਹੈ, ਜਿਸ ‘ਚ ਸੁਪਰੀਮ ਕੋਰਟ ਦੇ ਸੀਨੀਅਰ ਅਵਕੀਲ ਪ੍ਰਸ਼ਾਂਤ ਭੂਸ਼ਣ, ਸੀਨੀਅਰ ਵਕੀਲ ਐੱਚ.ਐੱਸ. ਫੂਲਕਾ, ਸੁਪਰੀਮ ਕੋਰਟ ਦੇ ਵਕੀਲ ਦੁਸ਼ਯੰਤ ਦਵੇ, ਵਕੀਲ ਕੋਲਿਨ ਗੋਂਸਲਸ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਵਕੀਲ ਤੈਅ ਕਰਨਗੇ ਇਸ ਕਮੇਟੀ ਦਾ ਹਿੱਸਾ ਬਣਨਾ ਹੈ ਜਾਂ ਨਹੀਂ।

Related News

WHO ਨੇ ਕੋਵਿਡ-19 ਨਾਲ ਨਜਿੱਠਣ ਲਈ ਭਾਰਤ ਵਿੱਚ ਕਈ ਪ੍ਰੋਗਰਾਮ ਕੀਤੇ ਸ਼ੁਰੂ

Rajneet Kaur

ਟੋਰਾਂਟੋ ਰੈਪਟਰਜ਼ ਦੀ ਖੇਡ COVID-19 ਕਾਰਨ ਰੱਦ

Rajneet Kaur

ਉਂਟਾਰੀਓ ਨਜ਼ਦੀਕ ਹੈਲੀਕਾਪਟਰ ਹਾਦਸੇ ਦਾ ਹੋਇਆ ਸ਼ਿਕਾਰ, ਇੱਕ ਵਿਅਕਤੀ ਗੰਭੀਰ ਜ਼ਖ਼ਮੀ

Vivek Sharma

Leave a Comment