channel punjabi
Canada News North America

ਓਂਟਾਰੀਓ ‘ਚ ਮੁੜ ਵਧੇ ਕੋਰੋਨਾ ਦੇ ਮਾਮਲੇ, ਪ੍ਰੀਮੀਅਰ ਡਗ ਫੋਰਡ ਨੇ ਸਖ਼ਤੀ ਦੇ ਦਿੱਤੇ ਸੰਕੇਤ

ਟੋਰਾਂਟੋ : ਓਂਟਾਰੀਓ ਦੇ ਪ੍ਰੀਮੀਅਰ ਡਗ ਫੋਰਡ ਨੇ ਵੀਰਵਾਰ ਨੂੰ ਪ੍ਰੈੱਸ ਕਾਨਫਰੰਸ ਵਿਚ ਕਿਹਾ ਕਿ ਸੂਬੇ ਵਿਚ ਪਾਬੰਦੀਆਂ ਦੇ ਬਾਵਜੂਦ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ ਜੋ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਕਿਹਾ ਕਿ ਉਹ ਸਮਝਦੇ ਹਨ ਕਿ ਸੂਬੇ ਵਿਚ ਨਿਯਮ ਤੇ ਪਾਬੰਦੀਆਂ ਹੋਰ ਸਖ਼ਤ ਕਰਨ ਦੀ ਜ਼ਰੂਰਤ ਹੈ ਤਾਂ ਕਿ ਲੋਕਾਂ ਨੂੰ ਘਰਾਂ ਵਿਚ ਰੱਖਿਆ ਜਾ ਸਕੇ ਤੇ ਉਹ ਪਾਰਟੀਆਂ ਨਾ ਕਰ ਸਕਣ। ਕੋਰੋਨਾ ਸੰਕ੍ਰਮਣ ਦੇ ਸਭ ਤੋਂ ਵੱਧ ਮਾਮਲੇ ਪਾਰਟੀਆਂ ਅਤੇ ਵਿਆਹਾਂ ਵਿਚ ਸ਼ਾਮਲ ਹੋਣ ਕਾਰਨ ਵਧੇ ਹਨ।

15 ਮਿੰਟਾਂ ਵਿਚ 5 ਵਾਰ ਪ੍ਰੀਮੀਅਰ ਨੇ ਇਸ ਗੱਲ ਨੂੰ ਦੁਹਰਾਇਆ ਤੇ ਕਿਹਾ ਕਿ ਸਭ ਕੁਝ ਸਾਡੇ ਸਾਹਮਣੇ ਹੈ। ਉਨ੍ਹਾਂ ਕਿਹਾ ਕਿ ਜੀ. ਟੀ. ਏ. ਅਤੇ ਹਮਿਲਟਨ ਵਿਚ ਕੋਰੋਨਾ ਦੇ ਮਾਮਲੇ ਵੱਧਦੇ ਦੇਖ ਕੇ ਲੱਗਦਾ ਹੈ ਕਿ ਇੱਥੇ ਕੋਰੋਨਾ ਬਹੁਤ ਤੇਜ਼ੀ ਨਾਲ ਫੈਲ ਰਿਹਾ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਓਂਟਾਰੀਓ ਹਸਪਤਾਲ ਐਸੋਸੀਏਸ਼ਨ ਨੇ ਕਿਹਾ ਕਿ ਸੂਬੇ ਵਿਚ ਹੋਰ ਇਕ ਮਹੀਨੇ ਲਈ ਤਾਲਾਬੰਦੀ ਹੋਣੀ ਚਾਹੀਦੀ ਹੈ ਤੇ ਇਸ ਵਾਰ ਸਖ਼ਤਾਈ ਜ਼ਿਆਦਾ ਕਰਨ ਦੀ ਜ਼ਰੂਰਤ ਹੈ। ਹਸਪਤਾਲਾਂ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ, ਜਿਸ ਕਾਰਨ ਹੋਰ ਮਰੀਜ਼ਾਂ ਦੇ ਆਪ੍ਰੇਸ਼ਨ ਰੱਦ ਕੀਤੇ ਜਾ ਰਹੇ ਹਨ। ਇਸ ਤਰ੍ਹਾਂ ਦੂਜੇ ਮਰੀਜ਼ਾਂ ਨੂੰ ਲੰਬੀ ਉਡੀਕ ਕਰਨੀ ਪੈ ਰਹੀ ਹੈ। ਓਂਟਾਰੀਓ ਵਿਚ 3-4 ਦਿਨਾਂ ਤੋਂ 2000 ਤੋਂ ਵੱਧ ਮਾਮਲੇ ਦਰਜ ਹੋ ਰਹੇ ਹਨ, ਜਿਸ ਤੋਂ ਸਪੱਸ਼ਟ ਹੈ ਕਿ ਲੋਕ ਕੋਰੋਨਾ ਪਾਬੰਦੀਆਂ ਦੀ ਉਲੰਘਣਾ ਕਰ ਰਹੇ ਹਨ।

Related News

ਵੈਨਕੁਵਰ ਪੇਂਟਹਾਉਸ ਦੇ ਮਾਲਕ ਨੂੰ COVID-19 ਦੇ ਆਦੇਸ਼ਾਂ ਦੀ ਉਲੰਘਣਾ ਕਰਨ ਦੇ ਦੋਸ਼ ‘ਚ ਕੀਤਾ ਗਿਆ ਗ੍ਰਿਫਤਾਰ,ਮਾਲਕ ਨੇ ਜ਼ੁਰਮਾਨੇ ਨਾਲ ਲੜਨ ਲਈ ਚਲਾਈ GoFundMe ਮੁਹਿੰਮ

Rajneet Kaur

ਯਾਤਰਾ ਪਾਬੰਦੀਆਂ ਦੇ ਬਾਵਜੂਦ ਵਿਦੇਸ਼ ਯਾਤਰਾ ਕਰਨ ਵਾਲੇ ਕੈਨੇਡਾ ਦੇ ਸਿਆਸੀ ਆਗੂਆਂ ਬਾਰੇ ਖੁਲਾਸਾ,ਕਮਲ ਖਹਿਰਾ ਨੇ ਇਸ ਸਬੰਧ ਵਿੱਚ ਟਵਿੱਟਰ ‘ਤੇ ਦਿੱਤੀ ਜਾਣਕਾਰੀ

Rajneet Kaur

ਮਿਸੀਸਾਗਾ ਵਿੱਚ ਸੜਕ ਹਾਦਸੇ ਦੀ ਘਟਨਾ ਤੋਂ ਬਾਅਦ ਸਕੇਟਬੋਰਡਰ ਜ਼ਖਮੀ

Rajneet Kaur

Leave a Comment