channel punjabi
International News North America

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ 9 ਲੱਖ ਤੋਂ ਜ਼ਿਆਦਾ ਕਿਸਾਨਾਂ ਦੇ ਖਾਤਿਆਂ ‘ਚ ਕੁੱਲ 18 ਹਜ਼ਾਰ ਕਰੋੜ ਰੁਪਏ ਦੀ ਰਕਮ ਕੀਤੀ ਟ੍ਰਾਂਸਫਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ 9 ਲੱਖ ਤੋਂ ਜ਼ਿਆਦਾ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਮਾਨ ਨਿਧੀ ਯੋਜਨਾ ਤਹਿਤ 18,000 ਕਰੋੜ ਰੁਪਏ ਤੋਂ ਜ਼ਿਆਦਾ ਦੀ ਕਿਸ਼ਤ ਜਾਰੀ ਕੀਤੀ ਹੈ। ਪੀਐੱਮ ਨੇ ਬਟਨ ਦੱਬਾ ਕੇ ਦੇਸ਼ ਦੇ 9 ਕਰੋੜ ਕਿਸਾਨਾਂ ਦੇ ਖਾਤਿਆਂ ‘ਚ ਕੁੱਲ 18 ਹਜ਼ਾਰ ਕਰੋੜ ਰੁਪਏ ਦੀ ਰਕਮ ਟ੍ਰਾਂਸਫਰ ਕੀਤੀ। ਪ੍ਰਧਾਨ ਮੰਤਰੀ ਕਿਸਾਨ ਸਮਾਨ ਨਿਧੀ ਤਹਿਤ ਕਿਸਾਨਾਂ ਨੂੰ ਹਰ ਸਾਲ ਕੇਂਦਰ ਸਰਕਾਰ ਵੱਲੋਂ ਨਗਦ 6,000 ਸਾਲਾਨਾ ਦਿੱਤੇ ਜਾਂਦੇ ਹਨ। ਕੇਂਦਰ ਸਰਕਾਰ ਕਿਸਾਨਾਂ ਦੇ ਇਨਕਮ ਦੁਗਣੀ ਕਰਨ ਦੇ ਮਕਸਦ ਨਾਲ ਉਨ੍ਹਾਂ ਨੂੰ ਸਿੱਧੇ ਨਗਦ ਪੈਸੇ ਮੁਹਈਆ ਕਰਵਾਏ ਜਾ ਰਹੇ ਹਨ। ਦੱਸ ਦੇਈਏ ਕਿ 9 ਕਰੋੜ ਤੋਂ ਜ਼ਿਆਦਾ ਲਾਭਪਾਤਰੀ ਕਿਸਾਨ ਪਰਿਵਾਰਾਂ ਦੇ ਖਾਤੇ ‘ਚ 18,000 ਕਰੋੜ ਰੁਪਏ ਤੋਂ ਜ਼ਿਆਦਾ ਤਬਾਦਲੇ ਹੋਣਗੇ।


ਮੋਦੀ ਸਰਕਾਰ ਕਿਸਾਨਾਂ ਨੂੰ ਸਾਲ ‘ਚ 4 ਕਿਸ਼ਤਾਂ ‘ਚ ਪੈਸੇ ਮੁਹਈਆ ਕਰਵਾਉਂਦੀ ਹੈ। ਹਰ ਕਿਸ਼ਤ ‘ਚ 2,000 ਰੁਪਏ ਦਿੱਤੇ ਜਾਂਦੇ ਹਨ।

ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ 6 ਸੂਬਿਆਂ ਦੇ ਕਿਸਾਨਾਂ ਨਾਲ ਵਰਚੂਅਲ ਮਾਧਿਅਮ ਰਾਹੀਂ ਗੱਲਬਾਤ ਕੀਤੀ। ਇਨ੍ਹਾਂ 6 ਸੂਬਿਆਂ ‘ਚ ਅਰੁਣਾਚਲ ਪ੍ਰਦੇਸ਼, ਓਡੀਸ਼ਾ, ਹਰਿਆਣਾ, ਮਹਾਰਾਸ਼ਟਰ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਸ਼ਾਮਿਲ ਸਨ ਇਸ ਦੌਰਾਨ ਮੋਦੀ ਨੇ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਅਤੇ ਨਵੇਂ ਬਣੇ ਖੇਤੀ ਕਾਨੂੰਨਾਂ ਸਬੰਧੀ ਵਿਚਾਰ ਚਰਚਾ ਕੀਤੀ। ਗੱਲਬਾਤ ਦਰਮਿਆਨ ਇਨ੍ਹਾਂ ਕਿਸਾਨਾਂ ਨੇ ਜਿੱਥੇ ਖੇਤੀ ਸਬੰਧੀ ਆਉਂਦੀਆਂ ਸਮੱਸਿਆਵਾਂ ਤੋਂ ਜਾਣੂ ਕਰਾਇਆ, ਉਥੇ ਹੀ ਨਵੇਂ ਬਣੇ ਖੇਤੀ ਕਾਨੂੰਨਾਂ ਦੇ ਹੋ ਰਹੇ ਫਾਇਦਿਆਂ ਬਾਰੇ ਵੀ ਦੱਸਿਆ।

ਦੂਜੇ ਪਾਸੇ ਦਿੱਲੀ ਦੀਆਂ ਸਰਹੱਦਾਂ ‘ਤੇ ਪਿਛਲੇ 30 ਦਿਨਾਂ ਤੋਂ ਵੱਡੀ ਗਿਣਤੀ ਵਿਚ ਕਿਸਾਨ ਧਰਨੇ ਦੇ ਰਹੇ ਹਨ। ਕਿਸਾਨਾਂ ਦਾ ਖੇਤੀ ਕਾਨੂੰਨ ਖਿਲਾਫ਼ ਰੋਸ ਲਗਾਤਾਰ ਜਾਰੀ ਹੈ। ਕਿਸਾਨ ਮੰਗ ਕਰ ਰਹੇ ਹਨ ਕਿ ਤਿੰਨ ਖੇਤੀ ਕਾਨੂੰਨ ਰੱਦ ਕੀਤੇ ਜਾਣ। ਪਰ ਕੇਂਦਰ ਸਰਕਾਰ ਇਹਨਾਂ ‘ਚ ਸਿਰਫ਼ ਸੋਧਾਂ ਕਰਨ ਲਈ ਹੀ ਤਿਆਰ ਹੈ। ਇਸ ਲਈ ਕੇਂਦਰ ਅਤੇ ਕਿਸਾਨਾਂ ਵਿਚਾਲੇ ਡੈੱਡਲੌਕ ਦੀ ਸਥਿਤੀ ਬਣੀ ਹੋਈ ਹੈ।

Related News

ਗਿਲਡਫੋਰਡ ਖੇਤਰ ਵਿਚ ਇਕ ਔਰਤ ਨੂੰ ਵਿਅਕਤੀ ਨੇ ਮਾਰਿਆ ਮੁੱਕਾ,ਪੁਲਿਸ ਵਲੋਂ ਵਿਅਕਤੀ ਦੀ ਭਾਲ ਸ਼ੁਰੂ

Rajneet Kaur

ਕੈਨੇਡਾ: ਸਿੱਖ ਵਿਰਾਸਤ ਮਹੀਨੇ ਦੀ ਸ਼ੁਰੂਆਤ,ਇਸ ਦੌਰਾਨ NDP ਪ੍ਰਧਾਨ ਜਗਮੀਤ ਸਿੰਘ ਵਿਰੁੱਧ ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ‘ਨਸਲੀ ਤੇ ਪੱਖਪਾਤੀ ਟਿੱਪਣੀਆਂ’ ਕੀਤੇ ਜਾਣ ਦੀ ਜਾਂਚ ਸ਼ੁਰੂ

Rajneet Kaur

BIG NEWS : ਟਰੈਕਟਰ ਪਰੇਡ ਲਈ ਕਿਸਾਨ ਜਥੇਬੰਦੀਆਂ ਵਲੋਂ ਹਿਦਾਇਤਾਂ ਜਾਰੀ, ਹਦਾਇਤਾਂ ਦੀ ਕਰਨੀ ਹੋਵੇਗੀ ਸਖ਼ਤੀ ਨਾਲ ਪਾਲਨਾ

Vivek Sharma

Leave a Comment