channel punjabi
International News North America

4 ਜਨਵਰੀ ਨੂੰ ਮੁੜ ਤੋਂ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਮੁੱਖ ਮੰਗਾਂ ਨੂੰ ਲੈ ਕੇ ਹੋਵੇਗੀ ਚਰਚਾ

ਖੇਤੀ ਕਾਨੂੰਨਾਂ ਵਿਰੁੱਧ ਸਿੰਘੂ ਸਰਹੱਦ ‘ਤੇ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ 37ਵੇਂ ਦਿਨ ਵੀ ਜਾਰੀ ਹੈ। ਕੜਾਕੇ ਦੀ ਠੰਡ ‘ਚ ਕਿਸਾਨ ਆਪਣੇ ਮੋਰਚਿਆਂ ਤੇ ਜਿਉਂ ਦੇ ਤਿਉਂ ਡਟੇ ਹੋਏ ਹਨ। ਬੇਸ਼ੱਕ ਕਿਸਾਨਾਂ ਤੇ ਸਰਕਾਰ ਵਿਚਾਲੇ ਹੁਣ ਤਕ 7 ਵਾਰ ਮੀਟਿੰਗ ਹੋ ਚੁੱਕੀ ਹੈ ਪਰ ਅਜੇ ਗੱਲ੍ਹ ਸਿਰੇ ਚੜ੍ਹਦੀ ਨਜ਼ਰ ਨਹੀਂ ਆ ਰਹੀ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੁਖਵਿੰਦਰ ਸਿੰਘ ਸਭਰਾ ਨੇ ਦੱਸਿਆ ਕਿ ਤਿੰਨ ਖੇਤੀ ਕਾਨੂੰਨ ਰੱਦ ਹੋਣੇ ਚਾਹੀਦੇ ਹਨ। ਜੇਕਰ 4 ਜਨਵਰੀ ਨੂੰ ਇਸ ਦਾ ਕੋਈ ਹੱਲ ਨਹੀਂ ਨਿਕਲਿਆ ਤਾਂ ਆਉਣ ਵਾਲੇ ਦਿਨਾਂ ‘ਚ ਸੰਘਰਸ਼ ਤੇਜ਼ ਹੋਵੇਗਾ। ਉੱਥੇ ਹੀ ਸਿੰਘੂ ਸਰਹੱਦ ‘ਤੇ ਅੱਜ ਯਾਨੀ ਸ਼ੁੱਕਰਵਾਰ 80 ਕਿਸਾਨ ਜਥੇਬੰਦੀਆਂ ਦੀ 2 ਵਜੇ ਬੈਠਕ ਹੈ।

ਕਿਸਾਨ ਲੀਡਰਾਂ ਨੇ ਕਿਹਾ ਕਿ ਐਮਐਸਪੀ ਲਈ ਕਾਨੂੰਨੀ ਗਾਰੰਟੀ ਤੇ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਕੋਈ ਵਿਕਲਪ ਨਹੀਂ ਹੈ। ਮੁੱਖ ਰੂਪ ਨਾਲ ਪੰਜਾਬ ਤੇ ਹਰਿਆਣਾ ਦੇ ਹਜ਼ਾਰਾਂ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਇਕ ਮਹੀਨੇ ਤੋਂ ਜ਼ਿਆਦਾ ਸਮੇਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਹੁਣ 4 ਜਨਵਰੀ 2021 ਨੂੰ ਮੁੜ ਤੋਂ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਮੁੱਖ ਮੰਗਾਂ ਨੂੰ ਲੈ ਕੇ ਚਰਚਾ ਹੋਵੇਗੀ।

Related News

ਕਿਉਬਿਕ ਅਤੇ ਓਂਟਾਰੀਓ ‘ਚ ਐਤਵਾਰ ਨੂੰ 2 ਹਜ਼ਾਰ ਤੋਂ ਵੱਧ ਕੋਰੋਨਾ ਵਾਇਰਸ ਮਾਮਲੇ ਆਏ ਸਾਹਮਣੇ

Rajneet Kaur

ਪੰਜਾਬ ਵਿੱਚ ਅਸ਼ਾਂਤੀ ਫੈਲਾਉਣ ਪਿੱਛੇ ਹਮੇਸ਼ਾ ਪਾਕਿਸਤਾਨ ਦਾ ਰਿਹਾ ਹੱਥ : ਕੈਨੇਡੀਅਨ ਥਿੰਕ ਟੈਂਕ

Vivek Sharma

2021 ‘ਚ ਟੋਰਾਂਟੋ ਪੁਲਿਸ ਬਜਟ ‘ਚ ਕਟੌਤੀ ਕਰਨ ਦੇ ਮਤੇ ਖ਼ਿਲਾਫ ਹੋਈ ਵੋਟਿੰਗ

team punjabi

Leave a Comment