channel punjabi
Canada News North America

ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਟੋਰਾਂਟੋ ਵਿੱਚ ਕੋਰੋਨਾ ਬੇਲਗਾਮ, ਹੁਣ ਤੱਕ 2000 ਤੋਂ ਵੱਧ ਦੀ ਗਈ ਜਾਨ

ਟੋਰਾਂਟੋ : ਕੋਰੋਨਾ ਦੀ ਮਾਰ ਕੈਨੇਡਾ ਵਿੱਚ ਲਗਾਤਾਰ ਜਾਰੀ ਹੈ । ਕੈਨੇਡਾ ਦੇ ਕਈ ਵੱਡੇ ਸ਼ਹਿਰਾਂ ਵਿਚ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਵੀ ਕੋਰੋਨਾ ਤੇ ਕਾਬੂ ਨਹੀ ਪਾਇਆ ਜਾ ਸਕਿਆ ਹੈ ।‌ ਕੈਨੇਡਾ ਦੇ ਸ਼ਹਿਰ ਟੋਰਾਂਟੋ ਵਿਚ ਕੋਰੋਨਾ ਕਾਰਨ ਹੁਣ ਤੱਕ 2000 ਤੋਂ ਵੱਧ ਲੋਕਾਂ ਦੀ ਜਾਨ ਜਾ ਚੁੱਕੀ ਹੈ। ਸ਼ੁੱਕਰਵਾਰ ਨੂੰ 2 ਅਤੇ ਵੀਰਵਾਰ ਨੂੰ ਇੱਥੇ 29 ਲੋਕਾਂ ਦੀ ਮੌਤ ਹੋਣ ਨਾਲ ਮਰਨ ਵਾਲਿਆਂ ਦਾ ਅੰਕੜਾ 2 ਹਜ਼ਾਰ ਨੂੰ ਪਾਰ ਕਰ ਗਿਆ ਅਤੇ 2,019 ਤੱਕ ਪੁੱਜ ਗਿਆ।

ਇੱਥੇ 6 ਮਹੀਨਿਆਂ ਅੰਦਰ ਇਕ ਹਜ਼ਾਰ ਲੋਕਾਂ ਨੇ ਕੋਰੋਨਾ ਕਾਰਨ ਦਮ ਤੋੜਿਆ। ਸ਼ਹਿਰ ਦੇ ਮੇਅਰ ਜੌਹਨ ਟੋਰੀ ਨੇ ਕਿਹਾ, “ਬਹੁਤ ਦੁੱਖ ਦੀ ਗੱਲ ਹੈ ਕਿ ਕੋਰੋਨਾ ਸਾਡੇ ਕੋਲੋਂ ਸਾਡੇ ਪਰਿਵਾਰ ਵਾਲਿਆਂ ਦੀਆਂ ਜ਼ਿੰਦਗੀਆਂ ਨੂੰ ਖੋਹ ਕੇ ਲੈ ਗਿਆ ਹੈ ਤੇ ਕਈ ਜ਼ਿੰਦਗੀ ਤੇ ਮੌਤ ਵਿਚਕਾਰ ਜੂਝ ਰਹੇ ਹਨ। ਅਸੀਂ ਸਭ ਨੂੰ ਅਪੀਲ ਕਰਦੇ ਹਾਂ ਕਿ ਸਿਹਤ ਅਧਿਕਾਰੀਆਂ ਵਲੋਂ ਜਾਰੀ ਹਿਦਾਇਤਾਂ ਦੀ ਪਾਲਣਾ ਕੀਤੀ ਜਾਵੇ ਅਤੇ ਮਾਸਕ ਲਗਾ ਕੇ ਹੀ ਘਰੋਂ ਬਾਹਰ ਨਿਕਲਿਆ ਜਾਵੇ। ਅਸੀਂ ਵਿੱਛੜ ਚੁੱਕੀਆਂ ਰੂਹਾਂ ਦੇ ਪਰਿਵਾਰਾਂ, ਦੋਸਤਾਂ ਤੇ ਗੁਆਂਢੀਆਂ ਨਾਲ ਦੁੱਖ ਸਾਂਝਾ ਕਰਦੇ ਹਾਂ।”

ਉਨ੍ਹਾਂ ਨੇ ਸਿਹਤ ਕਾਮਿਆਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਕਈ ਜ਼ਿੰਦਗੀਆਂ ਨੂੰ ਮੌਤ ਦੇ ਮੂੰਹ ਵਿਚ ਪੈਣ ਤੋਂ ਬਚਾਅ ਲਿਆ। ਟੋਰਾਂਟੋ ਪਬਲਿਕ ਹੈਲਥ ਦੀ ਰਿਪੋਰਟ ਮੁਤਾਬਕ ਵੀਰਵਾਰ ਨੂੰ 941 ਨਵੇਂ ਮਾਮਲੇ ਦਰਜ ਹੋਏ ਤੇ 37 ਹੋਰ ਲੋਕਾਂ ਨੂੰ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਗਿਆ। ਦੱਸ ਦਈਏ ਕਿ ਓਂਟਾਰੀਓ ਸੂਬੇ ਵਿਚ ਸਭ ਤੋਂ ਵੱਧ ਕੋਰੋਨਾ ਮਾਮਲੇ ਟੋਰਾਂਟੋ ਸ਼ਹਿਰ ਦੇ ਹੀ ਹਨ। ਸੂਬੇ ਵਿਚ ਕੋਰੋਨਾ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਸ਼ੁਰੂ ਹੋ ਗਈ ਹੈ ਤੇ ਆਸ ਕੀਤੀ ਜਾ ਰਹੀ ਹੈ ਕਿ ਕੋਰੋਨਾ ਦੇ ਸਭ ਤੋਂ ਵੱਧ ਮਾਮਲਿਆਂ ਵਾਲੇ ਸ਼ਹਿਰਾਂ ਵਿਚ 21 ਜਨਵਰੀ ਤੋਂ ਪਹਿਲਾਂ ਲਾਂਗ ਟਰਮ ਕੇਅਰ ਸੈਂਟਰਾਂ ਦੇ ਵਸਨੀਕਾਂ ਤੇ ਸਟਾਫ਼ ਨੂੰ ਕੋਰੋਨਾ ਟੀਕਾ ਲਾਇਆ ਜਾਵੇਗਾ।

Related News

ਕੰਜ਼ਰਵੇਟਿਵ ਆਗੂ ਐਰਿਨ ਓਟੂਲ ਪਾਰਲੀਮੈਂਟ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਆਪਣੀ ਪਾਰਟੀ ਦੀ ਹਾਊਸ ਆਫ ਕਾਮਨਜ਼ ਵਿੱਚ ਮੌਜੂਦਗੀ ਨੂੰ ਦਮਦਾਰ ਬਣਾਉਣ ਲਈ ਲਾ ਰਹੇ ਨੇ ਪੂਰਾ ਜ਼ੋਰ

Rajneet Kaur

ਕੌਂਸਲਰ ਗੁਰਪ੍ਰੀਤ ਢਿੱਲੋਂ ‘ਤੇ ਅਸਤੀਫਾ ਦੇਣ ਦੀ ਲਟਕੀ ਤਲਵਾਰ !

Vivek Sharma

ਦੁਨੀਆ ਭਰ ‘ਚ ਚੀਨ ਕਾਰਨ ਫ਼ੈਲਿਆ ਕੋਰੋਨਾ ਵਾਇਰਸ : ਟਰੰਪ

Vivek Sharma

Leave a Comment