channel punjabi
International KISAN ANDOLAN News

ਕਿਸਾਨਾਂ-ਕੇਂਦਰ ਦਰਮਿਆਨ ਮੀਟਿੰਗ : ਇਸ ਵਾਰ ਵੀ ਨਹੀਂ ਬਣੀ ਗੱਲ, ਕਿਸਾਨ ਜਥੇਬੰਦੀਆਂ ਕਾਨੂੰਨ ਰੱਦ ਕਰਨ ਦੀ ਜ਼ਿੱਦ ‘ਤੇ ਕਾਇਮ

ਨਵੀਂ ਦਿੱਲੀ : ਖੇਤੀ ਕਾਨੂੰਨਾਂ ’ਤੇ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ 9ਵੇਂ ਗੇੜ ਦੀ ਮੀਟਿੰਗ ਵੀ ਬੇਸਿੱਟਾ ਰਹੀ। ਰਾਜਧਾਨੀ ਦਿੱਲੀ ਦੇ ਵਿਗਿਆਨ ਭਵਨ ਵਿਖੇ ਬੈਠਕ ਤੋਂ ਬਾਅਦ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਠੰਡ ਦੀ ਸਥਿਤੀ ’ਚ ਵਿਰੋਧ ਕਰ ਰਹੇ ਕਿਸਾਨਾਂ ਨੂੰ ਲੈ ਕੇ ਸਰਕਾਰ ਚਿੰਤਤ ਹੈ। ਤੋਮਰ ਨੇ ਕਿਹਾ ਕਿ ਸਰਕਾਰ ਚਾਹੁੰਦੀ ਹੈ ਕਿ ਗੱਲਬਾਤ ਨਾਲ ਹੱਲ ਨਿਕਲੇ ਅਤੇ ਕਿਸਾਨਾਂ ਦਾ ਅੰਦੋਲਨ ਖ਼ਤਮ ਹੋਵੇ। ਉਨ੍ਹਾਂ ਕਿਹਾ ਕਿ ਅੱਜ ਦੀ ਗੱਲਬਾਤ ਚੰਗੇ ਮਾਹੌਲ ’ਚ ਹੋਈ ਪਰ ਕੋਈ ਹੱਲ ਨਹੀਂ ਨਿਕਲ ਸਕਿਆ। ਉਨ੍ਹਾਂ ਕਿਹਾ ਕਿ 19 ਜਨਵਰੀ ਨੂੰ ਹੋਣ ਵਾਲੀ 10ਵੇਂ ਗੇੜ ਦੀ ਗੱਲਬਾਤ ਕੁਝ ਨਿਰਣਾਇਕ ਪੱਧਰ ’ਤੇ ਪਹੁੰਚਣ ਦੀ ਉਮੀਦ ਹੈ।

ਉਧਰ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਇੱਕ ਵਾਰ ਫਿਰ ਤੋਂ ਉਹਨਾਂ ਸਾਹਮਣੇ ਕਾਨੂੰਨਾਂ ‘ਚ ਸੋਧਾਂ ਦੀ ਪੇਸ਼ਕਸ਼ ਰੱਖੀ ਗਈ। ਇਸ ਨੂੰ ਕਿਸਾਨ ਜਥੇਬੰਦੀਆਂ ਨੇ ਠੁਕਰਾ ਦਿੱਤਾ। ਕਿਸਾਨ ਆਗੂ ਕਾਨੂੰਨਾਂ ਨੂੰ ਪੂਰਨ ਤੌਰ ‘ਤੇ ਰੱਦ ਕਰਨ ਦੀ ਮੰਗ ‘ਤੇ ਅੜੇ ਰਹੇ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਅਸੀਂ ਸੁਪਰੀਮ ਕੋਰਟ ਦੇ ਆਦੇਸ਼ਾਂ ਦੇ ਪ੍ਰਤੀ ਪੂਰੀ ਤਰ੍ਹਾਂ ਨਾਲ ਵਚਨਬੱਧ ਹਾਂ ਅਤੇ ਉਨ੍ਹਾਂ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ। ਸਰਕਾਰ ਕੋਰਟ ਵਲੋਂ ਸੱਦੇ ਜਾਣ ’ਤੇ ਕੋਰਟ ਵਲੋਂ ਨਿਯੁਕਤ ਕਮੇਟੀ ਦੇ ਸਾਹਮਣੇ ਆਪਣਾ ਪੱਖ ਰੱਖੇਗੀ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਸਰਕਾਰ ਨਾਲ ਗੱਲਬਾਤ ਜਾਰੀ ਰੱਖਣਾ ਚਾਹੁੰਦੀਂ ਹਨ ਅਤੇ ਸਾਨੂੰ ਇਸ ਤੋਂ ਕੋਈ ਸਮੱਸਿਆ ਨਹੀਂ ਹੈ। ਸੁਪਰੀਮ ਕੋਰਟ ਵਲੋਂ ਨਿਯੁਕਤ ਕਮੇਟੀ ਵੀ ਕਿਸਾਨਾਂ ਦੇ ਕਲਿਆਣ ਲਈ ਕੰਮ ਕਰੇਗੀ

ਸ਼ੁੱਕਰਵਾਰ ਨੂੰ ਹੋਈ 9ਵੇਂ ਗੇੜ ਦੀ ਮੀਟਿੰਗ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਰੇਲਵੇ-ਵਣਜ ਅਤੇ ਖੁਰਾਕ ਮੰਤਰੀ ਪਿਯੂਸ਼ ਗੋਇਲ ਅਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਦੀ ਵਿਗਿਆਨ ਭਵਨ ਵਿਖੇ ਤਕਰੀਬਨ 40 ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਹੋਈ।

ਕਿਸਾਨ ਜਥੇਬੰਦੀਆਂ ਦੇ ਲੀਡਰਾਂ ਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਾਲੇ ਹੁਣ ਅਗਲੀ ਬੈਠਕ 19 ਜਨਵਰੀ ਨੂੰ ਹੋਵੇਗੀ।

Related News

ਕਿਸਾਨਾਂ ਨੇ ਮੁੜ ਬਦਲੀ ਰਣਨੀਤੀ, ਪੰਜਾਬ ‘ਚ ਮਹਾਂਪੰਚਾਇਤਾਂ ਰੱਦ, ਸਿੰਘੂ ਬਾਰਡਰ ਅਤੇ ਟੀਕਰੀ ਸਰਹੱਦ ‘ਤੇ ਕਿਸਾਨ ਹੋਣਗੇ ਇਕੱਠੇ

Vivek Sharma

ਓਂਟਾਰੀਓ ਵਿੱਚ ਕੋਰੋਨਾ ਮਾਮਲਿਆਂ ਦਾ ਨਵਾਂ ਰਿਕਾਰਡ, ਐਤਵਾਰ ਨੂੰ 4456 ਨਵੇਂ ਮਾਮਲੇ ਹੋਏ ਦਰਜ

Vivek Sharma

ਪੂਰਬੀ ਐਡਮਿੰਟਨ ‘ਚ ਗੋਲੀ ਮਾਰ ਵਿਅਕਤੀ ਦੀ ਕੀਤੀ ਹੱਤਿਆ, ਪੁਲਿਸ ਨੇ ਸ਼ੱਕੀ ਦੀ ਤਸਵੀਰ ਕੀਤੀ ਜਾਰੀ

Rajneet Kaur

Leave a Comment