channel punjabi
International News USA

ਅਮਰੀਕਾ ਦੇ ਸਾਰੇ 50 ਸੂਬਿਆਂ ਵਿੱਚ ਹਾਈ ਅਲਰਟ, ਵੱਡੀ ਗਿਣਤੀ ਸੁਰੱਖਿਆ ਮੁਲਾਜ਼ਮ ਕੀਤੇ ਗਏ ਤਾਇਨਾਤ

ਵਾਸ਼ਿੰਗਟਨ : ਬੁੱਧਵਾਰ ਨੂੰ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ Joe Biden ਦੇ ਸਹੁੰ ਚੁੱਕ ਸਮਾਰੋਹ ਦੌਰਾਨ ਅਹੁਦਾ ਛੱਡ ਰਹੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਹਮਾਇਤੀਆਂ ਵਲੋਂ ਹਿੰਸਾ ਫੈਲਾਏ ਜਾਣ ਦੀ ਸੰਭਾਵਨਾ ਜਤਾਈ ਗਈ ਹੈ। ਇਸੇ ਨੂੰ ਧਿਆਨ ਵਿਚ ਰੱਖਦਿਆਂ ਦੇਸ਼ ਦੇ ਸਾਰੇ 50 ਸੂਬਿਆਂ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ।

ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀ.ਸੀ. ਵਿੱਚ ਕਿਸੇ ਵੀ ਤਰ੍ਹਾਂ ਦੇ ਟਕਰਾਅ ਨੂੰ ਰੋਕਣ, ਕਿਸੇ ਤਰ੍ਹਾਂ ਦੀ ਕੋਈ ਹਿੰਸਾ ਨਾ ਹੋਵੇ, ਇਸ ਲਈ ਰਾਸ਼ਟਰੀ ਗਾਰਡ ਦੇ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ। ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (ਐੱਫ.ਬੀ.ਆਈ.) ਨੇ ਚਿਤਾਵਨੀ ਜਾਰੀ ਕੀਤੀ ਹੈ ਕਿ ਟਰੰਪ ਹਮਾਇਤੀ Biden ਦੇ ਸਹੁੰ ਚੁੱਕ ਸਮਾਗਮ ਵਿੱਚ ਵਿਘਨ ਪਾਉਣ ਲਈ ਸਾਰੇ ਸੂਬਿਆਂ ਵਿੱਚ ਹਥਿਆਰਬੰਦ ਪ੍ਰਦਰਸ਼ਨ ਕਰ ਸਕਦੇ ਹਨ।

ਅਮਰੀਕਾ ਦੀ ਸੁਰੱਖਿਆ ਏਜੰਸੀ ਐੱਫ.ਬੀ.ਆਈ. ਨੇ ਸਾਰੇ 50 ਸੂਬਿਆਂ ਦੀਆਂ ਰਾਜਧਾਨੀਆਂ ‘ਚ ਟਰੰਪ ਸਮਰਥਕਾਂ ਅਤੇ ਪ੍ਰਦਰਸ਼ਨਕਾਰੀਆਂ ਵੱਲੋਂ ਸੰਭਾਵਿਤ ਹਥਿਆਰਬੰਦ ਮਾਰਚ ਦੀ ਚਿਤਾਵਨੀ ਤੋਂ ਬਾਅਦ ਸਾਵਧਾਨੀ ਦੇ ਤੌਰ ‘ਤੇ ਵਾਸ਼ਿੰਗਟਨ ਡੀ.ਸੀ. ‘ਚ ਨੈਸ਼ਨਲ ਮਾਲ ਨੂੰ ਬੰਦ ਕਰ ਦਿੱਤਾ ਹੈ। ਮੀਡੀਆ ਰਿਪੋਰਟ ਮੁਤਾਬਕ Biden ਦੇ ਸਹੁੰ ਚੁੱਕ ਸਮਾਗਮ ‘ਚ ਸੁਰੱਖਿਆ ਦੇ ਕਈ ਪ੍ਰਬੰਧ ਹੋਣਗੇ। ਟਰੰਪ ਸਮਰਥਕਾਂ ਵੱਲੋਂ ਕੋਈ ਬਵਾਲ ਜਾਂ ਕਿਸੇ ਤਰ੍ਹਾਂ ਦੀ ਘਟਨਾ ਨਾ ਹੋਵੇ ਇਸ ਦੇ ਲਈ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ।

Related News

ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਦਾ ਖ਼ੌਫ਼,ਕੈਨੇਡਾ ਨੇ ਇੰਗਲੈਂਡ ਤੋਂ ਯਾਤਰੀ ਉਡਾਣਾਂ ‘ਤੇ ਲਗਾਈ ਪਾਬੰਦੀ

Rajneet Kaur

ਕੈਨੇਡਾ ‘ਚ ਕੋਰੋਨਾ ਦੀ ਦੂਜੀ ਲਹਿਰ ਨੂੰ ਹਲਕੇ ਵਿੱਚ ਲੈਣਾ ਹੋਵੇਗੀ ਗ਼ਲਤੀ : ਮਾਹਿਰ

Vivek Sharma

BIG BREAKING : ਕੈਨੇਡਾ ਨੇ ਭਾਰਤ ਅਤੇ ਪਾਕਿਸਤਾਨ ਤੋਂ ਆਉਣ ਵਾਲੀਆਂ ਉਡਾਨਾਂ ‘ਤੇ 30 ਦਿਨਾਂ ਲਈ ਲਗਾਈ ਪਾਬੰਦੀ

Vivek Sharma

Leave a Comment