channel punjabi
International KISAN ANDOLAN News

ਕਿਸਾਨ ਜਥੇਬੰਦੀਆਂ ਅਤੇ ਸਰਕਾਰ ਵਿਚਾਲੇ ਖੇਤੀ ਕਾਨੂੰਨਾਂ ’ਤੇ 11ਵੇਂ ਗੇੜ ਦੀ ਗੱਲਬਾਤ ਅੱਜ, ਟਰੈਕਟਰ ਰੈਲੀ ਲਈ ਕਿਸਾਨਾਂ ਦੇ ਕਾਫ਼ਿਲੇ ਦਿੱਲੀ ਵੱਲ ਵਧੇ

ਨਵੀਂ ਦਿੱਲੀ : ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਪਿਛਲੇ 59 ਦਿਨਾਂ ਤੋਂ ਦਿੱਲੀ ਦੇ ਬਾਰਡਰਾਂ ’ਤੇ ਧਰਨੇ ’ਤੇ ਬੈਠੇ ਕਿਸਾਨ ਸੰਗਠਨਾਂ ਦੇ ਆਗੂਆਂ ਨਾਲ ਕੇਂਦਰ ਸਰਕਾਰ ਦੀ 11ਵੇਂ ਗੇੜ ਦੀ ਗੱਲਬਾਤ ਅੱਜ ਵਿਗਿਆਨ ਭਵਨ ਵਿਚ ਹੋਣੀ ਹੈ। ਹੁਣ ਤਕ ਦੇ 10 ਗੇੜਾਂ ਦੀ ਮੀਟਿੰਗ ਵਿਚ ਕੋਈ ਨਤੀਜਾ ਨਹੀਂ ਨਿਕਲਿਆ। 10ਵੇਂ ਗੇੜ ਦੀ ਗੱਲਬਾਤ ਵਿਚ ਕੇਂਦਰ ਸਰਕਾਰ ਨੇ ਇਨ੍ਹਾਂ ਕਾਨੂੰਨਾਂ ਨੂੰ ਡੇਢ ਸਾਲ ਤਕ ਰੋਕਣ ਦਾ ਪ੍ਰਸਤਾਵ ਰੱਖਿਆ ਸੀ। ਜਿਸ ਨੂੰ ਵੀਰਵਾਰ ਨੂੰ ਕਿਸਾਨਾਂ ਨੇ ਖਾਰਜ ਕਰ ਦਿੱਤਾ।

32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਵਿਚ 17 ਨੇ ਇਸ ਦੇ ਖਿਲਾਫ਼ ਅਤੇ 15 ਨੇ ਇਸ ਦੇ ਸਮਰਥਨ ਵਿਚ ਵੋਟ ਦਿੱਤਾ। ਹੁਣ ਸਾਰਿਆਂ ਦੀ ਨਜ਼ਰਾਂ ਅੱਜ ਹੋਣ ਵਾਲੀ ਮੀਟਿੰਗ ’ਤੇ ਟਿਕੀਆਂ ਹਨ।

ਦੂੁਜੇ ਪਾਸੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨਾਂ ਵੱਲੋਂ ਟਰੈਕਟਰ ਰੈਲੀ ਕੱਢਣ ਦਾ ਫੈਸਲਾ ਕੀਤਾ ਹੋਇਆ ਹੈ। ਇਸ ਬਾਰੇ ਵੀ ਵੀਰਵਾਰ ਨੂੰ ਪੁਲਿਸ ਅਤੇ ਕਿਸਾਨਾਂ ਵਿਚ ਦੂਜੇ ਦੌਰ ਦੀ ਗੱਲਬਾਤ ਬੇਸਿੱਟਾ ਰਹੀ। ਆਪਣੀਆਂ ਮੰਗਾਂ ਦੇ ਸਮਰਥਨ ਵਿਚ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਪੁਲਿਸ ਤੋਂ ਰਿੰਗ ਰੋਡ ’ਤੇ ਟਰੈਕਟਰ ਰੈਲੀ ਕੱਢਣ ਦੀ ਇਜਾਜ਼ਤ ਮੰਗੀ ਹੈ, ਜਿਸ ਨੂੰ ਗਣਤੰਤਰ ਦਿਵਸ ਦੀ ਸੁਰੱਖਿਆ ਅਤੇ ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਪੁਲਿਸ ਅਧਿਕਾਰੀਆਂ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ।

ਟਰੈਕਟਰ ਰੈਲੀ ਲਈ ਵੱਖ-ਵੱਖ ਸੂਬਿਆਂ ਤੋਂ ਕਿਸਾਨਾਂ ਦੇ ਕਾਫ਼ਲੇ ਦਿੱਲੀ ਵੱਲ ਕੂਚ ਕਰ ਰਹੇ ਹਨ । ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਕਿਸਾਨ ਟਰੈਕਟਰਾਂ ‘ਤੇ ਸਵਾਰ ਹੋ ਕੇ ਦਿੱਲੀ ਵੱਲ ਵਧ ਰਹੇ ਹਨ। ਨਵਾਂਸ਼ਹਿਰ ਦੇ ਪਿੰਡ ਸੋਨਾ ਤੋਂ ਵੀ ਕਰੀਬ ਇੱਕ ਦਰਜਨ ਟਰੈਕਟਰਾਂ, ਕਾਰਾਂ ਅਤੇ ਗੱਡੀਆਂ ਦਾ ਕਾਫ਼ਲਾ ਦਿੱਲੀ ਵੱਲ ਰਵਾਨਾ ਹੋਇਆ। ਰਵਾਨਾ ਹੋਣ ਤੋਂ ਪਹਿਲਾਂ ਕਿਸਾਨ ਅੰਦੋਲਨ ਦੇ ਸਫਲ ਹੋਣ ਲਈ ਅਰਦਾਸ ਕੀਤੀ ਗਈ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਭਰੋਸਾ ਜਤਾਇਆ ਕਿ ਉਹ ਜਿੱਤ ਦੇ ਕਾਫੀ ਕਰੀਬ ਹਨ ਅਤੇ ਕੇਂਦਰ ਸਰਕਾਰ ਤੋਂ ਖੇਤੀਬਾੜੀ ਕਾਨੂੰਨ ਰੱਦ ਕਰਵਾ ਕੇ ਹੀ ਘਰ ਪਰਤਣਗੇ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਪਿੰਡਾਂ ਤੋਂ ਕਿਸਾਨਾਂ ਦੇ ਟਰੈਕਟਰਾਂ ਦੇ ਕਾਫ਼ਲੇ ਟਰੈਕਟਰ ਪਰੇਡ ਲਈ ਲਗਾਤਾਰ ਦਿੱਲੀ ਵੱਲ ਵਧ ਰਹੇ ਹਨ।

Related News

ਓਨਟਾਰੀਓ ਦੇ ਸਾਬਕਾ ਪ੍ਰੋਵਿੰਸ਼ੀਅਲ ਪੁਲਿਸ ਸੁਪਰਡੈਂਟ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ਲਈ ਕੀਤਾ ਗਿਆ ਚਾਰਜ

Rajneet Kaur

ਭਾਰਤ ਦੀ ਵੈਕਸੀਨ ਦੀ ਦੁਨੀਆ ਭਰ ‘ਚ ਧੂਮ : ਅਮਰੀਕੀ ਮਾਹਿਰ ਨੇ ਮੰਨਿਆ ਭਾਰਤ ਨੇ ਸਾਰੀ ਦੁਨੀਆ ਨੂੰ ਕੋਰੋਨਾ ਸੰਕਟ ‘ਚੋਂ ਕੱਢਿਆ

Vivek Sharma

ਚੀਨ ਨੇ ਕੈਨੇਡਾ ਦੇ ਇਕ ਹੋਰ ਨਾਗਰਿਕ ਨੂੰ ਦਿੱਤੀ ਮੌਤ ਦੀ ਸਜ਼ਾ, ਕੈਨੇਡਾ-ਚੀਨ ਦਰਮਿਆਨ ਪਾੜਾ ਹੋਰ ਵਧਿਆ

Vivek Sharma

Leave a Comment