channel punjabi
International News North America Uncategorized

ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਪੁਲੀਸ ਨੇ ਕਿਸਾਨਾਂ ’ਤੇ ਲਾਠੀਚਾਰਜ ਕੀਤਾ ਤੇ ਸੁੱਟੇ ਅੱਥਰੂ ਗੈਸ ਦੇ ਗੋਲੇ, ਦੂਜੇ ਪਾਸੇ ਕਿਸਾਨਾਂ ਦੇ ਕਾਫ਼ਲੇ ‘ਤੇ ਕੀਤੀ ਫੁੱਲਾਂ ਦੀ ਵਰਖ਼ਾ

ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਗਣਤੰਤਰ ਦਿਵਸ ਦੇ ਮੌਕੇ ਦਿੱਲੀ ‘ਚ ਟਰੈਕਟਰ ਰੈਲੀ ਕੱਢ ਰਹੇ ਹਨ। ਰਾਜਧਾਨੀ ਦੀਆਂ ਸਰਹੱਦਾਂ ‘ਤੇ ਭਾਰੀ ਪੁਲਸ ਫੋਰਸ ਤਾਇਨਾਨ ਕੀਤੀ ਗਈ ਹੈ। ਨਾਲ ਹੀ ਕਈ ਥਾਵਾਂ ‘ਤੇ ਕਿਸਾਨਾਂ ਨੂੰ ਰੋਕਣ ਲਈ ਬੈਰੀਕੇਡ ਵੀ ਲਗਾਏ ਹਨ। ਕੇਂਦਰ ਸਰਕਾਰ ਦੇ ਇਸ਼ਾਰਿਆਂ ‘ਤੇ ਚੱਲਦਿਆਂ ਦਿੱਲੀ ਦੀ ਪੁਲਿਸ ਨੇ ਇਕ ਵਾਰ ਫੇਰ ਕਿਸਾਨਾਂ ਨਾਲ ਧੋਖਾ ਕਰਦਿਆਂ ਉਨ੍ਹਾਂ ਨੂੰ ਤੈਅ ਸ਼ੁਦਾ ਰੂਟਾਂ ਉਪਰ ਰੋਕਾਂ ਲਗਾ ਕੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ ਗਿਆ। ਇਸ ਕਾਰਨ ਸਥਿਤੀ ਕਾਫੀ ਤਣਾਅ ਪੂਰਨ ਬਣ ਗਈ। ਇਕ ਪਾਸੇ ਪੁਲਸ ਕਿਸਾਨਾਂ ਦੀ ਰੈਲੀ ਨੂੰ ਰੋਕਣ ਲਈ ਉਨ੍ਹਾਂ ‘ਤੇ ਹੰਝੂ ਗੈਸ ਦੇ ਗੋਲੇ ਸੁੱਟ ਰਹੀ ਹੈ ਤਾਂ ਦੂਜੇ ਪਾਸੇ ਕਿਸਾਨਾਂ ਦੇ ਕਾਫ਼ਲੇ ‘ਤੇ ਫੁੱਲਾਂ ਦੀ ਵਰਖ਼ਾ ਕੀਤੀ ਜਾ ਰਹੀ ਹੈ।
ਕਿਸਾਨ ਸਿੰਘੂ ਬਾਰਡਰ ਤੋਂ ਆਊਟਰ ਰਿੰਗ ਰੋਡ ਵੱਲ ਕੂਚ ਕਰ ਰਹੇ ਹਨ। ਇਥੇ ਲੱਗੇ ਬੈਰੀਕੇਡ ਤੋੜ ਕੇ ਸਭ ਤੋਂ ਪਹਿਲਾਂ ਨਿਹੰਗ ਸਿੰਘਾਂ ਦੇ ਜਥੇ ਹਨ ਅਤੇ ਉਨ੍ਹਾਂ ਪਿੱਛੇ ਕਿਸਾਨ ਟਰੈਕਟਰ ਲੈ ਕੇ ਅੱਗੇ ਵੱਧ ਰਹੇ ਹਨ। ਦਿੱਲੀ ਵਿੱਚ ਦਾਖਲ ਹੋ ਕੇ ਮਕਰਬਾ ਚੌਕ ਤੱਕ ਪੁੱਜੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਪੁਲੀਸ ਨੇ ਕਿਸਾਨਾਂ ’ਤੇ ਲਾਠੀਚਾਰਜ ਕੀਤਾ ਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ।

ਇਸ ਦੌਰਾਨ ਗਾਜ਼ੀਪੁਰ ਬਾਰਡਰ ਦੀ ਟ੍ਰੈਕਟਰ ਪਰੇਡ ਅਕਸ਼ਰਧਾਮ ਪੁੱਜੀ ਤੇ ਪੁਲੀਸ ਨੇ ਉਸ ’ਤੇ ਅੱਥਰੂ ਗੈਸ ਦੇ ਗੋਲੇ ਸੁੱਟੇ। ਉਧਰ ਟਿਕਰੀ ਬਾਰਡਰ ਤੋਂ ਸ਼ੁਰੂ ਹੋਈ ਪਰੇਡ ਨੂੰ ਨਾਂਗਲੋਈ ਵਿੱਚ ਰੋਕ ਲਿਆ। ਜ਼ਿਕਰਯੋਗ ਹੈ ਕਿ ਕਿਸਾਨਾਂ ਆਪਣੀਆਂ ਮੰਗਾਂ ਲੈ ਕੇ ਅੜ੍ਹੇ ਹੋਏ ਅਤੇ ਉਹ ਸਰਕਾਰ ਤੋਂ ਇਨ੍ਹਾਂ ਖੇਤੀ ਬਿੱਲਾਂ ਨੂੰ ਮਾਫ਼ ਕਰਵਾ ਕੇ ਹੀ ਦਮ ਲੈਣਗੇ।

Related News

ਡੋਨਲਡ ਟਰੰਪ ਨਹੀਂ ਮੰਨ ਰਹੇ ਆਪਣੀ ਹਾਰ,ਮੁੜ ਠੋਕਿਆ ਜਿੱਤ ਦਾ ਦਾਅਵਾ

Rajneet Kaur

ਕੈਨੇਡਾ ਦੇ ਹਸਪਤਾਲਾਂ ਵਿੱਚ ਕੋਵਿਡ-19 ਕਾਰਨ ਭਰਤੀ ਦੀਆਂ ਦਰਾਂ ‘ਚ ਵਾਧਾ, ਆਈਸੀਯੂ ਦਾਖਲਾ ਵੀ ਪਹਿਲਾਂ ਨਾਲੋਂ ਵਧਿਆ : ਡਾ. ਟਾਮ

Vivek Sharma

ਕੈਲੀਫੋਰਨੀਆਂ ਦੇ ਓਕਲੈਂਡ ‘ਚ ਨਸਲੀ ਨਿਆਂ ਅਤੇ ਪੁਲਿਸ ਸੁਧਾਰ ਦੇ ਸਮਰਥਨ ‘ਚ ਵਿਰੋਧ ਪ੍ਰਦਰਸ਼ਨ

Rajneet Kaur

Leave a Comment