channel punjabi
International KISAN ANDOLAN News

ਕਿਸਾਨ ਅੰਦੋਲਨ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੱਦੀ ਸਰਬ ਪਾਰਟੀ ਮੀਟਿੰਗ, ਕਿਸਾਨਾਂ ਦੀ ਹਮਾਇਤ ‘ਚ ਡਟਣ ਦਾ ਫ਼ੈਸਲਾ

ਚੰਡੀਗੜ੍ਹ : ਦੇਸ਼ ਵਿੱਚ ਜਾਰੀ ਕਿਸਾਨ ਅੰਦੋਲਨ ਦਰਮਿਆਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਬ ਪਾਰਟੀ ਮੀਟਿੰਗ ਸੱਦੀ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਵਲੋਂ ਟਵੀਟ ਕਰਕੇ ਦਿੱਤੀ ਗਈ ਹੈ। ਕਿਸਾਨੀ ਅੰਦੋਲਨ ਨੂੰ ਲੈ ਕੇ 2 ਫਰਵਰੀ ਨੂੰ ਆਲ ਪਾਰਟੀ ਮੀਟਿੰਗ ਸੱਦੀ ਗਈ ਹੈ। ਉਨ੍ਹਾਂ ਕਿਹਾ ਕਿ ਸੰਕਟ ਦੀ ਇਸ ਘੜੀ ਵਿਚ ਸਾਰੀਆਂ ਪਾਰਟੀਆਂ ਨੂੰ ਇਕੱਠੇ ਹੋਣ ਦੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਆਪਣੀ ਹੋਂਦ ਦੀ ਲੜਾਈ ਲੜ ਰਹੇ ਹਨ, ਲਿਹਾਜ਼ਾ ਸਾਰੀਆਂ ਪਾਰਟੀਆਂ ਨੂੰ ਮੌਜੂਦਾ ਸਮੇਂ ਦੀ ਅਹਿਮੀਅਤ ਨੂੰ ਦੇਖਦੇ ਹੋਏ ਸਿਆਸਤ ਤੋਂ ਉਪਰ ਉੱਠ ਕੇ ਇਸਾਨਾਂ ਲਈ ਕੁਝ ਕਰਨਾ ਚਾਹੀਦਾ ਹੈ।


ਦੱਸਣਯੋਗ ਹੈ ਕਿ 26 ਜਨਵਰੀ ਨੂੰ ਕਿਸਾਨਾਂ ਦੀ ਦਿੱਲੀ ਵਿਚ ਪਰੇਡ ਤੋਂ ਬਾਅਦ ਪੈਦਾ ਹੋਈ ਸਥਿਤੀ ’ਤੇ ਵੀ ਮੁੱਖ ਮੰਤਰੀ ਨੇ ਚਿੰਤਾ ਜ਼ਾਹਰ ਕੀਤੀ ਸੀ। ਇਸ ਤੋਂ ਪਹਿਲਾਂ ਵੀ ਕਈ ਵਾਰ ਕੈਪਟਨ ਅਮਰਦਿੰਰ ਸਿੰਘ ਨੇ ਆਖਦੇ ਰਹੇ ਹਨ ਕਿ ਸਰਕਾਰ ਨੂੰ ਸਮੇਂ ਰਹਿੰਦੇ ਕਿਸਾਨਾਂ ਦੀ ਗੱਲ ਮੰਨ ਲੈਣੀ ਚਾਹੀਦੀ ਹੈ, ਅਤੇ ਜੇਕਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨਦੀ ਹੈ ਤਾਂ ਇਸ ਨਾਲ ਮਾਹੌਲ ਖ਼ਰਾਬ ਹੋ ਸਕਦਾ ਹੈ।

ਉਧਰ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ 69ਵੇਂ ਦਿਨ ਵੀ ਜਾਰੀ ਹੈ। ਸੰਯੁਕਤ ਕਿਸਾਨ ਮੋਰਚੇ ਨੇ ਪ੍ਰਧਾਨ ਮੰਤਰੀ ਵੱਲੋਂ ਸਰਬ ਪਾਰਟੀ ਬੈਠਕ ਵਿਚ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਬਾਰੇ ਕੇਂਦਰ ਸਰਕਾਰ ਵੱਲੋਂ ਦਿੱਤੇ ਪ੍ਰਸਤਾਵ ਬਾਰੇ ਦਿੱਤੇ ਬਿਆਨ ਦਾ ਨੋਟਿਸ ਲਿਆ। ਕਿਸਾਨ ਤਿਨੇ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਨ ਲਈ ਅਤੇ ਐੱਮ.ਐੱਸ.ਪੀ. ਦੀ ਕਾਨੂੰਨੀ ਗਰੰਟੀ ਲਈ ਗੱਲਬਾਤ ਲਈ ਹਮੇਸ਼ਾ ਤਿਆਰ ਹਨ। ਕਿਸਾਨ ਆਪਣੀ ਚੁਣੀ ਹੋਈ ਸਰਕਾਰ ਨੂੰ ਮਨਾਉਣ ਲਈ ਦਿੱਲੀ ਆਏ ਹਨ ਅਤੇ ਇਸ ਲਈ ਸਰਕਾਰ ਨਾਲ ਗੱਲਬਾਤ ਕਰਨ ਲਈ ਕਿਸਾਨ ਜੱਥੇਬੰਦੀਆਂ ਦੇ ਦਰਵਾਜ਼ੇ ਬੰਦ ਹੋਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

Related News

ਪਿਛਲੇ 3 ਮਹੀਨਿਆਂ ਵਿੱਚ ਟੋਰਾਂਟੋ ਮਸਜਿਦਾਂ ਉੱਤੇ 6 ਵਾਰ ਹੋਇਆ ਹਮਲਾ

Rajneet Kaur

TCDSB ਨੇ ਕੋਵਿਡ 19 ਆਉਟਬ੍ਰੇਕ ਕਾਰਨ ਦੋ ਸਕੂਲ ਅਸਥਾਈ ਤੌਰ ‘ਤੇ ਕੀਤੇ ਬੰਦ

Rajneet Kaur

ਫੋਰਡ ਸਰਕਾਰ ਤੋਂ ਸਖਤ ਕੋਵਿਡ 19 ਉਪਾਅ ਲਾਗੂ ਕਰਨ ਦੀ ਕਰ ਰਹੇ ਹਨ ਉਡੀਕ: ਮੇਅਰ ਜੌਹਨ ਟੋਰੀ

Rajneet Kaur

Leave a Comment